ਗਉੜੀ ਮਹਲਾ ੫ ॥
Gauree, Fifth Mehl:
 
ਮਿਲੁ ਮੇਰੇ ਗੋਬਿੰਦ ਅਪਨਾ ਨਾਮੁ ਦੇਹੁ ॥
ਹੇ ਮੇਰੇ ਗੋਬਿੰਦ! (ਮੈਨੂੰ) ਮਿਲ, (ਤੇ ਮੈਨੂੰ) ਆਪਣਾ ਨਾਮ ਦੇਹ ।
Meet me, O my Lord of the Universe. Please bless me with Your Name.
 
ਨਾਮ ਬਿਨਾ ਧ੍ਰਿਗੁ ਧ੍ਰਿਗੁ ਅਸਨੇਹੁ ॥੧॥ ਰਹਾਉ ॥
(ਹੇ ਗੋਬਿੰਦ! ਤੇਰੇ) ਨਾਮ (ਦੇ ਪਿਆਰ) ਤੋਂ ਬਿਨਾ (ਹੋਰ ਦੁਨੀਆ ਵਾਲਾ ਮੋਹ-) ਪਿਆਰ ਫਿਟਕਾਰ-ਜੋਗ ਹੈ ਫਿਟਕਾਰ-ਜੋਗ ਹੈ ।੧।ਰਹਾਉ।
Without the Naam, the Name of the Lord, cursed, cursed is love and intimacy. ||1||Pause||
 
ਨਾਮ ਬਿਨਾ ਜੋ ਪਹਿਰੈ ਖਾਇ ॥
(ਹੇ ਭਾਈ!) ਪਰਮਾਤਮਾ ਦੇ ਨਾਮ ਦੀ ਯਾਦ ਤੋਂ ਬਿਨਾ ਮਨੁੱਖ ਜੋ ਕੁਝ ਭੀ ਪਹਿਨਦਾ ਹੈ ਜੋ ਕੁਝ ਭੀ ਖਾਂਦਾ ਹੈ
Without the Naam, one who dresses and eats well
 
ਜਿਉ ਕੂਕਰੁ ਜੂਠਨ ਮਹਿ ਪਾਇ ॥੧॥
(ਉਹ ਇਉਂ ਹੀ ਹੈ) ਜਿਵੇਂ (ਕੋਈ) ਕੁੱਤਾ ਜੂਠੀਆਂ (ਗੰਦੀਆਂ) ਚੀਜ਼ਾਂ ਵਿਚ (ਆਪਣਾ ਮੂੰਹ) ਪਾਂਦਾ ਫਿਰਦਾ ਹੈ ।੧।
is like a dog, who falls in and eats impure foods. ||1||
 
ਨਾਮ ਬਿਨਾ ਜੇਤਾ ਬਿਉਹਾਰੁ ॥ ਜਿਉ ਮਿਰਤਕ ਮਿਥਿਆ ਸੀਗਾਰੁ ॥੨॥
(ਹੇ ਭਾਈ!) ਪਰਮਾਤਮਾ ਦਾ ਨਾਮ ਭੁਲਾ ਕੇ ਮਨੁੱਖ ਹੋਰ ਜਿਤਨਾ ਭੀ ਕਾਰ-ਵਿਹਾਰ ਕਰਦਾ ਹੈ, (ਉਹ ਇਉਂ ਹੈ) ਜਿਵੇਂ ਕਿਸੇ ਲੋਥ ਦਾ ਸਿੰਗਾਰ ਵਿਅਰਥ (ਉੱਦਮ) ਹੈ ।੨।
Without the Naam, all occupations are useless, like decorations on a dead body. ||2||
 
ਨਾਮੁ ਬਿਸਾਰਿ ਕਰੇ ਰਸ ਭੋਗ ॥
(ਹੇ ਭਾਈ! ਜੇ ਮਨੁੱਖ) ਪਰਮਾਤਮਾ ਦਾ ਨਾਮ ਭੁਲਾ ਕੇ ਦੁਨੀਆ ਦੇ ਪਦਾਰਥ ਹੀ ਭੋਗਦਾ ਫਿਰਦਾ ਹੈ
One who forgets the Naam and indulges in pleasures,
 
ਸੁਖੁ ਸੁਪਨੈ ਨਹੀ ਤਨ ਮਹਿ ਰੋਗ ॥੩॥
ਉਸ ਨੂੰ (ਉਹਨਾਂ ਭੋਗਾਂ ਤੋਂ) ਸੁਪਨੇ ਵਿਚ ਭੀ (ਕਦੇ ਹੀ) ਸੁਖ ਨਹੀਂ ਮਿਲ ਸਕਦਾ (ਪਰ, ਹਾਂ ਇਹਨਾਂ ਭੋਗਾਂ ਤੋਂ) ਉਸ ਦੇ ਸਰੀਰ ਵਿਚ ਰੋਗ ਪੈਦਾ ਹੋ ਜਾਂਦੇ ਹਨ ।੩।
shall find no peace, even in dreams; his body shall become diseased. ||3||
 
