ਗਉੜੀ ਮਹਲਾ ੫ ॥
Gauree, Fifth Mehl:
ਸੁਣਿ ਸਖੀਏ ਮਿਲਿ ਉਦਮੁ ਕਰੇਹਾ ਮਨਾਇ ਲੈਹਿ ਹਰਿ ਕੰਤੈ ॥
ਹੇ ਸਹੇਲੀਏ! (ਹੇ ਸਤਸੰਗੀ ਸੱਜਣ! ਮੇਰੀ ਬੇਨਤੀ) ਸੁਣ (ਆ,) ਰਲ ਕੇ ਭੋਜਨ ਕਰੀਏ (ਤੇ) ਕੰਤ-ਪ੍ਰਭੂ ਨੂੰ (ਆਪਣੇ ਉਤੇ) ਖ਼ੁਸ਼ ਕਰ ਲਈਏ ।
Listen, O my companions: let's join together and make the effort, to surrender to our Husband Lord.
ਮਾਨੁ ਤਿਆਗਿ ਕਰਿ ਭਗਤਿ ਠਗਉਰੀ ਮੋਹਹ ਸਾਧੂ ਮੰਤੈ ॥
ਅਹੰਕਾਰ ਦੂਰ ਕਰ ਕੇ (ਤੇ ਕੰਤ-ਪ੍ਰਭੂ ਦੀ) ਭਗਤੀ ਨੂੰ ਠਗਬੂਟੀ ਬਣਾ ਕੇ (ਇਸ ਬੂਟੀ ਨਾਲ ਉਸ ਪ੍ਰਭੂ-ਪਤੀ ਨੂੰ) ਗੁਰੂ ਦੇ ਉਪਦੇਸ਼ ਦੀ ਰਾਹੀਂ (ਗੁਰੂ ਦੇ ਉਪਦੇਸ਼ ਉਤੇ ਤੁਰ ਕੇ) ਮੋਹ ਲਈਏ ।
Renouncing our pride, let's charm Him with the potion of devotional worship, and the mantra of the Holy Saints.
ਸਖੀ ਵਸਿ ਆਇਆ ਫਿਰਿ ਛੋਡਿ ਨ ਜਾਈ ਇਹ ਰੀਤਿ ਭਲੀ ਭਗਵੰਤੈ ॥
ਹੇ ਸਹੇਲੀ! ਉਸ ਭਗਵਾਨ ਦੀ ਇਹ ਸੋਹਣੀ ਮਰਯਾਦਾ ਹੈ ਕਿ ਜੇ ਉਹ ਇਕ ਵਾਰੀ ਪੇ੍ਰਮ-ਵੱਸ ਹੋ ਜਾਵੇ ਤਾਂ ਫਿਰ ਕਦੇ ਛੱਡ ਕੇ ਨਹੀਂ ਜਾਂਦਾ ।
O my companions, when He comes under our power, He shall never leave us again. This is the good nature of the Lord God.
ਨਾਨਕ ਜਰਾ ਮਰਣ ਭੈ ਨਰਕ ਨਿਵਾਰੈ ਪੁਨੀਤ ਕਰੈ ਤਿਸੁ ਜੰਤੈ ॥੧॥
ਹੇ ਨਾਨਕ! (ਜੇਹੜਾ ਜੀਵ ਕੰਤ-ਪ੍ਰਭੂ ਦੀ ਸਰਨ ਆਉਂਦਾ ਹੈ) ਉਸ ਜੀਵ ਨੂੰ ਉਹ ਪਵਿਤ੍ਰ (ਜੀਵਨ ਵਾਲਾ) ਬਣਾ ਦੇਂਦਾ ਹੈ (ਉਸ ਦੇ ਪਵਿਤ੍ਰ ਆਤਮਕ ਜੀਵਨ ਨੂੰ ਉਹ ਪ੍ਰਭੂ) ਬੁਢੇਪਾ ਨਹੀਂ ਆਉਣ ਦੇਂਦਾ, ਮੌਤ ਨਹੀਂ ਆਉਣ ਦੇਂਦਾ, ਉਸ ਦੇ ਸਾਰੇ ਡਰ ਤੇ ਨਰਕ (ਵੱਡੇ ਤੋਂ ਵੱਡੇ ਦੁੱਖ) ਦੂਰ ਕਰ ਦੇਂਦਾ ਹੈ ।੧।
O Nanak, God dispels the fear of old age, death and hell; He purifies His beings. ||1||
ਸੁਣਿ ਸਖੀਏ ਇਹ ਭਲੀ ਬਿਨੰਤੀ ਏਹੁ ਮਤਾਂਤੁ ਪਕਾਈਐ ॥
ਹੇ ਸਹੇਲੀਏ! (ਹੇ ਸਤਸੰਗੀ ਸੱਜਣ! ਮੇਰੀ) ਇਹ ਭਲੀ ਬੇਨਤੀ (ਸੁਣ । ਆ) ਇਹ ਸਲਾਹ ਪੱਕੀ ਕਰੀਏ
Listen, O my companions, to my sincere prayer: let's make this firm resolve.
