ਸਿਰੀਰਾਗੁ ਮਹਲਾ ੧ ॥
Siree Raag, First Mehl:
ਹਰਿ ਹਰਿ ਜਪਹੁ ਪਿਆਰਿਆ ਗੁਰਮਤਿ ਲੇ ਹਰਿ ਬੋਲਿ ॥
ਹੇ ਪਿਆਰੇ ! ਹਰਿ-ਨਾਮ ਜਪੋ, ਗੁਰੂ ਦੀ ਮਤਿ ਉਤੇ ਤੁਰ ਕੇ ਹਰੀ ਦਾ ਸਿਮਰਨ ਕਰੋ
Meditate on the Lord, Har, Har, O my beloved; follow the Guru's Teachings, and speak of the Lord.
ਮਨੁ ਸਚ ਕਸਵਟੀ ਲਾਈਐ ਤੁਲੀਐ ਪੂਰੈ ਤੋਲਿ ॥
ਜਦੋਂ ਮਨ ਸਿਮਰਨ ਦੀ ਕਸਵੱਟੀ ਉਤੇ ਲਾਇਆ ਜਾਂਦਾ ਹੈ (ਤਦੋਂ ਸਿਮਰਨ ਦੀ ਬਰਕਤਿ ਨਾਲ) ਇਹ ਤੋਲ ਵਿਚ ਪੂਰਾ ਉਤਰਦਾ ਹੈ
Apply the Touchstone of Truth to your mind, and see if it comes up to its full weight.
ਕੀਮਤਿ ਕਿਨੈ ਨ ਪਾਈਐ ਰਿਦ ਮਾਣਕ ਮੋਲਿ ਅਮੋਲਿ ॥੧॥
ਤਦੋਂ ਹਿਰਦਾ-ਮਾਣਕ ਮੁੱਲੋਂ ਅਮੁੱਲ ਹੋ ਜਾਂਦਾ ਹੈ, ਕੋਈ ਇਸ ਦਾ ਮੁੱਲ ਨਹੀਂ ਪਾ ਸਕਦਾ ।੧।
No one has found the worth of the ruby of the heart; its value cannot be estimated. ||1||
ਭਾਈ ਰੇ ਹਰਿ ਹੀਰਾ ਗੁਰ ਮਾਹਿ ॥
ਹੇ ਭਾਈ ! ਇਹ ਕੀਮਤੀ ਹਰਿ-ਨਾਮ ਗੁਰੂ ਦੇ ਕੋਲ ਹੈ
O Siblings of Destiny, the Diamond of the Lord is within the Guru.
ਸਤਸੰਗਤਿ ਸਤਗੁਰੁ ਪਾਈਐ ਅਹਿਨਿਸਿ ਸਬਦਿ ਸਲਾਹਿ ॥੧॥ ਰਹਾਉ ॥
ਗੁਰੂ ਸਾਧ ਸੰਗਤਿ ਵਿਚ ਮਿਲਦਾ ਹੈ । (ਸੋ, ਹੇ ਭਾਈ ! ਸਾਧ ਸੰਗਤਿ ਵਿਚ ਜਾ ਕੇ) ਗੁਰੂ ਦੇ ਸ਼ਬਦ ਵਿਚ ਜੁੜ ਕੇ ਦਿਨ ਰਾਤ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ ।੧।
The True Guru is found in the Sat Sangat, the True Congregation. Day and night, praise the Word of His Shabad. ||1||Pause||
ਸਚੁ ਵਖਰੁ ਧਨੁ ਰਾਸਿ ਲੈ ਪਾਈਐ ਗੁਰ ਪਰਗਾਸਿ ॥
(ਹੇ ਭਾਈ !) ਸਦਾ ਕਾਇਮ ਰਹਿਣ ਵਾਲਾ ਸੌਦਾ ਧਨ ਸਰਮਾਇਆ ਇਕੱਠਾ ਕਰ । ਇਹ ਧਨ ਗੁਰੂ ਦੇ ਬਖ਼ਸ਼ੇ ਆਤਮਕ ਚਾਨਣ ਨਾਲ ਲੱਭਦਾ ਹੈ
The True Merchandise, Wealth and Capital are obtained through the Radiant Light of the Guru.
ਜਿਉ ਅਗਨਿ ਮਰੈ ਜਲਿ ਪਾਇਐ ਤਿਉ ਤ੍ਰਿਸਨਾ ਦਾਸਨਿ ਦਾਸਿ ॥
ਜਿਵੇਂ ਪਾਣੀ ਪਾਇਆਂ ਅੱਗ ਬੁੱਝ ਜਾਂਦੀ ਹੈ, ਤਿਵੇਂ ਪ੍ਰਭੂ ਦੇ ਦਾਸਾਂ ਦਾ ਦਾਸ ਬਣਿਆਂ ਤ੍ਰਿਸ਼ਨਾ (-ਅੱਗ) ਬੁੱਝ ਜਾਂਦੀ ਹੈ
Just as fire is extinguished by pouring on water, desire becomes the slave of the Lord's slaves.
