ੴ ਸਤਿਨਾਮੁ ਕਰਤਾ ਪੁਰਖੁ ਗੁਰਪ੍ਰਸਾਦਿ ॥
One Universal Creator God. Truth Is The Name. Creative Being Personified. By Guru's Grace:
ਰਾਗੁ ਗਉੜੀ ਪੂਰਬੀ ਛੰਤ ਮਹਲਾ ੧ ॥
Raag Gauree Poorbee, Chhant, First Mehl:
ਮੁੰਧ ਰੈਣਿ ਦੁਹੇਲੜੀਆ ਜੀਉ ਨੀਦ ਨ ਆਵੈ ॥
ਪਤੀ ਦੇ ਵਿਛੋੜੇ ਦੇ ਹਹੁਕੇ ਵਿਚ ਜਵਾਨ ਸੁੰਦਰ ਇਸਤ੍ਰੀ ਦੀ ਰਾਤ ਦੁੱਖ ਵਿਚ (ਲੰਘਦੀ ਹੈ), ਉਸ ਨੂੰ ਨੀਂਦ ਨਹੀਂ ਆਉਂਦੀ,
For the bride, the night is painful; sleep does not come.
ਸਾ ਧਨ ਦੁਬਲੀਆ ਜੀਉ ਪਿਰ ਕੈ ਹਾਵੈ ॥
ਤੇ ਹਹੁਕਿਆਂ ਵਿਚ ਉਹ ਕਮਜ਼ੋਰ ਹੁੰਦੀ ਜਾਂਦੀ ਹੈ ।
The soul-bride has grown weak, in the pain of separation from her Husband Lord.
ਧਨ ਥੀਈ ਦੁਬਲਿ ਕੰਤ ਹਾਵੈ ਕੇਵ ਨੈਣੀ ਦੇਖਏ ॥
ਇਸਤ੍ਰੀ ਖਸਮ ਦੇ (ਵਿਛੋੜੇ ਦੇ) ਹਹੁਕੇ ਵਿਚ (ਦਿਨੋ ਦਿਨ) ਕਮਜ਼ੋਰ ਹੁੰਦੀ ਜਾਂਦੀ ਹੈ (ਉਹ ਹਰ ਵੇਲੇ ਤਾਂਘਦੀ ਹੈ ਕਿ) ਉਹ ਕਿਸੇ ਤਰ੍ਹਾਂ (ਆਪਣੇ ਖਸਮ ਨੂੰ ਅੱਖੀਂ ਵੇਖੇ ।
The soul-bride is wasting away, in the pain of separation from her Husband; how can she see Him with her eyes?
ਸੀਗਾਰ ਮਿਠ ਰਸ ਭੋਗ ਭੋਜਨ ਸਭੁ ਝੂਠੁ ਕਿਤੈ ਨ ਲੇਖਏ ॥
ਉਸ ਨੂੰ (ਸਰੀਰਕ) ਸਿੰਗਾਰ ਤੇ ਮਿੱਠੇ ਰਸਾਂ ਤੇ ਭੋਜਨਾਂ ਦੇ ਭੋਗ—ਇਹ ਸਭ ਕੁਝ ਫਿੱਕਾ ਲੱਗਦਾ ਹੈ, ਉਸ ਨੂੰ ਇਹ ਸਭ ਕੁਝ ਨਿਕੰਮਾ ਦਿੱਸਦਾ ਹੈ ।
Her decorations, sweet foods, sensuous pleasures and delicacies are all false; they are of no account at all.
