ਸਿਰੀਰਾਗੁ ਮਹਲਾ ੧ ॥
Siree Raag, First Mehl:
ਵਣਜੁ ਕਰਹੁ ਵਣਜਾਰਿਹੋ ਵਖਰੁ ਲੇਹੁ ਸਮਾਲਿ ॥
ਹੇ (ਰਾਮ ਨਾਮ ਦਾ) ਵਣਜ ਕਰਨ ਆਏ ਜੀਵੋ ! (ਨਾਮ ਦਾ) ਵਪਾਰ ਕਰੋ, ਨਾਮ-ਸੌਦਾ ਸੰਭਾਲ ਲਵੇ
Make your deals, dealers, and take care of your merchandise.
ਤੈਸੀ ਵਸਤੁ ਵਿਸਾਹੀਐ ਜੈਸੀ ਨਿਬਹੈ ਨਾਲਿ ॥
ਉਹੋ ਜਿਹਾ ਸੌਦਾ ਹੀ ਖ਼ਰੀਦਣਾ ਚਾਹੀਦਾ ਹੈ, ਜੇਹੜਾ ਸਦਾ ਲਈ ਸਾਥ ਨਿਬਾਹੇ
Buy that object which will go along with you.
ਅਗੈ ਸਾਹੁ ਸੁਜਾਣੁ ਹੈ ਲੈਸੀ ਵਸਤੁ ਸਮਾਲਿ ॥੧॥
ਪਰਲੋਕ ਵਿਚ ਬੈਠਾ ਸ਼ਾਹ ਸਿਆਣਾ ਹੈ ਉਹ (ਸਾਡੇ ਖ਼ਰੀਦੇ ਹੋਏ) ਸੌਦੇ ਨੂੰ ਪੂਰੀ ਪਰਖ ਕਰ ਕੇ ਕਬੂਲ ਕਰੇਗਾ ।੧।
In the next world, the All-knowing Merchant will take this object and care for it. ||1||
ਭਾਈ ਰੇ ਰਾਮੁ ਕਹਹੁ ਚਿਤੁ ਲਾਇ ॥
ਹੇ ਭਾਈ ! ਚਿੱਤ ਲਾ ਕੇ (ਪ੍ਰੇਮ ਨਾਲ) ਪਰਮਾਤਮਾ ਦਾ ਨਾਮ ਜਪੋ
O Siblings of Destiny, chant the Lord's Name, and focus your consciousness on Him.
ਹਰਿ ਜਸੁ ਵਖਰੁ ਲੈ ਚਲਹੁ ਸਹੁ ਦੇਖੈ ਪਤੀਆਇ ॥੧॥ ਰਹਾਉ ॥
(ਇਥੋਂ ਆਪਣੇ ਨਾਲ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਸੌਦਾ ਲੈ ਕੇ ਤੁਰੋ, ਖਸਮ-ਪ੍ਰਭੂ ਖ਼ੁਸ਼ ਹੋ ਕੇ ਵੇਖੇਗਾ ।੧।ਰਹਾਉ।
Take the Merchandise of the Lord's Praises with you. Your Husband Lord shall see this and approve. ||1||Pause||
ਜਿਨਾ ਰਾਸਿ ਨ ਸਚੁ ਹੈ ਕਿਉ ਤਿਨਾ ਸੁਖੁ ਹੋਇ ॥
ਜਿਨ੍ਹਾਂ ਮਨੁੱਖਾਂ ਦੇ ਕੋਲ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੇ ਨਾਮ ਦੀ ਪੂੰਜੀ ਨਹੀਂ, ਉਹਨਾਂ ਨੂੰ ਕਦੇ ਆਤਮਕ ਆਨੰਦ ਨਹੀਂ ਹੋ ਸਕਦਾ
Those who do not have the Assets of Truth-how can they find peace?
ਖੋਟੈ ਵਣਜਿ ਵਣੰਜਿਐ ਮਨੁ ਤਨੁ ਖੋਟਾ ਹੋਇ ॥
ਜੇ ਨਿੱਤ ਖੋਟਾ ਵਪਾਰ ਹੀ ਕਰਦੇ ਰਹੀਏ, ਤਾਂ ਮਨ ਭੀ ਖੋਟਾ ਹੋ ਜਾਂਦਾ ਹੈ ਤੇ ਸਰੀਰ ਭੀ ਖੋਟਾ (ਭਾਵ, ਖੋਟ ਮਨੁੱਖ ਦੇ ਅੰਦਰ ਰਚ ਜਾਂਦਾ ਹੈ)
By dealing their deals of falsehood, their minds and bodies become false.
