ਗਉੜੀ ਛੰਤ ਮਹਲਾ ੧ ॥
Gauree, Chhant, First Mehl:
ਸੁਣਿ ਨਾਹ ਪ੍ਰਭੂ ਜੀਉ ਏਕਲੜੀ ਬਨ ਮਾਹੇ ॥
ਹੇ ਪ੍ਰਭੂ ਖਸਮ ਜੀ! (ਮੇਰੀ ਬੇਨਤੀ) ਸੁਣੋ । (ਤੈਥੋਂ ਬਿਨਾ) ਮੈਂ ਜੀਵ-ਇਸਤ੍ਰੀ ਇਸ ਸੰਸਾਰ-ਜੰਗਲ ਵਿਚ ਇਕੱਲੀ ਹਾਂ ।
Hear me, O my Dear Husband God - I am all alone in the wilderness.
ਕਿਉ ਧੀਰੈਗੀ ਨਾਹ ਬਿਨਾ ਪ੍ਰਭ ਵੇਪਰਵਾਹੇ ॥
ਹੇ ਬੇ-ਪ੍ਰਵਾਹ ਪ੍ਰਭੂ! ਤੈਂ ਖਸਮ ਤੋਂ ਬਿਨਾਂ ਮੇਰੀ ਜਿੰਦ ਧੀਰਜ ਨਹੀਂ ਫੜ ਸਕਦੀ ।
How can I find comfort without You, O my Carefree Husband God?
ਧਨ ਨਾਹ ਬਾਝਹੁ ਰਹਿ ਨ ਸਾਕੈ ਬਿਖਮ ਰੈਣਿ ਘਣੇਰੀਆ ॥
ਜੀਵ-ਇਸਤ੍ਰੀ ਪ੍ਰਭੂ-ਪਤੀ ਤੋਂ ਬਿਨਾ ਰਹਿ ਨਹੀਂ ਸਕਦੀ (ਖਸਮ-ਪ੍ਰਭੂ ਤੋਂ ਬਿਨਾ ਇਸ ਦੀ) ਜ਼ਿੰਦਗੀ ਦੀ ਰਾਤ ਬਹੁਤ ਹੀ ਔਖੀ ਗੁਜ਼ਰਦੀ ਹੈ ।
The soul-bride cannot live without her Husband; the night is so painful for her.
ਨਹ ਨੀਦ ਆਵੈ ਪ੍ਰੇਮੁ ਭਾਵੈ ਸੁਣਿ ਬੇਨੰਤੀ ਮੇਰੀਆ ॥
ਹੇ ਖਸਮ-ਪ੍ਰਭੂ! ਮੇਰੀ ਬੇਨਤੀ ਸੁਣ, ਮੈਨੂੰ ਤੇਰਾ ਪਿਆਰ ਚੰਗਾ ਲੱਗਦਾ ਹੈ (ਤੇਰੇ ਵਿਛੋੜੈ ਵਿਚ) ਮੈਨੂੰ ਸ਼ਾਂਤੀ ਨਹੀਂ ਆ ਸਕਦੀ ।
Sleep does not come. I am in love with my Beloved. Please, listen to my prayer!
ਬਾਝਹੁ ਪਿਆਰੇ ਕੋਇ ਨ ਸਾਰੇ ਏਕਲੜੀ ਕੁਰਲਾਏ ॥
ਪਿਆਰੇ ਪ੍ਰਭੂ-ਪਤੀ ਤੋਂ ਬਿਨਾ (ਇਸ ਜਿੰਦ ਦੀ) ਕੋਈ ਭੀ ਵਾਤ ਨਹੀਂ ਪੱੁਛਦਾ । ਇਹ ਇਕੱਲੀ ਹੀ (ਇਸ ਸੰਸਾਰ‑ਜੰਗਲ ਵਿਚ) ਕੂਕਦੀ ਹੈ,
Other than my Beloved, no one cares for me; I cry all alone in the wilderness.