ਮੈ ਮਤ ਜੋਬਨਿ ਗਰਬਿ ਗਾਲੀ ਦੁਧਾ ਥਣੀ ਨ ਆਵਏ ॥
ਜਿਸ ਇਸਤ੍ਰੀ ਨੂੰ ਜਵਾਨੀ ਵਿਚ ਅਹੰਕਾਰ ਨੇ ਗਾਲ ਦਿੱਤਾ ਹੋਵੇ ਜੋ ਜਵਾਨੀ ਦੇ ਨਸ਼ੇ ਵਿਚ ਇਉਂ ਮਸਤ ਹੋਵੇ, ਜਿਵੇਂ ਸ਼ਰਾਬ ਵਿਚ ਮਸਤ ਹੈ, (ਉਸ ਨੂੰ ਆਪਣੇ ਪਤੀ ਦਾ ਮਿਲਾਪ ਨਸੀਬ ਨਹੀਂ ਹੁੰਦਾ ਤੇ) ਉਸ ਨੂੰ ਸੁਹਾਗ-ਭਾਗ ਵਾਲੀ ਅਵਸਥਾ ਨਸੀਬ ਨਹੀਂ ਹੁੰਦੀ ।
Intoxicated with the wine of youthful pride, she has been ruined, and her breasts no longer yield milk.
ਨਾਨਕ ਸਾ ਧਨ ਮਿਲੈ ਮਿਲਾਈ ਬਿਨੁ ਪਿਰ ਨੀਦ ਨ ਆਵਏ ॥੧॥
ਹੇ ਨਾਨਕ! (ਇਹੀ ਹਾਲ ਹੁੰਦਾ ਹੈ ਉਸ ਜੀਵ-ਇਸਤ੍ਰੀ ਦਾ, ਜੋ ਦੁਨੀਆ ਦੇ ਕੂੜੇ ਮਾਣ ਵਿਚ ਮਸਤ ਰਹਿੰਦੀ ਹੈ, ਉਸ ਨੂੰ) ਸਾਰੀ ਜ਼ਿੰਦਗੀ-ਰੂਪ ਰਾਤ ਵਿਚ ਆਤਮਕ ਸ਼ਾਂਤੀ ਪ੍ਰਾਪਤ ਨਹੀਂ ਹੁੰਦੀ । ਉਹ ਤਦੋਂ ਹੀ (ਪ੍ਰਭੂ ਪਤੀ) ਨੂੰ ਮਿਲ ਸਕਦੀ ਹੈ, ਜਦੋਂ (ਗੁਰੂ ਵਿਚੋਲਾ ਬਣ ਕੇ ਉਸ ਨੂੰ ਪ੍ਰਭੂ-ਚਰਨਾਂ ਵਿਚ) ਮਿਲਾ ਦੇਵੇ ।੧।
O Nanak, the soul-bride meets her Husband Lord, when He causes her to meet Him; without Him, sleep does not come to her. ||1||
ਮੁੰਧ ਨਿਮਾਨੜੀਆ ਜੀਉ ਬਿਨੁ ਧਨੀ ਪਿਆਰੇ ॥
ਪਿਆਰੇ ਖਸਮ ਦੇ ਮਿਲਾਪ ਤੋਂ ਬਿਨਾ ਜਵਾਨ ਇਸਤ੍ਰੀ ਢੱਠੇ-ਦਿਲ ਹੀ ਰਹਿੰਦੀ ਹੈ ।
The bride is dishonored without her Beloved Husband Lord.
ਕਿਉ ਸੁਖੁ ਪਾਵੈਗੀ ਬਿਨੁ ਉਰ ਧਾਰੇ ॥
ਜੇ ਪਤੀ ਉਸ ਨੂੰ ਆਪਣੀ ਛਾਤੀ ਨਾਲ ਨਾਹ ਲਾਏ, ਤਾਂ ਉਸ ਨੂੰ ਸੁਖ ਪ੍ਰਤੀਤ ਨਹੀਂ ਹੋ ਸਕਦਾ ।
How can she find peace, without enshrining Him in her heart?
ਨਾਹ ਬਿਨੁ ਘਰ ਵਾਸੁ ਨਾਹੀ ਪੁਛਹੁ ਸਖੀ ਸਹੇਲੀਆ ॥
ਖਸਮ ਤੋਂ ਬਿਨਾ ਘਰ ਦਾ ਵਸੇਬਾ ਨਹੀਂ ਹੋ ਸਕਦਾ । (ਜੇ) ਹੋਰ ਸਖੀਆਂ ਸਹੇਲੀਆਂ ਨੂੰ ਪੁੱਛੋਗੇ (ਤਾਂ ਉਹ ਭੀ ਇਹ ਉੱਤਰ ਦੇਣਗੀਆਂ) ।
Without her Husband, her home is not worth living in; go and ask your sisters and companions.
