ਗਉੜੀ ਮਹਲਾ ੫ ॥
Gauree, Fifth Mehl:
ਆਦਿ ਮਧਿ ਜੋ ਅੰਤਿ ਨਿਬਾਹੈ ॥ ਸੋ ਸਾਜਨੁ ਮੇਰਾ ਮਨੁ ਚਾਹੈ ॥੧॥
(ਹੇ ਭਾਈ!) ਮੇਰਾ ਮਨ ਉਸ ਸੱਜਣ-ਪ੍ਰਭੂ ਨੂੰ (ਮਿਲਣਾ) ਲੋਚਦਾ ਹੈ ਜੇਹੜਾ ਸਦਾ ਹੀ ਹਰ ਵੇਲੇ ਮਨੁੱਖ ਨਾਲ ਸਾਥ ਦੇਂਦਾ ਹੈ ।੧।
My mind longs for that Friend, who shall stand by me in the beginning, in the middle and in the end. ||1||
ਹਰਿ ਕੀ ਪ੍ਰੀਤਿ ਸਦਾ ਸੰਗਿ ਚਾਲੈ ॥
(ਹੇ ਭਾਈ!) ਪਰਮਾਤਮਾ ਨਾਲ ਜੋੜੀ ਹੋਈ ਪੀ੍ਰਤਿ ਸਦਾ ਮਨੁੱਖ ਦੇ ਨਾਲ ਸਾਥ ਦੇਂਦੀ ਹੈ ।
The Lord's Love goes with us forever.
ਦਇਆਲ ਪੁਰਖ ਪੂਰਨ ਪ੍ਰਤਿਪਾਲੈ ॥੧॥ ਰਹਾਉ ॥
ਉਹ ਦਇਆ ਦਾ ਘਰ ਸਰਬ-ਵਿਆਪਕ ਤੇ ਸਭ ਗੁਣਾਂ ਦਾ ਮਾਲਕ ਪਰਮਾਤਮਾ (ਆਪਣੇ ਸੇਵਕ-ਭਗਤ ਦੀ ਸਦਾ) ਪਾਲਣਾ ਕਰਦਾ ਹੈ ।੧।ਰਹਾਉ।
The Perfect and Merciful Lord cherishes all. ||1||Pause||
ਬਿਨਸਤ ਨਾਹੀ ਛੋਡਿ ਨ ਜਾਇ ॥
ਨਾਹ ਉਹ ਪਰਮਾਤਮਾ ਕਦੇ ਮਰਦਾ ਹੈ, ਤੇ ਨਾਹ ਹੀ ਉਹ ਜੀਵਾਂ ਨੂੰ ਛੱਡ ਕੇ ਕਿਤੇ ਜਾਂਦਾ ਹੈ ।
He shall never perish, and He shall never abandon me.
ਜਹ ਪੇਖਾ ਤਹ ਰਹਿਆ ਸਮਾਇ ॥੨॥
(ਹੇ ਭਾਈ!) ਮੈਂ ਤਾਂ ਜਿਧਰ ਵੇਖਦਾ ਹਾਂ, ਓਧਰ ਹੀ ਹਰ ਥਾਂ ਪਰਮਾਤਮਾ ਮੌਜੂਦ ਹੈ ।।੨।
Wherever I look, there I see Him pervading and permeating. ||2||
ਸੁੰਦਰੁ ਸੁਘੜੁ ਚਤੁਰੁ ਜੀਅ ਦਾਤਾ ॥
(ਹੇ ਭਾਈ!) ਪਰਮਾਤਮਾ ਸੋਹਣੇ ਸਰੂਪ ਵਾਲਾ ਹੈ, ਸੁਚੱਜਾ ਹੈ, ਸਿਆਣਾ, ਜਿੰਦ ਦੇਣ ਵਾਲਾ ਹੈ,
He is Beautiful, All-knowing, the most Clever, the Giver of life.
ਭਾਈ ਪੂਤੁ ਪਿਤਾ ਪ੍ਰਭੁ ਮਾਤਾ ॥੩॥
ਉਹੀ ਸਾਡਾ (ਅਸਲ ਭਰਾ) ਹੈ, ਪੁੱਤਰ ਹੈ, ਪਿਤਾ ਹੈ, ਮਾਂ ਹੈ ।੩।
God is my Brother, Son, Father and Mother. ||3||
ਜੀਵਨ ਪ੍ਰਾਨ ਅਧਾਰ ਮੇਰੀ ਰਾਸਿ ॥
(ਹੇ ਭਾਈ!) ਪਰਮਾਤਮਾ ਮੇਰੇ ਜੀਵਨ ਦਾ, ਮੇਰੀ ਜਿੰਦ ਦਾ ਆਸਰਾ ਹੈ, ਮੇਰੇ ਆਤਮਕ ਜੀਵਨ ਦੀ ਰਾਸਿ-ਪੂੰਜੀ ਹੈ ।
He is the Support of the breath of life; He is my Wealth.