ਜਮ ਜੰਦਾਰੁ ਨ ਲਗਈ ਇਉ ਭਉਜਲੁ ਤਰੈ ਤਰਾਸਿ ॥੨॥
(ਜੇਹੜਾ ਬੰਦਾ ਨਾਮ-ਧਨ ਇਕੱਠਾ ਕਰਦਾ ਹੈ) ਉਸ ਨੂੰ ਡਰਾਉਣਾ ਜਮਰਾਜ ਪੋਹ ਨਹੀਂ ਸਕਦਾ । ਇਸ ਤਰ੍ਹਾਂ ਉਹ ਮਨੁੱਖ ਸੰਸਾਰ-ਸਮੁੰਦਰ ਤੋਂ ਸਹੀ ਸਲਾਮਤ ਪਾਰ ਲੰਘ ਜਾਂਦਾ ਹੈ ।੨।
The Messenger of Death will not touch you; in this way, you shall cross over the terrifying world-ocean, carrying others across with you. ||2||
ਗੁਰਮੁਖਿ ਕੂੜੁ ਨ ਭਾਵਈ ਸਚਿ ਰਤੇ ਸਚ ਭਾਇ ॥
ਗੁਰੂ ਦੇ ਰਾਹੇ ਤੁਰਨ ਵਾਲੇ ਬੰਦਿਆਂ ਨੂੰ ਝੂਠਾ ਪਦਾਰਥ ਪਸੰਦ ਨਹੀਂ ਆਉਂਦਾ (ਭਾਵ, ਉਹ ਦੁਨੀਆਵੀ ਪਦਾਰਥਾਂ ਵਿਚ ਚਿੱਤ ਨਹੀਂ ਜੋੜਦੇ) ਉਹ ਸੱਚੇ ਪ੍ਰਭੂ ਵਿਚ ਰੰਗੇ ਰਹਿੰਦੇ ਹਨ, ਉਹ ਸਦਾ-ਥਿਰ ਪ੍ਰਭੂ ਦੇ ਪਿਆਰ ਵਿਚ ਜੁੜੇ ਰਹਿੰਦੇ ਹਨ
The Gurmukhs do not like falsehood. They are imbued with Truth; they love only Truth.
ਸਾਕਤ ਸਚੁ ਨ ਭਾਵਈ ਕੂੜੈ ਕੂੜੀ ਪਾਂਇ ॥
(ਪਰ) ਮਾਇਆ-ਵੇੜ੍ਹੇ ਬੰਦੇ ਨੂੰ ਪ੍ਰਭੂ ਦਾ ਨਾਮ ਚੰਗਾ ਨਹੀਂ ਲੱਗਦਾ । ਕੂੜ ਵਿਚ ਫਸੇ ਹੋਏ ਦੀ ਇੱਜ਼ਤ ਭੀ ਝੂਠੀ ਹੀ ਹੁੰਦੀ ਹੈ (ਇੱਜ਼ਤ ਭੀ ਚਾਰ ਦਿਨਾਂ ਦੀ ਹੀ ਹੁੰਦੀ ਹੈ)
The shaaktas, the faithless cynics, do not like the Truth; false are the foundations of the false.
ਸਚਿ ਰਤੇ ਗੁਰਿ ਮੇਲਿਐ ਸਚੇ ਸਚਿ ਸਮਾਇ ॥੩॥
(ਪਰ ਇਹ ਆਪਣੇ ਵੱਸ ਦੀ ਖੇਡ ਨਹੀਂ) ਜਿਨ੍ਹਾਂ ਨੂੰ ਗੁਰੂ (ਪ੍ਰਭੂ-ਚਰਨਾਂ ਵਿਚ) ਮਿਲਾ ਲਏ ਉਹ ਪ੍ਰਭੂ ਵਿਚ ਰੰਗੇ ਰਹਿੰਦੇ ਹਨ, ਉਹਨਾਂ ਦੀ ਲੀਨਤਾ ਸਦਾ ਪ੍ਰਭੂ ਯਾਦ ਵਿਚ ਹੀ ਰਹਿੰਦੀ ਹੈ ।੩।
Imbued with Truth, you shall meet the Guru. The true ones are absorbed into the True Lord. ||3||
ਮਨ ਮਹਿ ਮਾਣਕੁ ਲਾਲੁ ਨਾਮੁ ਰਤਨੁ ਪਦਾਰਥੁ ਹੀਰੁ ॥
ਪ੍ਰਭੂ ਦਾ ਨਾਮ (ਜੋ, ਮਾਨੋ) ਮਾਣਕ ਹੈ ਲਾਲ ਹੈ, ਰਤਨ ਹੈ ਹੀਰਾ ਹੈ, ਹਰੇਕ ਮਨੁੱਖ ਦੇ ਅੰਦਰ ਵੱਸਦਾ ਹੈ
Within the mind are emeralds and rubies, the Jewel of the Naam, treasures and diamonds.
ਸਚੁ ਵਖਰੁ ਧਨੁ ਨਾਮੁ ਹੈ ਘਟਿ ਘਟਿ ਗਹਿਰ ਗੰਭੀਰੁ ॥
ਅਥਾਹ ਪ੍ਰਭੂ ਹਰੇਕ ਸਰੀਰ ਵਿਚ ਮੌਜੂਦ ਹੈ । ਉਸ ਦਾ ਨਾਮ ਹੀ ਸਦਾ-ਥਿਰ ਰਹਿਣ ਵਾਲਾ ਸੌਦਾ ਹੈ ਧਨ ਹੈ
The Naam is the True Merchandise and Wealth; in each and every heart, His Presence is deep and profound.
ਨਾਨਕ ਗੁਰਮੁਖਿ ਪਾਈਐ ਦਇਆ ਕਰੇ ਹਰਿ ਹੀਰੁ ॥੪॥੨੧॥
(ਪਰ) ਹੇ ਨਾਨਕ ! ਜਿਸ ਮਨੁੱਖ ਉਤੇ ਹੀਰਾ ਪ੍ਰਭੂ ਮਿਹਰ ਕਰਦਾ ਹੈ ਉਸ ਨੂੰ ਉਸ ਦਾ ਨਾਮ ਗੁਰੂ ਦੀ ਰਾਹੀਂ ਮਿਲਦਾ ਹੈ ।੪।੨੧।
O Nanak, the Gurmukh finds the Diamond of the Lord, by His Kindness and Compassion. ||4||21||