ਨਾਨਕ ਸਾ ਧਨ ਮਿਲੈ ਮਿਲਾਈ ਬਿਨੁ ਪ੍ਰੀਤਮ ਦੁਖੁ ਪਾਏ ॥੧॥
(ਪਰ) ਹੇ ਨਾਨਕ! ਜੀਵ-ਇਸਤ੍ਰੀ ਤਦੋਂ ਹੀ ਪ੍ਰਭੂ-ਪਤੀ ਨੂੰ ਮਿਲ ਸਕਦੀ ਹੈ, ਜੇ ਇਸ ਨੂੰ ਗੁਰੂ ਮਿਲਾ ਦੇਵੇ, ਨਹੀਂ ਤਾਂ ਪ੍ਰੀਤਮ-ਪ੍ਰਭੂ ਤੋਂ ਬਿਨਾ ਦੁਖ ਹੀ ਦੁਖ ਸਹਾਰਦੀ ਹੈ ।੧।
O Nanak, the bride meets Him when He causes her to meet Him; without her Beloved, she suffers in pain. ||1||
ਪਿਰਿ ਛੋਡਿਅੜੀ ਜੀਉ ਕਵਣੁ ਮਿਲਾਵੈ ॥
ਹੇ ਸਹੇਲੀਏ! ਜਿਸ ਨੂੰ ਪਤੀ ਨੇ ਵਿਸਾਰ ਦਿੱਤਾ, ਉਸ ਨੂੰ ਹੋਰ ਕੌਣ (ਪਤੀ-ਪ੍ਰਭੂ ਨਾਲ) ਮਿਲਾ ਸਕਦਾ ਹੈ?
She is separated from her Husband Lord - who can unite her with Him?
ਰਸਿ ਪ੍ਰੇਮਿ ਮਿਲੀ ਜੀਉ ਸਬਦਿ ਸੁਹਾਵੈ ॥
ਹੇ ਸਹੇਲੀਏ! ਜੇਹੜੀ ਜਿੰਦ-ਵਹੁਟੀ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਨਾਮ-ਰਸ ਵਿਚ ਪ੍ਰਭੂ ਦੇ ਪੇ੍ਰਮ-ਰਸ ਵਿਚ ਜੁੜਦੀ ਹੈ, ਉਹ (ਅੰਤਰ ਆਤਮੇ) ਸੰੁਦਰ ਹੋ ਜਾਂਦੀ ਹੈ ।
Tasting His Love, she meets Him, through the Beautiful Word of His Shabad.
ਸਬਦੇ ਸੁਹਾਵੈ ਤਾ ਪਤਿ ਪਾਵੈ ਦੀਪਕ ਦੇਹ ਉਜਾਰੈ ॥
ਜਦੋਂ ਗੁਰੂ ਦੇ ਸ਼ਬਦ ਦੀ ਰਾਹੀਂ ਜੀਵ-ਇਸਤ੍ਰੀ (ਅੰਤਰ ਆਤਮੇ) ਸੋਹਣੀ ਹੋ ਜਾਂਦੀ ਹੈ, ਤਦੋਂ (ਲੋਕ ਪਰਲੋਕ ਵਿਚ) ਇੱਜ਼ਤ ਖੱਟਦੀ ਹੈ; ਗਿਆਨ ਦਾ ਦੀਵਾ ਇਸ ਦੇ ਸਰੀਰ ਵਿਚ (ਹਿਰਦੇ ਵਿਚ) ਚਾਨਣ ਕਰ ਦੇਂਦਾ ਹੈ ।
Adorned with the Shabad, she obtains her Husband, and her body is illuminated with the lamp of spiritual wisdom.
ਸੁਣਿ ਸਖੀ ਸਹੇਲੀ ਸਾਚਿ ਸੁਹੇਲੀ ਸਾਚੇ ਕੇ ਗੁਣ ਸਾਰੈ ॥
ਹੇ ਸਹੇਲੀਏ! ਸੁਣ! ਜੇਹੜੀ ਜੀਵ-ਇਸਤ੍ਰੀ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਗੁਣ ਯਾਦ ਕਰਦੀ ਹੈ, ਉਹ ਸਦਾ-ਥਿਰ ਪ੍ਰਭੂ ਵਿਚ ਜੁੜ ਕੇ ਸੌਖੀ ਹੋ ਜਾਂਦੀ ਹੈ ।
Listen, O my friends and companions - she who is at peace dwells upon the True Lord and His True Praises.