ਬਿਨੁ ਨਾਮ ਪ੍ਰੀਤਿ ਪਿਆਰੁ ਨਾਹੀ ਵਸਹਿ ਸਾਚਿ ਸੁਹੇਲੀਆ ॥ ਸਚੁ ਮਨਿ ਸਜਨ ਸੰਤੋਖਿ ਮੇਲਾ ਗੁਰਮਤੀ ਸਹੁ ਜਾਣਿਆ ॥
(ਪਿਆਰੇ ਪਤੀ-ਪ੍ਰਭੂ ਦੇ ਮਿਲਾਪ ਤੋਂ ਬਿਨਾ ਜਿੰਦ-ਵਹੁਟੀ ਨਿੰਮੋ-ਝੂਣੀ ਹੀ ਰਹਿੰਦੀ ਹੈ । ਜਦ ਤਕ ਉਹ ਪਤੀ-ਪ੍ਰਭੂ ਨੂੰ ਆਪਣੇ ਹਿਰਦੇ ਵਿਚ ਨਹੀਂ ਵਸਾਂਦੀ, ਉਸ ਨੂੰ ਆਤਮਕ ਆਨੰਦ ਨਹੀਂ ਮਿਲ ਸਕਦਾ । ਖਸਮ-ਪ੍ਰਭੂ ਦੇ ਮਿਲਾਪ ਤੋਂ ਬਿਨਾ ਹਿਰਦੇ ਵਿਚ ਆਤਮਕ ਗੁਣਾਂ ਦਾ ਵਾਸ ਨਹੀਂ ਹੋ ਸਕਦਾ । ਸਤ-ਸੰਗੀ ਸਹੇਲੀਆਂ ਨੂੰ ਪੁੱਛ ਵੇਖੋ, ਉਹ ਇਹੀ ਉੱਤਰ ਦੇਣਗੀਆਂ ਕਿ) ਪ੍ਰਭੂ ਦਾ ਨਾਮ ਜਪਣ ਤੋਂ ਬਿਨਾ ਉਸ ਦੀ ਪ੍ਰੀਤ ਉਸ ਦਾ ਪਿਆਰ ਨਹੀਂ ਪ੍ਰਾਪਤ ਨਹੀਂ ਹੋ ਸਕਦਾ । ਉਹੀ ਜਿੰਦ-ਵਹੁਟੀਆਂ ਸੁਖੀ ਵੱਸ ਸਕਦੀਆਂ ਹਨ, ਜੋ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜਦੀਆਂ ਹਨ ।
Without the Naam, the Name of the Lord, there is no love and affection; but with her True Lord, she abides in peace. Through mental truthfulness and contentment, union with the True Friend is attained; through the Guru's Teachings, the Husband Lord is known.