ਪ੍ਰੀਤਿ ਲਾਈ ਕਰਿ ਰਿਦੈ ਨਿਵਾਸਿ ॥੪॥
ਮੈਂ ਉਸ ਨੂੰ ਆਪਣੇ ਹਿਰਦੇ ਵਿਚ ਟਿਕਾ ਕੇ ਉਸ ਨਾਲ ਪ੍ਰੀਤਿ ਜੋੜੀ ਹੋਈ ਹੈ ।੪।
Abiding within my heart, He inspires me to enshrine love for Him. ||4||
ਮਾਇਆ ਸਿਲਕ ਕਾਟੀ ਗੋਪਾਲਿ ॥
(ਹੇ ਭਾਈ!) ਸ੍ਰਿਸ਼ਟੀ ਦੇ ਰਾਖੇ ਉਸ ਪ੍ਰਭੂ ਨੇ ਮੇਰੀ ਮਾਇਆ (ਦੇ ਮੋਹ) ਦੀ ਫਾਹੀ ਕੱਟ ਦਿੱਤੀ ਹੈ ।
The Lord of the World has cut away the noose of Maya.
ਕਰਿ ਅਪੁਨਾ ਲੀਨੋ ਨਦਰਿ ਨਿਹਾਲਿ ॥੫॥
(ਮੇਰੇ ਵਲ) ਮਿਹਰ ਦੀ ਨਿਗਾਹ ਨਾਲ ਤੱਕ ਕੇ ਉਸ ਨੇ ਮੈਨੂੰ ਆਪਣਾ ਬਣਾ ਲਿਆ ਹੈ ।੫।
He has made me His own, blessing me with His Glance of Grace. ||5||
ਸਿਮਰਿ ਸਿਮਰਿ ਕਾਟੇ ਸਭਿ ਰੋਗ ॥
(ਹੇ ਭਾਈ!) ਪਰਮਾਤਮਾ ਦਾ ਨਾਮ ਸਦਾ ਸਿਮਰ ਸਿਮਰ ਕੇ ਸਾਰੇ ਰੋਗ ਕੱਟੇ ਜਾ ਸਕਦੇ ਹਨ ।
Remembering, remembering Him in meditation, all diseases are healed.
ਚਰਣ ਧਿਆਨ ਸਰਬ ਸੁਖ ਭੋਗ ॥੬॥
ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜਨੀ ਹੀ (ਦੁਨੀਆ ਦੇ) ਸਾਰੇ ਸੁਖ ਹਨ, ਸਾਰੇ ਪਦਾਰਥਾਂ ਦੇ ਭੋਗ ਹਨ ।੬।
Meditating on His Feet, all comforts are enjoyed. ||6||
ਪੂਰਨ ਪੁਰਖੁ ਨਵਤਨੁ ਨਿਤ ਬਾਲਾ ॥
ਪਰਮਾਤਮਾ ਸਾਰੇ ਗੁਣਾਂ ਦਾ ਮਾਲਕ ਹੈ, ਸਭ ਜੀਵਾਂ ਵਿਚ ਵਿਆਪਕ ਹੈ, ਉਹ ਸਦਾ ਨਵਾਂ ਹੈ, ਸਦਾ ਜਵਾਨ ਹੈ (ਉਹ ਪਿਆਰ ਕਰਨੋਂ ਕਦੇ ਅੱਕਦਾ ਨਹੀਂ ਤੇ ਕਦੇ ਥੱਕਦਾ ਨਹੀਂ)
The Perfect Primal Lord is Ever-fresh and Ever-young.
ਹਰਿ ਅੰਤਰਿ ਬਾਹਰਿ ਸੰਗਿ ਰਖਵਾਲਾ ॥੭॥
(ਹੇ ਭਾਈ!) ਪਰਮਾਤਮਾ ਹਰੇਕ ਜੀਵ ਦੇ ਅੰਦਰ ਵੱਸਦਾ ਹੈ, ਸਾਰੇ ਜਗਤ ਵਿਚ ਹਰ ਥਾਂ ਵੱਸਦਾ ਹੈ, ਹਰੇਕ ਜੀਵ ਦੇ ਨਾਲ ਹੈ, ਤੇ ਸਭ ਜੀਵਾਂ ਦਾ ਰਾਖਾ ਹੈ ।।੭।
The Lord is with me, inwardly and outwardly, as my Protector. ||7||
ਕਹੁ ਨਾਨਕ ਹਰਿ ਹਰਿ ਪਦੁ ਚੀਨ ॥ ਸਰਬਸੁ ਨਾਮੁ ਭਗਤ ਕਉ ਦੀਨ ॥੮॥੧੧॥
ਹੇ ਨਾਨਕ! ਆਖ—ਪਰਮਾਤਮਾ ਆਪਣਾ ਨਾਮ ਆਪਣੇ ਭਗਤ ਨੂੰ ਦੇਂਦਾ ਹੈ, (ਭਗਤ ਵਾਸਤੇ ਉਸ ਦਾ ਨਾਮ ਹੀ ਦੁਨੀਆ ਦਾ) ਸਾਰਾ ਧਨ-ਪਦਾਰਥ ਹੈ (ਜਿਸ ਨੂੰ ਪਰਮਾਤਮਾ ਆਪਣੇ ਨਾਮ ਦੀ ਦਾਤਿ ਦੇਂਦਾ ਹੈ ਉਹ) ਪਰਮਾਤਮਾ ਨਾਲ ਮਿਲਾਪ ਦੀ ਅਵਸਥਾ ਨੂੰ ਸਮਝ ਲੈਂਦਾ ਹੈ ।੮।੧੧।
Says Nanak, that devotee who realizes the state of the Lord, Har, Har, is blessed with the treasure of the Naam. ||8||11||