ਪਉੜੀ ॥
Pauree:
ਓਅੰ ਸਾਧ ਸਤਿਗੁਰ ਨਮਸਕਾਰੰ ॥
ਸਾਡੀ ਉਸ ਨਿਰੰਕਾਰ ਨੂੰ ਨਮਸਕਾਰ ਹੈ ਜੋ ਆਪ ਹੀ ਗੁਰੂ-ਰੂਪ ਧਾਰਦਾ ਹੈ,
ONG: I humbly bow in reverence to the One Universal Creator, to the Holy True Guru.
ਆਦਿ ਮਧਿ ਅੰਤਿ ਨਿਰੰਕਾਰੰ ॥
ਜੋ ਜਗਤ ਦੇ ਸ਼ੁਰੂ ਵਿਚ ਭੀ ਆਪ ਹੀ ਸੀ, ਹੁਣ ਭੀ ਆਪ ਹੀ ਹੈ, ਜਗਤ ਦੇ ਅੰਤ ਵਿਚ ਭੀ ਆਪ ਹੀ ਰਹੇਗਾ ।
In the beginning, in the middle, and in the end, He is the Formless Lord.
ਆਪਹਿ ਸੁੰਨ ਆਪਹਿ ਸੁਖ ਆਸਨ ॥
(ਜਦੋਂ ਜਗਤ ਦੀ ਹਸਤੀ ਨਹੀਂ ਹੁੰਦੀ) ਨਿਰੀ ਇਕੱਲ-ਰੂਪ ਭੀ ਉਹ ਆਪ ਹੀ ਹੁੰਦਾ ਹੈ, ਆਪ ਹੀ ਆਪਣੇ ਸੁਖ-ਸਰੂਪ ਵਿਚ ਟਿਕਿਆ ਹੁੰਦਾ ਹੈ,
He Himself is in the absolute state of primal meditation; He Himself is in the seat of peace.
ਆਪਹਿ ਸੁਨਤ ਆਪ ਹੀ ਜਾਸਨ ॥
ਤਦੋਂ ਆਪਣੀ ਸੋਭਾ ਸੁਣਨ ਵਾਲਾ ਭੀ ਆਪ ਹੀ ਹੁੰਦਾ ਹੈ ।
He Himself listens to His Own Praises.
ਆਪਨ ਆਪੁ ਆਪਹਿ ਉਪਾਇਓ ॥
ਆਪਣੇ ਆਪ ਨੂੰ ਦਿੱਸਦੇ ਸਰੂਪ ਵਿਚ ਲਿਆਉਣ ਵਾਲਾ ਭੀ ਆਪ ਹੀ ਹੈ,
He Himself created Himself.
ਆਪਹਿ ਬਾਪ ਆਪ ਹੀ ਮਾਇਓ ॥
ਆਪ ਹੀ (ਆਪਣੀ) ਮਾਂ ਹੈ, ਆਪ ਹੀ (ਆਪਣਾ) ਪਿਤਾ ਹੈ ।
He is His Own Father, He is His Own Mother.
ਆਪਹਿ ਸੂਖਮ ਆਪਹਿ ਅਸਥੂਲਾ ॥
ਅਣ-ਦਿੱਸਦੇ ਤੇ ਦਿੱਸਦੇ ਸਰੂਪ ਵਾਲਾ ਆਪ ਹੀ ਹੈ ।
He Himself is subtle and etheric; He Himself is manifest and obvious.
ਲਖੀ ਨ ਜਾਈ ਨਾਨਕ ਲੀਲਾ ॥੧॥
ਹੇ ਨਾਨਕ! (ਪਰਮਾਤਮਾ ਦੀ ਇਹ ਜਗ-ਰਚਨਾ ਵਾਲੀ) ਖੇਡ ਬਿਆਨ ਨਹੀਂ ਕੀਤੀ ਜਾ ਸਕਦੀ ।੧।
O Nanak, His wondrous play cannot be understood. ||1||
ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥
ਹੇ ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ! ਮੇਰੇ ਉਤੇ ਮਿਹਰ ਕਰ ।
O God, Merciful to the meek, please be kind to me,
ਤੇਰੇ ਸੰਤਨ ਕੀ ਮਨੁ ਹੋਇ ਰਵਾਲਾ ॥ ਰਹਾਉ ॥
ਮੇਰਾ ਮਨ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਬਣਿਆ ਰਹੇ ।
that my mind might become the dust of the feet of Your Saints. ||Pause||