ਨਾਨਕ ਨਾਮੁ ਨ ਛੋਡੈ ਸਾ ਧਨ ਨਾਮਿ ਸਹਜਿ ਸਮਾਣੀਆ ॥੨॥
ਗੁਰੂ ਦੀ ਮਤਿ ਲੈ ਕੇ ਜਿਸ ਜੀਵ-ਇਸਤ੍ਰੀ ਦੇ ਮਨ ਵਿਚ ਸਦਾ-ਥਿਰ ਪ੍ਰਭੂ ਦਾ ਨਾਮ ਵੱਸਦਾ ਹੈ, ਜੋ ਸੰਤੋਖ ਵਿਚ (ਜੀਊਂਦੀ ਹੈ) ਉਸ ਨੂੰ ਸੱਜਣ ਪ੍ਰਭੂ ਦਾ ਮਿਲਾਪ ਪ੍ਰਾਪਤ ਹੋ ਜਾਂਦਾ ਹੈ, ਉਹ ਖਸਮ-ਪ੍ਰਭੂ ਨੂੰ (ਅੰਗ-ਸੰਗ) ਜਾਣ ਲੈਂਦੀ ਹੈ । ਹੇ ਨਾਨਕ! ਉਹ ਜੀਵ-ਇਸਤ੍ਰੀ ਪ੍ਰਭੂ ਦਾ ਨਾਮ (ਜਪਣਾ) ਨਹੀਂ ਛੱਡਦੀ, ਪ੍ਰਭੂ ਦੇ ਨਾਮ ਵਿਚ ਜੁੜ ਕੇ ਉਹ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹੈ ।੨।
O Nanak, that soul-bride who does not abandon the Naam, is intuitively absorbed in the Naam. ||2||
ਮਿਲੁ ਸਖੀ ਸਹੇਲੜੀਹੋ ਹਮ ਪਿਰੁ ਰਾਵੇਹਾ ॥
ਹੇ (ਸਤਿਸੰਗਣ) ਸਹੇਲੀਹੋ! ਆਓ ਮਿਲ ਬੈਠੀਏ ਤੇ ਅਸੀ (ਮਿਲ ਕੇ) ਪਤੀ-ਪ੍ਰਭੂ ਦਾ ਭਜਨ ਕਰੀਏ ।
Come, O my sisters and companions - let's enjoy our Husband Lord.
ਗੁਰ ਪੁਛਿ ਲਿਖਉਗੀ ਜੀਉ ਸਬਦਿ ਸਨੇਹਾ ॥
(ਸਤਿਸੰਗ ਵਿਚ ਬੈਠ ਕੇ) ਗੁਰੂ ਦੀ ਸਿੱਖਿਆ ਲੈ ਕੇ ਹੇ ਸਹੇਲੀਹੋ! ਮੈਂ ਗੁਰੂ ਦੇ ਸ਼ਬਦ ਦੀ ਰਾਹੀਂ ਪਤੀ-ਪ੍ਰਭੂ ਨੂੰ ਸੁਨੇਹਾ ਭੇਜਾਂਗੀ (ਕਿ ਆ ਕੇ ਮਿਲ) ।
I will ask the Guru, and write His Word as my love-note.
ਸਬਦੁ ਸਾਚਾ ਗੁਰਿ ਦਿਖਾਇਆ ਮਨਮੁਖੀ ਪਛੁਤਾਣੀਆ ॥
(ਜਿਸ ਜੀਵ-ਇਸਤ੍ਰੀ ਨੂੰ) ਗੁਰੂ ਨੇ ਆਪਣਾ ਸ਼ਬਦ ਬਖ਼ਸ਼ਿਆ, ਉਸ ਨੂੰ ਉਸ ਨੇ ਸਦਾ-ਥਿਰ ਰਹਿਣ ਵਾਲਾ ਪਰਮਾਤਮਾ (ਅੰਗ ਸੰਗ) ਵਿਖਾ ਦਿੱਤਾ, ਪਰ ਆਪਣੇ ਮਨ ਦੇ ਪਿਛੇ ਤੁਰਨ ਵਾਲੀਆਂ ਪਛੁਤਾਂਦੀਆਂ ਹੀ ਰਹਿੰਦੀਆਂ ਹਨ ।
The Guru has shown me the True Word of the Shabad. The self-willed manmukhs will regret and repent.
ਨਿਕਸਿ ਜਾਤਉ ਰਹੈ ਅਸਥਿਰੁ ਜਾਮਿ ਸਚੁ ਪਛਾਣਿਆ ॥
(ਜਿਸ ਨੂੰ ਗੁਰੂ ਨੇ ਸ਼ਬਦ ਦੀ ਦਾਤਿ ਦਿੱਤੀ, ਸ਼ਬਦ ਦੀ ਬਰਕਤਿ ਨਾਲ) ਜਦੋਂ ਉਸ ਨੇ ਸਦਾ-ਥਿਰ ਪ੍ਰਭੂ ਨੂੰ (ਅੰਗ-ਸੰਗ) ਪਛਾਣ ਲਿਆ, ਤਦੋਂ ਉਸ ਦਾ ਬਾਹਰ (ਮਾਇਆ ਪਿਛੇ) ਦੌੜਦਾ ਮਨ ਟਿਕ ਜਾਂਦਾ ਹੈ ।
My wandering mind became steady, when I recognized the True One.