ਸਤਿਗੁਰਿ ਮੇਲੀ ਤਾ ਪਿਰਿ ਰਾਵੀ ਬਿਗਸੀ ਅੰਮ੍ਰਿਤ ਬਾਣੀ ॥
ਜਦੋਂ ਸਤਿਗੁਰੂ ਨੇ ਉਸ ਨੂੰ ਆਪਣੇ ਸ਼ਬਦ ਵਿਚ ਜੋੜਿਆ, ਤਦੋਂ ਪ੍ਰਭੂ-ਪਤੀ ਨੇ ਉਸ ਨੂੰ ਆਪਣੇ ਚਰਨਾਂ ਵਿਚ ਮਿਲਾ ਲਿਆ, ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਬਰਕਤਿ ਨਾਲ ਉਸ ਦਾ ਹਿਰਦਾ ਕੌਲ-ਫੁੱਲ ਖਿੜ ਪੈਂਦਾ ਹੈ ।
Meeting the True Guru, she is ravished and enjoyed by her Husband Lord; she blossoms forth with the Ambrosial Word of His Bani.
ਨਾਨਕ ਸਾ ਧਨ ਤਾ ਪਿਰੁ ਰਾਵੇ ਜਾ ਤਿਸ ਕੈ ਮਨਿ ਭਾਣੀ ॥੨॥
ਹੇ ਨਾਨਕ! ਜੀਵ-ਇਸਤ੍ਰੀ ਤਦੋਂ ਹੀ ਪ੍ਰਭੂ-ਪਤੀ ਨੂੰ ਮਿਲਦੀ ਹੈ, ਜਦੋਂ (ਗੁਰੂ ਦੇ ਸ਼ਬਦ ਦੀ ਰਾਹੀਂ) ਇਹ ਪ੍ਰਭੂ-ਪਤੀ ਦੇ ਮਨ ਵਿਚ ਪਿਆਰੀ ਲੱਗਦੀ ਹੈ ।੨।
O Nanak, the Husband Lord enjoys His bride when she is pleasing to His Mind. ||2||
ਮਾਇਆ ਮੋਹਣੀ ਨੀਘਰੀਆ ਜੀਉ ਕੂੜਿ ਮੁਠੀ ਕੂੜਿਆਰੇ ॥
ਹੇ ਸਹੇਲੀਏ! ਜਿਸ ਜੀਵ-ਇਸਤ੍ਰੀ ਨੂੰ ਮੋਹਣੀ ਮਾਇਆ ਨੇ ਮੋਹ ਲਿਆ, ਜਿਸ ਨੂੰ ਨਾਸਵੰਤ ਪਦਾਰਥਾਂ ਦੇ ਪਿਆਰ ਨੇ ਠੱਗ ਲਿਆ, ਉਹ ਨਾਸਵੰਤ ਪਦਾਰਥਾਂ ਦੇ ਵਣਜ ਵਿਚ ਲੱਗ ਪਈ ।
Fascination with Maya made her homeless; the false are cheated by falsehood.
ਕਿਉ ਖੂਲੈ ਗਲ ਜੇਵੜੀਆ ਜੀਉ ਬਿਨੁ ਗੁਰ ਅਤਿ ਪਿਆਰੇ ॥
(ਉਸ ਦੇ ਗਲ ਵਿਚ ਮੋਹ ਦੀ ਫਾਹੀ ਪੈ ਜਾਂਦੀ ਹੈ) ਉਸ ਦੇ ਗਲ ਦੀ ਇਹ ਫਾਹੀ ਅਤਿ ਪਿਆਰੇ ਗੁਰੂ (ਦੀ ਸਹਾਇਤਾ) ਤੋਂ ਬਿਨਾ ਖੁਲ੍ਹ ਨਹੀਂ ਸਕਦੀ ।
How can the noose around her neck be untied, without the Most Beloved Guru?