ਸਹਜਿ ਸੁਭਾਇ ਉਪਾਧਿ ਰਹਤ ਹੋਇ ਗੀਤ ਗੋਵਿੰਦਹਿ ਗਾਈਐ ॥
ਆਤਮਕ ਅਡੋਲਤਾ ਵਿਚ ਪ੍ਰਭੂ-ਪ੍ਰੇਮ ਵਿਚ ਟਿਕ ਕੇ (ਆਪਣੇ ਅੰਦਰੋਂ) ਛਲ-ਫ਼ਰੇਬ ਦੂਰ ਕਰ ਕੇ ਗੋਬਿਦ (ਦੀ ਸਿਫ਼ਤਿ-ਸਾਲਾਹ) ਦੇ ਗੀਤ ਗਾਵੀਏ ।
In the peaceful poise of intuitive bliss, violence will be gone, as we sing the Glorious Praises of the Lord of the Universe.
ਕਲਿ ਕਲੇਸ ਮਿਟਹਿ ਭ੍ਰਮ ਨਾਸਹਿ ਮਨਿ ਚਿੰਦਿਆ ਫਲੁ ਪਾਈਐ ॥
(ਗੋਬਿੰਦ ਦੀ ਸਿਫ਼ਤਿ-ਸਾਲਾਹ ਕੀਤਿਆਂ, ਅੰਦਰੋਂ ਵਿਕਾਰਾਂ ਦੀ) ਖਹ-ਖਹ ਤੇ ਹੋਰ ਸਾਰੇ ਕਲੇਸ਼ ਮਿਟ ਜਾਂਦੇ ਹਨ (ਮਾਇਆ ਦੇ ਪਿੱਛੇ ਮਨ ਦੀਆਂ) ਦੌੜ-ਭੱਜਾਂ ਮੱੁਕ ਜਾਂਦੀਆਂ ਹਨ, ਮਨ ਵਿਚ ਚਿਤਵਿਆ ਹੋਇਆ ਫਲ ਪ੍ਰਾਪਤ ਹੋ ਜਾਂਦਾ ਹੈ ।
Our pains and troubles shall be eradicated, and our doubts shall be dispelled; we will receive the fruits of our minds' desires.
ਪਾਰਬ੍ਰਹਮ ਪੂਰਨ ਪਰਮੇਸਰ ਨਾਨਕ ਨਾਮੁ ਧਿਆਈਐ ॥੨॥
ਹੇ ਨਾਨਕ! (ਆਖ—ਹੇ ਸਤਸੰਗੀ ਸੱਜਣ!) ਪਾਰਬ੍ਰਹਮ ਪੂਰਨ ਪਰਮੇਸਰ ਦਾ ਨਾਮ (ਸਦਾ) ਸਿਮਰਨਾ ਚਾਹੀਦਾ ਹੈ ।੨।
O Nanak, meditate on the Naam, the Name of the Supreme Lord God, the Perfect, Transcendent Lord. ||2||
ਸਖੀ ਇਛ ਕਰੀ ਨਿਤ ਸੁਖ ਮਨਾਈ ਪ੍ਰਭ ਮੇਰੀ ਆਸ ਪੁਜਾਏ ॥
(ਹੇ ਸਹੇਲੀਏ! ਮੈਂ ਸਦਾ ਤਾਂਘ ਕਰਦੀ ਰਹਿੰਦੀ ਹਾਂ ਤੇ ਸੱੁਖਣਾ ਸੱੁਖਦੀ ਰਹਿੰਦੀ ਹਾਂ (ਕਿ) ਹੇ ਪ੍ਰਭੂ! ਮੇਰੀ ਆਸ ਪੂਰੀ ਕਰ,
O my companions, I yearn for Him continually; I invoke His Blessings, and pray that God may fulfill my hopes.