ਸਾਚ ਕੀ ਮਤਿ ਸਦਾ ਨਉਤਨ ਸਬਦਿ ਨੇਹੁ ਨਵੇਲਓ ॥
ਜਿਸ ਜੀਵ-ਇਸਤ੍ਰੀ ਦੇ ਅੰਦਰ ਸਦਾ-ਥਿਰ ਪ੍ਰਭੂ ਟਿਕ ਜਾਂਦਾ ਹੈ, ਉਸ ਦੀ ਮਤਿ ਸਦਾ ਨਵੀਂ-ਨਰੋਈ ਰਹਿੰਦੀ ਹੈ (ਕਦੇ ਵਿਕਾਰਾਂ ਨਾਲ ਮੈਲੀ ਨਹੀਂ ਹੁੰਦੀ) । ਸ਼ਬਦ ਦੀ ਬਰਕਤਿ ਨਾਲ ਉਸ ਦੇ ਅੰਦਰ ਪ੍ਰਭੂ ਵਾਸਤੇ ਨਿੱਤ ਨਵਾਂ ਪਿਆਰ ਬਣਿਆ ਰਹਿੰਦਾ ਹੈ ।
The Teachings of Truth are forever new; the love of the Shabad is forever fresh.
ਨਾਨਕ ਨਦਰੀ ਸਹਜਿ ਸਾਚਾ ਮਿਲਹੁ ਸਖੀ ਸਹੇਲੀਹੋ ॥੩॥
ਹੇ ਨਾਨਕ! ਸਦਾ-ਥਿਰ ਰਹਿਣ ਵਾਲਾ ਪ੍ਰਭੂ ਆਪਣੀ ਮਿਹਰ ਦੀ ਨਿਗਾਹ ਨਾਲ ਉਸ ਜੀਵ-ਇਸਤ੍ਰੀ ਨੂੰ ਆਤਮਕ ਅਡੋਲਤਾ ਵਿਚ ਟਿਕਾਈ ਰੱਖਦਾ ਹੈ । ਹੇ ਸਤਿਸੰਗੀ ਸਹੇਲੀਹੋ! ਆਓ ਰਲ ਕੇ ਬੈਠੀਏ ਤੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰੀਏ ।੩।
O Nanak, through the Glance of Grace of the True Lord, celestial peace is obtained; let's meet Him, O my sisters and companions. ||3||
ਮੇਰੀ ਇਛ ਪੁਨੀ ਜੀਉ ਹਮ ਘਰਿ ਸਾਜਨੁ ਆਇਆ ॥
ਹੇ ਸਹੇਲੀਓ! ਮੇਰੀ ਮਨੋ-ਕਾਮਨਾ ਪੂਰੀ ਹੋ ਗਈ ਹੈ, ਮੇਰੇ ਹਿਰਦੇ-ਘਰ ਵਿਚ ਸੱਜਣ ਪਰਮਾਤਮਾ ਆ ਵੱਸਿਆ ਹੈ ।
My desire has been fulfilled - my Friend has come to my home.
ਮਿਲਿ ਵਰੁ ਨਾਰੀ ਮੰਗਲੁ ਗਾਇਆ ॥
ਜਿਸ ਜੀਵ-ਇਸਤ੍ਰੀ ਨੂੰ ਖ਼ਸਮ ਪ੍ਰਭੂ ਮਿਲ ਪੈਂਦਾ ਹੈ, ਉਸ ਦੇ ਗਿਆਨ-ਇੰਦਰੇ (ਵਿਕਾਰਾਂ ਵਲ ਦੌੜਨ ਦੇ ਥਾਂ ਰਲ ਕੇ ਮਾਨੋ) ਖ਼ੁਸ਼ੀ ਦਾ ਗੀਤ ਗਾਂਦੇ ਹਨ ।
At the Union of husband and wife, the songs of rejoicing were sung.