ਹਰਿ ਪ੍ਰੀਤਿ ਪਿਆਰੇ ਸਬਦਿ ਵੀਚਾਰੇ ਤਿਸ ਹੀ ਕਾ ਸੋ ਹੋਵੈ ॥
ਜੇਹੜਾ ਬੰਦਾ ਪ੍ਰਭੂ ਨਾਲ ਪ੍ਰੀਤ ਪਾਂਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਗੁਣਾਂ ਨੂੰ ਵਿਚਾਰਦਾ ਹੈ, ਉਹ ਪ੍ਰਭੂ ਦਾ ਸੇਵਕ ਹੋ ਜਾਂਦਾ ਹੈ ।
One who loves the Beloved Lord, and reflects upon the Shabad, belongs to Him.
ਪੁੰਨ ਦਾਨ ਅਨੇਕ ਨਾਵਣ ਕਿਉ ਅੰਤਰ ਮਲੁ ਧੋਵੈ ॥
(ਸਿਮਰਨ ਤੋਂ ਬਿਨਾ ਸਿਫ਼ਤਿ-ਸਾਲਾਹ ਤੋਂ ਬਿਨਾ) ਅਨੇਕਾਂ ਪੰੁਨ-ਦਾਨ ਕੀਤਿਆਂ ਅਨੇਕਾਂ ਤੀਰਥ-ਇਸ਼ਨਾਨ ਕੀਤਿਆਂ ਕੋਈ ਜੀਵ ਆਪਣੇ ਅੰਦਰ ਦੀ (ਵਿਕਾਰਾਂ ਦੀ) ਮੈਲ ਧੋ ਨਹੀਂ ਸਕਦਾ ।
How can giving donations to charities and countless cleansing baths wash off the filth within the heart?
ਨਾਮ ਬਿਨਾ ਗਤਿ ਕੋਇ ਨ ਪਾਵੈ ਹਠਿ ਨਿਗ੍ਰਹਿ ਬੇਬਾਣੈ ॥
ਹਠ ਕਰ ਕੇ ਇੰਦ੍ਰਿਆਂ ਨੂੰ ਰੋਕਣ ਦਾ ਜਤਨ ਕਰ ਕੇ ਜੰਗਲ ਵਿਚ ਜਾ ਬੈਠਣ ਨਾਲ ਕੋਈ ਮਨੁੱਖ ਉੱਚੀ ਆਤਮਕ ਅਵਸਥਾ ਪ੍ਰਾਪਤ ਨਹੀਂ ਕਰਦਾ, ਜੇ ਉਹ ਪਰਮਾਤਮਾ ਦਾ ਨਾਮ ਨਹੀਂ ਸਿਮਰਦਾ ।
Without the Naam, no one attains salvation. Stubborn self-discipline and living in the wilderness are of no use at all.
ਨਾਨਕ ਸਚ ਘਰੁ ਸਬਦਿ ਸਿਞਾਪੈ ਦੁਬਿਧਾ ਮਹਲੁ ਕਿ ਜਾਣੈ ॥੩॥
ਹੇ ਨਾਨਕ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਦਰਬਾਰ ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪਛਾਣਿਆ ਜਾ ਸਕਦਾ ਹੈ । ਪ੍ਰਭੂ ਤੋਂ ਬਿਨਾਂ ਕਿਸੇ ਹੋਰ ਆਸਰੇ ਦੀ ਝਾਕ ਨਾਲ ਉਸ ਦਰਬਾਰ ਨੂੰ ਲੱਭਿਆ ਨਹੀਂ ਜਾ ਸਕਦਾ ।੩।
O Nanak, the home of Truth is attained through the Shabad. How can the Mansion of His Presence be known through duality? ||3||
ਤੇਰਾ ਨਾਮੁ ਸਚਾ ਜੀਉ ਸਬਦੁ ਸਚਾ ਵੀਚਾਰੋ ॥
ਹੇ ਪ੍ਰਭੂ ਜੀ! ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਤੇਰੀ ਸਿਫ਼ਤਿ-ਸਾਲਾਹ ਦੀ ਬਾਣੀ ਅਟੱਲ ਹੈ, ਤੇਰੇ ਗੁਣਾਂ ਦੀ ਵਿਚਾਰ ਸਦਾ-ਥਿਰ (ਕਰਮ) ਹੈ ।
True is Your Name, O Dear Lord; True is contemplation of Your Shabad.
