ਗਉੜੀ ਮਹਲਾ ੫ ॥
Gauree, Fifth Mehl:
ਤਿਸੁ ਗੁਰ ਕਉ ਸਿਮਰਉ ਸਾਸਿ ਸਾਸਿ ॥
ਉਸ ਗੁਰੂ ਨੂੰ ਮੈਂ (ਆਪਣੇ) ਹਰੇਕ ਸਾਹ ਦੇ ਨਾਲ ਨਾਲ ਚੇਤੇ ਕਰਦਾ ਰਹਿੰਦਾ ਹਾਂ ।
I remember the Guru with each and every breath.
ਗੁਰੁ ਮੇਰੇ ਪ੍ਰਾਣ ਸਤਿਗੁਰੁ ਮੇਰੀ ਰਾਸਿ ॥੧॥ ਰਹਾਉ ॥
(ਹੇ ਭਾਈ!) ਜੇਹੜਾ ਗੁਰੂ ਮੇਰੀ ਜਿੰਦ ਦਾ ਆਸਰਾ ਹੈ ਮੇਰੀ (ਆਤਮਕ ਜੀਵਨ ਦੀ) ਰਾਸਿ-ਪੂੰਜੀ (ਦਾ ਰਾਖਾ) ਹੈ ।੧।ਰਹਾਉ।
The Guru is my breath of life, the True Guru is my wealth. ||1||Pause||
ਗੁਰ ਕਾ ਦਰਸਨੁ ਦੇਖਿ ਦੇਖਿ ਜੀਵਾ ॥
(ਹੇ ਭਾਈ!) ਜਿਉਂ ਜਿਉਂ ਮੈਂ ਗੁਰੂ ਦਾ ਦਰਸਨ ਕਰਦਾ ਹਾਂ, ਮੈਨੂੰ ਆਤਮਕ ਜੀਵਨ ਮਿਲਦਾ ਹੈ ।
Beholding the Blessed Vision of the Guru's Darshan, I live.
ਗੁਰ ਕੇ ਚਰਣ ਧੋਇ ਧੋਇ ਪੀਵਾ ॥੧॥
ਜਿਉਂ ਜਿਉਂ ਮੈਂ ਗੁਰੂ ਦੇ ਚਰਨ ਧੋਂਦਾ ਹਾਂ, ਮੈਨੂੰ (ਆਤਮਕ ਜੀਵਨ ਦੇਣ ਵਾਲਾ) ਨਾਮ-ਜਲ (ਪੀਣ ਨੂੰ, ਜਪਣ ਨੂੰ) ਮਿਲਦਾ ਹੈ ।੧।
I wash the Guru's Feet, and drink in this water. ||1||
ਗੁਰ ਕੀ ਰੇਣੁ ਨਿਤ ਮਜਨੁ ਕਰਉ ॥
ਗੁਰੂ ਦੇ ਚਰਨਾਂ ਦੀ ਧੂੜ (ਮੇਰੇ ਵਾਸਤੇ ਤੀਰਥ ਦਾ ਜਲ ਹੈ ਉਸ) ਵਿਚ ਮੈਂ ਸਦਾ ਇਸ਼ਨਾਨ ਕਰਦਾ ਹਾਂ,
I take my daily bath in the dust of the Guru's Feet.
ਜਨਮ ਜਨਮ ਕੀ ਹਉਮੈ ਮਲੁ ਹਰਉ ॥੨॥
ਤੇ ਅਨੇਕਾਂ ਜਨਮਾਂ ਦੀ (ਇਕੱਠੀ ਹੋਈ ਹੋਈ) ਹਉਮੈ ਦੀ ਮੈਲ (ਆਪਣੇ ਮਨ ਵਿਚੋਂ) ਦੂਰ ਕਰਦਾ ਹਾਂ ।੨।
The egotistical filth of countless incarnations is washed off. ||2||
ਤਿਸੁ ਗੁਰ ਕਉ ਝੂਲਾਵਉ ਪਾਖਾ ॥
ਉਸ ਗੁਰੂ ਨੂੰ ਮੈਂ ਪੱਖਾ ਝੱਲਦਾ ਹਾਂ
I wave the fan over the Guru.