ਚਰਨ ਪਿਆਸੀ ਦਰਸ ਬੈਰਾਗਨਿ ਪੇਖਉ ਥਾਨ ਸਬਾਏ ॥
ਮੈਂ ਤੇਰੇ ਦਰਸਨ ਲਈ ਉਤਾਵਲੀ ਹੋਈ ਸਾਰੇ ਥਾਂ ਵੇਖਦੀ ਫਿਰਦੀ ਹਾਂ ।
I thirst for His Feet, and I long for the Blessed Vision of His Darshan; I look for Him everywhere.
ਖੋਜਿ ਲਹਉ ਹਰਿ ਸੰਤ ਜਨਾ ਸੰਗੁ ਸੰਮ੍ਰਿਥ ਪੁਰਖ ਮਿਲਾਏ ॥
(ਹੇ ਸਹੇਲੀਏ! ਪ੍ਰਭੂ ਦੀ) ਖੋਜ ਕਰ ਕਰ ਕੇ ਮੈਂ ਸੰਤ ਜਨਾਂ ਦਾ ਸਾਥ (ਜਾ) ਲੱਭਦੀ ਹਾਂ (ਸਾਧ ਸੰਗਤਿ ਹੀ ਉਸ ਪ੍ਰਭੂ ਦਾ) ਮੇਲ ਕਰਾਂਦੀ ਹੈ ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ ਤੇ ਜੋ ਸਭ ਵਿਚ ਵਿਆਪਕ ਹੈ ।
I search for traces of the Lord in the Society of the Saints; they will unite me with the All-powerful Primal Lord God.
ਨਾਨਕ ਤਿਨ ਮਿਲਿਆ ਸੁਰਿਜਨੁ ਸੁਖਦਾਤਾ ਸੇ ਵਡਭਾਗੀ ਮਾਏ ॥੩॥
ਹੇ ਨਾਨਕ! (ਆਖ)—ਹੇ ਮਾਂ! (ਜੇਹੜੇ ਮਨੱੁਖ ਸਾਧ ਸੰਗਤਿ ਵਿਚ ਮਿਲਦੇ ਹਨ) ਉਹਨਾਂ ਨੂੰ ਹੀ ਦੇਵ-ਲੋਕ ਦਾ ਮਾਲਕ ਤੇ ਸਾਰੇ ਸੁਖ ਦੇਣ ਵਾਲਾ ਪ੍ਰਭੂ ਮਿਲਦਾ ਹੈ ਉਹੀ ਮਨੱੁਖ ਵੱਡੇ ਭਾਗਾਂ ਵਾਲੇ ਹਨ ।੩।
O Nanak, those humble, noble beings who meet the Lord, the Giver of peace, are very blessed, O my mother. ||3||
ਸਖੀ ਨਾਲਿ ਵਸਾ ਅਪੁਨੇ ਨਾਹ ਪਿਆਰੇ ਮੇਰਾ ਮਨੁ ਤਨੁ ਹਰਿ ਸੰਗਿ ਹਿਲਿਆ ॥
ਹੇ ਸਹੇਲੀਏ! (ਸਾਧ ਸੰਗਤਿ ਦੀ ਬਰਕਤਿ ਨਾਲ ਹੁਣ) ਮੈਂ (ਸਦਾ) ਆਪਣੇ ਖਸਮ-ਪ੍ਰਭੂ ਨਾਲ ਵੱਸਦੀ ਹਾਂ, ਮੇਰਾ ਮਨ ਉਸ ਹਰੀ ਨਾਲ ਗਿੱਝ ਗਿਆ ਹੈ, ਮੇਰਾ ਤਨ (ਹਿਰਦਾ) ਉਸ ਹਰੀ ਨਾਲ ਇਕ-ਮਿੱਕ ਹੋ ਗਿਆ ਹੈ ।
O my companions, now I dwell with my Beloved Husband; my mind and body are attuned to the Lord.