ਗੁਣ ਗਾਇ ਮੰਗਲੁ ਪ੍ਰੇਮਿ ਰਹਸੀ ਮੁੰਧ ਮਨਿ ਓਮਾਹਓ ॥
ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾ ਕੇ ਜੀਵ-ਇਸਤ੍ਰੀ ਪ੍ਰਭੂ-ਪਿਆਰ ਦੇ (ਹੁਲਾਰੇ) ਵਿਚ ਖਿੜ ਪੈਂਦੀ ਹੈ, ਉਸ ਦੇ ਮਨ ਵਿਚ ਚਾਉ ਦਾ ਹੁਲਾਰਾ ਪੈਦਾ ਹੰੁਦਾ ਹੈ ।
Singing the songs of joyful praise and love to Him, the soul-bride's mind is thrilled and delighted.
ਸਾਜਨ ਰਹੰਸੇ ਦੁਸਟ ਵਿਆਪੇ ਸਾਚੁ ਜਪਿ ਸਚੁ ਲਾਹਓ ॥
ਉਸ ਦੇ ਅੰਦਰ ਭਲੇ ਗੁਣ ਪ੍ਰਫੁਲਤ ਹੰੁਦੇ ਹਨ, ਦੁਸ਼ਟ-ਵਿਕਾਰ ਦਬਾ ਹੇਠ ਆ ਜਾਂਦੇ ਹਨ । ਸਦਾ-ਥਿਰ ਨਾਮ ਜਪ ਜਪ ਕੇ ਉਸ ਨੂੰ ਅਟੱਲ ਆਤਮਕ ਜੀਵਨ ਦਾ ਲਾਭ ਮਿਲ ਜਾਂਦਾ ਹੈ ।
My friends are happy, and my enemies are unhappy; meditating on the True Lord, the true profit is obtained.
ਕਰ ਜੋੜਿ ਸਾ ਧਨ ਕਰੈ ਬਿਨਤੀ ਰੈਣਿ ਦਿਨੁ ਰਸਿ ਭਿੰਨੀਆ ॥
ਉਹ ਜੀਵ-ਇਸਤ੍ਰੀ ਦਿਨ-ਰਾਤ ਪ੍ਰਭੂ ਦੇ ਪਿਆਰ-ਰਸ ਵਿਚ ਭਿੱਜੀ ਹੋਈ ਹੱਥ ਜੋੜ ਕੇ ਪ੍ਰਭੂ-ਪਤੀ ਦੇ ਦਰ ਤੇ ਅਰਦਾਸਾਂ ਕਰਦੀ ਰਹਿੰਦੀ ਹੈ ।
With her palms pressed together, the soul-bride prays, that she may remain immersed in the Love of her Lord, night and day.
ਨਾਨਕ ਪਿਰੁ ਧਨ ਕਰਹਿ ਰਲੀਆ ਇਛ ਮੇਰੀ ਪੁੰਨੀਆ ॥੪॥੧॥
ਹੇ ਨਾਨਕ! ਪ੍ਰਭੂ-ਪਤੀ ਤੇ ਉਹ ਜੀਵ-ਇਸਤ੍ਰੀ (ਜੀਵ-ਇਸਤ੍ਰੀ ਦੀ ਹਿਰਦੇ-ਸੇਜ ਉਤੇ) ਮਿਲ ਕੇ ਆਤਮਕ ਆਨੰਦ ਮਾਣਦੇ ਹਨ ।ਹੇ ਸਹੇਲੀਹੋ! ਮੇਰੀ ਮਨੋ-ਕਾਮਨਾ ਪੂਰੀ ਹੋ ਗਈ ਹੈ (ਮੇਰੇ ਹਿਰਦੇ-ਘਰ ਵਿਚ ਸੱਜਣ-ਪ੍ਰਭੂ ਆ ਵਸਿਆ ਹੈ) ।੪।੧।
O Nanak, the Husband Lord and the soul-bride revel together; my desires are fulfilled. ||4||1||