ਮਹਾ ਅਗਨਿ ਤੇ ਹਾਥੁ ਦੇ ਰਾਖਾ ॥੩॥
(ਹੇ ਭਾਈ!) ਜਿਸ ਗੁਰੂ ਨੇ ਮੈਨੂੰ (ਵਿਕਾਰਾਂ ਦੀ) ਵੱਡੀ ਅੱਗ ਤੋਂ (ਆਪਣਾ) ਹੱਥ ਦੇ ਕੇ ਬਚਾਇਆ ਹੋਇਆ ਹੈ ।੩।
Giving me His Hand, He has saved me from the great fire. ||3||
ਤਿਸੁ ਗੁਰ ਕੈ ਗ੍ਰਿਹਿ ਢੋਵਉ ਪਾਣੀ ॥
ਮੈਂ ਉਸ ਗੁਰੂ ਦੇ ਘਰ ਵਿਚ (ਸਦਾ) ਪਾਣੀ ਢੋਂਦਾ ਹਾਂ ।
I carry water for the Guru's household;
ਜਿਸੁ ਗੁਰ ਤੇ ਅਕਲ ਗਤਿ ਜਾਣੀ ॥੪॥
(ਹੇ ਭਾਈ!) ਜਿਸ ਗੁਰੂ ਪਾਸੋਂ ਮੈਂ ਉਸ ਪਰਮਾਤਮਾ ਦੀ ਸੂਝ-ਬੂਝ ਹਾਸਲ ਕੀਤੀ ਹੈ ਜੇਹੜਾ ਕਦੇ ਘਟਦਾ ਵਧਦਾ ਨਹੀਂ।੪।
from the Guru, I have learned the Way of the One Lord. ||4||
ਤਿਸੁ ਗੁਰ ਕੈ ਗ੍ਰਿਹਿ ਪੀਸਉ ਨੀਤ ॥
ਉਸ ਗੁਰੂ ਦੇ ਘਰ ਵਿਚ ਮੈਂ ਸਦਾ ਚੱਕੀ ਪੀਂਹਦਾ ਹਾਂ ।
I grind the corn for the Guru's household.
ਜਿਸੁ ਪਰਸਾਦਿ ਵੈਰੀ ਸਭ ਮੀਤ ॥੫॥
(ਹੇ ਭਾਈ!) ਜਿਸ ਗੁਰੂ ਦੀ ਕਿਰਪਾ ਨਾਲ (ਪਹਿਲਾਂ) ਵੈਰੀ (ਦਿੱਸ ਰਹੇ ਬੰਦੇ ਹੁਣ) ਸਾਰੇ ਮਿੱਤਰ ਜਾਪ ਰਹੇ ਹਨ ।੫।
By His Grace, all my enemies have become friends. ||5||
ਜਿਨਿ ਗੁਰਿ ਮੋ ਕਉ ਦੀਨਾ ਜੀਉ ॥
(ਹੇ ਭਾਈ!) ਜਿਸ ਗੁਰੂ ਨੇ ਮੈਨੂੰ ਆਤਮਕ ਜੀਵਨ ਦਿੱਤਾ ਹੈ,
The Guru who gave me my soul,
ਆਪੁਨਾ ਦਾਸਰਾ ਆਪੇ ਮੁਲਿ ਲੀਉ ॥੬॥
ਜਿਸ ਨੇ ਮੈਨੂੰ ਆਪਣਾ ਨਿੱਕਾ ਜਿਹਾ ਦਾਸ ਬਣਾ ਕੇ ਆਪ ਹੀ ਮੁੱਲ ਲੈ ਲਿਆ ਹੈ (ਮੇਰੇ ਨਾਲ ਡੂੰਘੀ ਅਪਣੱਤ ਬਣਾ ਲਈ ਹੈ) ।੬।
has Himself purchased me, and made me His slave. ||6||
ਆਪੇ ਲਾਇਓ ਅਪਨਾ ਪਿਆਰੁ ॥
ਜਿਸ ਗੁਰੂ ਨੇ ਆਪ ਹੀ ਮੇਰੇ ਅੰਦਰ ਆਪਣਾ ਪਿਆਰ ਪੈਦਾ ਕੀਤਾ ਹੈ,
He Himself has blessed me with His Love.
ਸਦਾ ਸਦਾ ਤਿਸੁ ਗੁਰ ਕਉ ਕਰੀ ਨਮਸਕਾਰੁ ॥੭॥
ਉਸ ਗੁਰੂ ਨੂੰ ਮੈਂ ਸਦਾ ਹੀ ਸਦਾ ਹੀ ਸਿਰ ਨਿਵਾਂਦਾ ਰਹਿੰਦਾ ਹਾਂ । ੭।
Forever and ever, I humbly bow to the Guru. ||7||
ਕਲਿ ਕਲੇਸ ਭੈ ਭ੍ਰਮ ਦੁਖ ਲਾਥਾ ॥
ਉਸ ਦੀ ਸਰਨ ਪਿਆਂ (ਮੇਰੇ ਅੰਦਰੋਂ) ਝਗੜੇ ਕਲੇਸ਼ ਸਹਮ ਭਟਕਣਾ ਤੇ ਸਾਰੇ ਦੁੱਖ ਦੂਰ ਹੋ ਗਏ ਹਨ ।
My troubles, conflicts, fears, doubts and pains have been dispelled;
ਕਹੁ ਨਾਨਕ ਮੇਰਾ ਗੁਰੁ ਸਮਰਾਥਾ ॥੮॥੯॥
ਹੇ ਨਾਨਕ! ਆਖ—ਮੇਰਾ ਗੁਰੂ ਬੜੀਆਂ ਤਾਕਤਾਂ ਦਾ ਮਾਲਕ ਹੈ ।੮।੯।
says Nanak, my Guru is All-powerful. ||8||9||