ਪਵੜੀ ॥
Pauree:
ਸਸਾ ਸਤਿ ਸਤਿ ਸਤਿ ਸੋਊ ॥
ਉਹ ਪਰਮਾਤਮਾ ਸਦਾ-ਥਿਰ ਰਹਿਣ ਵਾਲਾ ਹੈ, ਸਦਾ-ਥਿਰ ਰਹਿਣ ਵਾਲਾ ਹੈ,
SASSA: True, True, True is that Lord.
ਸਤਿ ਪੁਰਖ ਤੇ ਭਿੰਨ ਨ ਕੋਊ ॥
ਉਸ ਸਦਾ-ਥਿਰ ਵਿਆਪਕ ਪ੍ਰਭੂ ਤੋਂ ਵੱਖਰੀ ਹਸਤੀ ਵਾਲਾ ਹੋਰ ਕੋਈ ਨਹੀਂ ਹੈ ।
No one is separate from the True Primal Lord.
ਸੋਊ ਸਰਨਿ ਪਰੈ ਜਿਹ ਪਾਯੰ ॥
ਜਿਸ ਮਨੁੱਖ ਨੂੰ ਪ੍ਰਭੂ ਆਪਣੀ ਸਰਨੀ ਪਾਂਦਾ ਹੈ, ਉਹੀ ਪੈਂਦਾ ਹੈ,
They alone enter the Lord's Sanctuary, whom the Lord inspires to enter.
ਸਿਮਰਿ ਸਿਮਰਿ ਗੁਨ ਗਾਇ ਸੁਨਾਯੰ ॥
ਉਹ ਮਨੁੱਖ ਪ੍ਰਭੂ ਦਾ ਸਿਮਰਨ ਕਰ ਕੇ ਉਸ ਦੀ ਸਿਫ਼ਤਿ-ਸਾਲਾਹ ਕਰ ਕੇ ਹੋਰਨਾਂ ਨੂੰ ਭੀ ਸੁਣਾਂਦਾ ਹੈ ।
Meditating, meditating in remembrance, they sing and preach the Glorious Praises of the Lord.
ਸੰਸੈ ਭਰਮੁ ਨਹੀ ਕਛੁ ਬਿਆਪਤ ॥
ਕੋਈ ਸਹਮ ਕੋਈ ਭਟਕਣਾ ਉਸ ਮਨੁੱਖ ਉਤੇ ਜ਼ੋਰ ਨਹੀਂ ਪਾ ਸਕਦਾ, (ਕਿਉਂਕਿ ਉਸ ਨੂੰ ਹਰ ਥਾਂ ਪ੍ਰਭੂ ਹੀ ਪ੍ਰਭੂ ਦਿੱਸਦਾ ਹੈ)
Doubt and skepticism do not affect them at all.
ਪ੍ਰਗਟ ਪ੍ਰਤਾਪੁ ਤਾਹੂ ਕੋ ਜਾਪਤ ॥
ਉਸ ਨੂੰ ਹਰ ਥਾਂ ਪ੍ਰਭੂ ਦਾ ਹੀ ਪ੍ਰਤਾਪ ਪ੍ਰਤੱਖ ਦਿੱਸਦਾ ਹੈ ।
They behold the manifest glory of the Lord.
ਸੋ ਸਾਧੂ ਇਹ ਪਹੁਚਨਹਾਰਾ ॥
ਜੋ ਮਨੁੱਖ ਇਸ ਆਤਮਕ ਅਵਸਥਾ ਤੇ ਪਹੁੰਚਦਾ ਹੈ, ਉਸ ਨੂੰ ਸਾਧੂ ਜਾਣੋ ।
They are the Holy Saints - they reach this destination.
ਨਾਨਕ ਤਾ ਕੈ ਸਦ ਬਲਿਹਾਰਾ ॥੩॥
ਹੇ ਨਾਨਕ! (ਆਖ)—ਮੈਂ ਉਸ ਤੋਂ ਸਦਾ ਸਦਕੇ ਹਾਂ ।੩।
Nanak is forever a sacrifice to them. ||3||