ਪਵੜੀ ॥
Pauree:
ਧਧਾ ਧੂਰਿ ਪੁਨੀਤ ਤੇਰੇ ਜਨੂਆ ॥
ਹੇ ਪ੍ਰਭੂ! ਤੇਰੇ ਸੇਵਕਾਂ ਦੇ ਚਰਨਾਂ ਦੀ ਧੂੜ ਪਵਿਤ੍ਰ (ਕਰਨ ਵਾਲੀ ਹੰੁਦੀ) ਹੈ ।
DHADHA: The dust of the feet of the Saints is sacred.
ਧਨਿ ਤੇਊ ਜਿਹ ਰੁਚ ਇਆ ਮਨੂਆ ॥
ਉਹ ਬੰਦੇ ਭਾਗਾਂ ਵਾਲੇ ਹਨ, ਜਿਨ੍ਹਾਂ ਦੇ ਮਨ ਵਿਚ ਇਸ ਧੂੜ ਦੀ ਤਾਂਘ ਹੈ ।
Blessed are those whose minds are filled with this longing.
ਧਨੁ ਨਹੀ ਬਾਛਹਿ ਸੁਰਗ ਨ ਆਛਹਿ ॥
(ਅਜੇਹੇ ਮਨੁੱਖ ਇਸ ਚਰਨ-ਧੂੜ ਦੇ ਟਾਕਰੇ ਤੇ ਦੁਨੀਆ ਵਾਲਾ) ਧਨ ਨਹੀਂ ਲੋੜਦੇ, ਸੁਰਗ ਦੀ ਭੀ ਤਾਂਘ ਨਹੀਂ ਰੱਖਦੇ,
They do not seek wealth, and they do not desire paradise.
ਅਤਿ ਪ੍ਰਿਅ ਪ੍ਰੀਤਿ ਸਾਧ ਰਜ ਰਾਚਹਿ ॥
ਉਹ ਤਾਂ ਆਪਣੇ ਅਤਿ ਪਿਆਰੇ ਪ੍ਰਭੂ ਦੀ ਪ੍ਰੀਤ ਵਿਚ ਅਤੇ ਗੁਰਮੁਖਾਂ ਦੀ ਚਰਨ-ਧੂੜ ਵਿਚ ਹੀ ਮਸਤ ਰਹਿੰਦੇ ਹਨ ।
They are immersed in the deep love of their Beloved, and the dust of the feet of the Holy.
ਧੰਧੇ ਕਹਾ ਬਿਆਪਹਿ ਤਾਹੂ ॥ ਜੋ ਏਕ ਛਾਡਿ ਅਨ ਕਤਹਿ ਨ ਜਾਹੂ ॥
ਜੇਹੜੇ ਮਨੁੱਖ ਇਕ ਪਰਮਾਤਮਾ ਦੀ ਓਟ ਛੱਡ ਕੇ ਕਿਸੇ ਹੋਰ ਪਾਸੇ ਨਹੀਂ ਜਾਂਦੇ, ਮਾਇਆ ਦੇ ਕੋਈ ਜੰਜਾਲ ਉਹਨਾਂ ਤੇ ਜ਼ੋਰ ਨਹੀਂ ਪਾ ਸਕਦੇ ।
How can worldly affairs affect those who do not abandon the One Lord, and who go nowhere else?
ਜਾ ਕੈ ਹੀਐ ਦੀਓ ਪ੍ਰਭ ਨਾਮ ॥
ਹੇ ਨਾਨਕ! ਪ੍ਰਭੂ ਨੇ ਜਿਨ੍ਹਾਂ ਦੇ ਹਿਰਦੇ ਵਿਚ ਆਪਣਾ ਨਾਮ ਵਸਾ ਦਿੱਤਾ ਹੈ,
One whose heart is filled with God's Name,
ਨਾਨਕ ਸਾਧ ਪੂਰਨ ਭਗਵਾਨ ॥੪॥
ਉਹ ਭਗਵਾਨ ਦਾ ਰੂਪ ਪੂਰੇ ਸੰਤ ਹਨ ।੪।
O Nanak, is a perfect spiritual being of God. ||4||