ਸੁਣਿ ਸਖੀਏ ਮੇਰੀ ਨੀਦ ਭਲੀ ਮੈ ਆਪਨੜਾ ਪਿਰੁ ਮਿਲਿਆ ॥
ਹੇ ਸਹੇਲੀਏ! ਸੁਣ, (ਹੁਣ) ਮੈਨੂੰ ਨੀਂਦ ਭੀ ਪਿਆਰੀ ਲੱਗਦੀ ਹੈ, (ਕਿਉਂਕਿ ਸੁਪਨੇ ਵਿਚ ਭੀ) ਮੈਨੂੰ ਆਪਣਾ ਪਿਆਰਾ ਪਤੀ ਮਿਲ ਪੈਂਦਾ ਹੈ ।
Listen, O my companions: now I sleep well, since I found my Husband Lord.
ਭ੍ਰਮੁ ਖੋਇਓ ਸਾਂਤਿ ਸਹਜਿ ਸੁਆਮੀ ਪਰਗਾਸੁ ਭਇਆ ਕਉਲੁ ਖਿਲਿਆ ॥
ਉਸ ਮਾਲਕ-ਪ੍ਰਭੂ ਨੇ ਮੇਰੀ ਭਟਕਣਾ ਦੂਰ ਕਰ ਦਿੱਤੀ ਹੈ, ਮੇਰੇ ਅੰਦਰ ਹੁਣ ਸ਼ਾਂਤੀ ਬਣੀ ਰਹਿੰਦੀ ਹੈ, ਮੈਂ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹਾਂ, (ਮੇਰੇ ਅੰਦਰ ਉਸ ਦੀ ਜੋਤਿ ਦਾ) ਚਾਨਣ ਹੋ ਗਿਆ ਹੈ (ਜਿਵੇਂ ਸੂਰਜ ਦੀਆਂ ਕਿਰਨਾਂ ਨਾਲ)) ਕੌਲ-ਫੁੱਲ ਖਿੜ ਪੈਂਦਾ ਹੈ (ਤਿਵੇਂ ਉਸ ਦੀ ਜੋਤਿ ਦੇ ਚਾਨਣ ਨਾਲ ਮੇਰਾ ਹਿਰਦਾ ਖਿੜਿਆ ਰਹਿੰਦਾ ਹੈ) ।
My doubts have been dispelled, and I have found intuitive peace and tranquility through my Lord and Master. I have been enlightened, and my heart-lotus has blossomed forth.
ਵਰੁ ਪਾਇਆ ਪ੍ਰਭੁ ਅੰਤਰਜਾਮੀ ਨਾਨਕ ਸੋਹਾਗੁ ਨ ਟਲਿਆ ॥੪॥੪॥੨॥੫॥੧੧॥
ਹੇ ਨਾਨਕ! (ਆਖ—ਹੇ ਸਹੇਲੀਏ! ਸਾਧ ਸੰਗਤਿ ਦੀ ਬਰਕਤਿ ਨਾਲ) ਮੈਂ ਅੰਤਰਜਾਮੀ ਪ੍ਰਭੂ-ਖਸਮ ਲੱਭ ਲਿਆ ਹੈ, ਤੇ (ਮੇਰੇ ਸਿਰ ਦਾ) ਇਹ ਸੁਹਾਗ ਕਦੇ ਦੂਰ ਹੋਣ ਵਾਲਾ ਨਹੀਂ ।੪।੪।੨।੫।੧੧।
I have obtained God, the Inner-knower, the Searcher of hearts, as my Husband; O Nanak, my marriage shall last forever. ||4||4||2||5||11||