ਨਾਮੁ ਤਿਆਗਿ ਕਰੇ ਅਨ ਕਾਜ ॥
(ਹੇ ਭਾਈ! ਜੇਹੜਾ ਮਨੁੱਖ) ਪਰਮਾਤਮਾ ਦਾ ਨਾਮ ਛੱਡ ਕੇ ਹੋਰ ਹੋਰ ਕੰਮ-ਕਾਜ ਕਰਦਾ ਰਹਿੰਦਾ ਹੈ,
One who renounces the Naam and engages in other occupations,
 
ਬਿਨਸਿ ਜਾਇ ਝੂਠੇ ਸਭਿ ਪਾਜ ॥੪॥
ਉਸ ਦਾ ਆਤਮਕ ਜੀਵਨ ਨਾਸ ਹੋ ਜਾਂਦਾ ਹੈ, ਤੇ ਉਸ ਦੇ (ਦੁਨੀਆ ਵਾਲੇ) ਸਾਰੇ ਵਿਖਾਵੇ ਵਿਅਰਥ ਹੋ ਜਾਂਦੇ ਹਨ ।੪।
shall see all of his false pretenses fall away. ||4||
 
ਨਾਮ ਸੰਗਿ ਮਨਿ ਪ੍ਰੀਤਿ ਨ ਲਾਵੈ ॥
(ਹੇ ਭਾਈ! ਜੇਹੜਾ ਮਨੁੱਖ) ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਨਾਲ ਪ੍ਰੀਤਿ ਨਹੀਂ ਜੋੜਦਾ,
One whose mind does not embrace love for the Naam
 
ਕੋਟਿ ਕਰਮ ਕਰਤੋ ਨਰਕਿ ਜਾਵੈ ॥੫॥
ਉਹ ਹੋਰ ਕੋ੍ਰੜਾਂ ਹੀ (ਮਿੱਥੇ ਹੋਏ ਧਾਰਮਿਕ) ਕੰਮ ਕਰਦਾ ਹੋਇਆ ਭੀ ਨਰਕ ਵਿਚ ਪਹੁੰਚਦਾ ਹੈ (ਪਿਆ ਰਹਿੰਦਾ ਹੈ, ਸਦਾ ਨਰਕੀ ਜੀਵਨ ਬਿਤੀਤ ਕਰਦਾ ਹੈ) ।੫।
shall go to hell, even though he may perform millions of ceremonial rituals. ||5||
 
ਹਰਿ ਕਾ ਨਾਮੁ ਜਿਨਿ ਮਨਿ ਨ ਆਰਾਧਾ ॥
(ਹੇ ਭਾਈ!) ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਨਹੀਂ ਸਿਮਰਿਆ,
One whose mind does not contemplate the Name of the Lord
 
ਚੋਰ ਕੀ ਨਿਆਈ ਜਮ ਪੁਰਿ ਬਾਧਾ ॥੬॥
ਉਹ ਜਮ ਦੀ ਪੁਰੀ ਵਿਚ ਬੱਝਾ ਰਹਿੰਦਾ ਹੈ (ਉਹ ਆਤਮਕ ਮੌਤ ਦੇ ਪੰਜੇ ਵਿਚ ਫਸਿਆ ਦੁੱਖਾਂ ਦੀਆਂ ਚੋਟਾਂ ਸਹਾਰਦਾ ਰਹਿੰਦਾ ਹੈ) ਜਿਵੇਂ ਕੋਈ ਚੋਰ (ਸੰਨ੍ਹ ਤੋਂ ਫੜਿਆ ਮਾਰ ਖਾਂਦਾ ਹੈ) ।੬।
is bound like a thief, in the City of Death. ||6||
 
ਲਾਖ ਅਡੰਬਰ ਬਹੁਤੁ ਬਿਸਥਾਰਾ ॥
(ਹੇ ਭਾਈ! ਦੁਨੀਆ ਵਿਚ ਇੱਜ਼ਤ ਬਣਾਈ ਰੱਖਣ ਦੇ) ਲੱਖਾਂ ਹੀ ਵਿਖਾਵੇ ਦੇ ਉੱਦਮ ਤੇ ਹੋਰ ਅਨੇਕਾਂ ਖਿਲਾਰੇ
Hundreds of thousands of ostentatious shows and great expanses
 
ਨਾਮ ਬਿਨਾ ਝੂਠੇ ਪਾਸਾਰਾ ॥੭॥
ਇਹ ਸਾਰੇ ਹੀ ਪਰਮਾਤਮਾ ਦੇ ਨਾਮ ਤੋਂ ਬਿਨਾ ਵਿਅਰਥ ਖਿਲਾਰੇ ਹਨ ।੭।
- without the Naam, all these displays are false. ||7||
 
ਹਰਿ ਕਾ ਨਾਮੁ ਸੋਈ ਜਨੁ ਲੇਇ ॥
(ਪਰ,) ਹੇ ਨਾਨਕ! ਉਹੀ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ,
That humble being repeats the Name of the Lord,
 
ਕਰਿ ਕਿਰਪਾ ਨਾਨਕ ਜਿਸੁ ਦੇਇ ॥੮॥੧੦॥
ਜਿਸ ਨੂੰ ਪਰਮਾਤਮਾ ਆਪ ਕਿਰਪਾ ਕਰ ਕੇ (ਇਹ ਦਾਤਿ) ਦੇਂਦਾ ਹੈ ।੮।੧੦।
O Nanak, whom the Lord blesses with His Mercy. ||8||10||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by