ਫਾਹੀ ਫਾਥੇ ਮਿਰਗ ਜਿਉ ਦੂਖੁ ਘਣੋ ਨਿਤ ਰੋਇ ॥੨॥
ਜਿਵੇਂ ਫਾਹੀ ਵਿਚ ਫਸਿਆ ਹੋਇਆ ਹਰਨ ਦੁਖੀ ਹੁੰਦਾ ਹੈ, ਤਿਵੇਂ (ਖੋਟ ਦੀ ਫਾਹੀ ਵਿਚ ਫਸ ਕੇ) ਜੀਵ ਨੂੰ ਬਹੁਤ ਦੁਖ ਹੁੰਦਾ ਹੈ, ਉਹ ਨਿੱਤ ਦੁਖੀ ਹੁੰਦਾ ਹੈ ।੨।
Like the deer caught in the trap, they suffer in terrible agony; they continually cry out in pain. ||2||
ਖੋਟੇ ਪੋਤੈ ਨਾ ਪਵਹਿ ਤਿਨ ਹਰਿ ਗੁਰ ਦਰਸੁ ਨ ਹੋਇ ॥
ਖੋਟੇ ਸਿੱਕੇ (ਸਰਕਾਰੀ) ਖ਼ਜ਼ਾਨੇ ਵਿਚ ਨਹੀਂ ਲਏ ਜਾਂਦੇ (ਤਿਵੇਂ ਹੀ ਖੋਟੇ ਬੰਦੇ ਦਰਗਾਹ ਵਿਚ ਆਦਰ ਨਹੀਂ ਪਾਂਦੇ) ਉਹਨਾਂ ਨੂੰ ਹਰੀ ਦਾ ਗੁਰੂ ਦਾ ਦੀਦਾਰ ਨਹੀਂ ਹੁੰਦਾ
The counterfeit coins are not put into the Treasury; they do not obtain the Blessed Vision of the Lord-Guru.
ਖੋਟੇ ਜਾਤਿ ਨ ਪਤਿ ਹੈ ਖੋਟਿ ਨ ਸੀਝਸਿ ਕੋਇ ॥
ਖੋਟੇ ਮਨੁੱਖ ਦਾ ਅਸਲਾ ਚੰਗਾ ਨਹੀਂ ਹੁੰਦਾ, ਖੋਟੇ ਨੂੰ ਇੱਜ਼ਤ ਨਹੀਂ ਮਿਲਦੀ । ਖੋਟ ਕਰਨ ਨਾਲ ਕੋਈ ਜੀਵ (ਆਤਮਕ ਜੀਵਨ ਵਿਚ) ਕਾਮਯਾਬ ਨਹੀਂ ਹੋ ਸਕਦਾ
The false ones have no social status or honor. No one succeeds through falsehood.
ਖੋਟੇ ਖੋਟੁ ਕਮਾਵਣਾ ਆਇ ਗਇਆ ਪਤਿ ਖੋਇ ॥੩॥
ਖੋਟੇ ਮਨੁੱਖ ਨੇ ਸਦਾ ਖੋਟ ਹੀ ਕਮਾਣਾ ਹੈ (ਉਸ ਨੂੰ ਖੋਟ ਕਮਾਣ ਦੀ ਆਦਤ ਪੈ ਜਾਂਦੀ ਹੈ) ਉਹ ਆਪਣੀ ਇੱਜ਼ਤ ਗਵਾ ਕੇ ਸਦਾ ਜੰਮਦਾ ਮਰਦਾ ਰਹਿੰਦਾ ਹੈ ।੩।
Practicing falsehood again and again, people come and go in reincarnation, and forfeit their honor. ||3||
ਨਾਨਕ ਮਨੁ ਸਮਝਾਈਐ ਗੁਰ ਕੈ ਸਬਦਿ ਸਾਲਾਹ ॥
ਹੇ ਨਾਨਕ ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੇ ਗੁਰ-ਸ਼ਬਦ ਦੀ ਰਾਹੀਂ ਆਪਣੇ ਮਨ ਨੂੰ ਸਮਝਾਣਾ ਚਾਹੀਦਾ ਹ
O Nanak, instruct your mind through the Word of the Guru's Shabad, and praise the Lord.
ਰਾਮ ਨਾਮ ਰੰਗਿ ਰਤਿਆ ਭਾਰੁ ਨ ਭਰਮੁ ਤਿਨਾਹ ॥
ਜੇਹੜੇ ਬੰਦੇ ਪਰਮਾਤਮਾ ਦੇ ਨਾਮ ਦੇ ਪਿਆਰ ਵਿਚ ਰੰਗੇ ਰਹਿੰਦੇ ਹਨ, ਉਹਨਾਂ ਨੂੰ ਖੋਟੇ ਕੰਮਾਂ ਦਾ ਭਾਰ ਸਹਾਰਨਾ ਨਹੀਂ ਪੈਂਦਾ, ਉਹਨਾਂ ਦਾ ਮਨ ਖੋਟੇ ਕੰਮਾਂ ਵੱਲ ਨਹੀਂ ਦੌੜਦਾ
Those who are imbued with the love of the Name of the Lord are not loaded down by doubt.
ਹਰਿ ਜਪਿ ਲਾਹਾ ਅਗਲਾ ਨਿਰਭਉ ਹਰਿ ਮਨ ਮਾਹ ॥੪॥੨੩॥
ਪਰਮਾਤਮਾ ਦਾ ਨਾਮ ਜਪ ਕੇ ਬਹੁਤ ਆਤਮਕ ਲਾਭ ਖੱਟ ਲਈਦਾ ਹੈ, ਅਤੇ ਉਹ ਪ੍ਰਭੂ ਜੋ ਕਿਸੇ ਡਰ ਦੇ ਅਧੀਨ ਨਹੀਂ ਮਨ ਵਿਚ ਆ ਵੱਸਦਾ ਹੈ ।੪।੨੩।
Those who chant the Name of the Lord earn great profits; the Fearless Lord abides within their minds. ||4||23||