ਤੇਰਾ ਮਹਲੁ ਸਚਾ ਜੀਉ ਨਾਮੁ ਸਚਾ ਵਾਪਾਰੋ ॥
ਹੇ ਪ੍ਰਭੂ! ਤੇਰਾ ਦਰਬਾਰ ਸਦਾ-ਥਿਰ ਹੈ, ਤੇਰਾ ਨਾਮ ਤੇ ਤੇਰੇ ਨਾਮ ਦਾ ਵਪਾਰ ਸਦਾ ਨਾਲ ਨਿਭਣ ਵਾਲਾ ਵਪਾਰ ਹੈ ।
True is the Mansion of Your Presence, O Dear Lord, and True is trade in Your Name.
ਨਾਮ ਕਾ ਵਾਪਾਰੁ ਮੀਠਾ ਭਗਤਿ ਲਾਹਾ ਅਨਦਿਨੋ ॥
ਪਰਮਾਤਮਾ ਦੇ ਨਾਮ ਦਾ ਵਪਾਰ ਸੁਆਦਲਾ ਵਪਾਰ ਹੈ, ਭਗਤੀ ਦੇ ਵਪਾਰ ਤੋਂ ਨਫ਼ਾ ਸਦਾ ਵਧਦਾ ਰਹਿੰਦਾ ਹੈ ।
Trade in Your Name is very sweet; the devotees earn this profit night and day.
ਤਿਸੁ ਬਾਝੁ ਵਖਰੁ ਕੋਇ ਨ ਸੂਝੈ ਨਾਮੁ ਲੇਵਹੁ ਖਿਨੁ ਖਿਨੋ ॥
ਪ੍ਰਭੂ ਦੇ ਨਾਮ ਤੋਂ ਬਿਨਾ ਹੋਰ ਕੋਈ ਐਸਾ ਸੌਦਾ ਨਹੀਂ ਜੋ ਸਦਾ ਲਾਭ ਹੀ ਲਾਭ ਦੇਵੇ । ਹੇ ਭਾਈ! ਸਦਾ ਖਿਨ ਖਿਨ, ਪਲ ਪਲ ਨਾਮ ਜਪੋ ।
Other than this, I can think of no other merchandise. So chant the Naam each and every moment.
ਪਰਖਿ ਲੇਖਾ ਨਦਰਿ ਸਾਚੀ ਕਰਮਿ ਪੂਰੈ ਪਾਇਆ ॥
ਜਿਸ ਮਨੱੁਖ ਨੇ ਨਾਮ-ਵਪਾਰ ਦੇ ਲੇਖੇ ਦੀ ਪਰਖ ਕੀਤੀ, ਉਸ ਉਤੇ ਪ੍ਰਭੂ ਦੀ ਅਟੱਲ ਮਿਹਰ ਦੀ ਨਿਗਾਹ ਹੋਈ, ਪ੍ਰਭੂ ਦੀ ਪੂਰੀ ਮਿਹਰ ਨਾਲ ਉਸ ਨੇ ਨਾਮ-ਵੱਖਰ ਹਾਸਲ ਕਰ ਲਿਆ ।
The account is read; by the Grace of the True Lord and good karma, the Perfect Lord is obtained.
ਨਾਨਕ ਨਾਮੁ ਮਹਾ ਰਸੁ ਮੀਠਾ ਗੁਰਿ ਪੂਰੈ ਸਚੁ ਪਾਇਆ ॥੪॥੨॥
ਹੇ ਨਾਨਕ! ਪ੍ਰਭੂ ਦਾ ਨਾਮ ਸਦਾ-ਥਿਰ ਰਹਿਣ ਵਾਲਾ ਤੇ ਬਹੁਤ ਹੀ ਮਿੱਠੇ ਸੁਆਦ ਵਾਲਾ ਪਦਾਰਥ ਹੈ, ਪੂਰੇ ਗੁਰੂ ਦੀ ਰਾਹੀਂ ਇਹ ਪਦਾਰਥ ਮਿਲਦਾ ਹੈ ।੪।੨।
O Nanak, the Nectar of the Name is so sweet. Through the Perfect True Guru, it is obtained. ||4||2||