ਸਿਰੀਰਾਗੁ ਮਹਲਾ ੧ ਘਰੁ ੨ ॥
Siree Raag, First Mehl, Second House:
ਧਨੁ ਜੋਬਨੁ ਅਰੁ ਫੁਲੜਾ ਨਾਠੀਅੜੇ ਦਿਨ ਚਾਰਿ ॥
ਧਨ, ਜੁਆਨੀ ਅਤੇ ਨਿੱਕਾ ਜਿਹਾ ਫੁੱਲ—ਇਹ ਚਾਰ ਦਿਨਾਂ ਦੇ ਹੀ ਪਰਾਹੁਣੇ ਹੁੰਦੇ ਹਨ
Wealth, the beauty of youth and flowers are guests for only a few days.
ਪਬਣਿ ਕੇਰੇ ਪਤ ਜਿਉ ਢਲਿ ਢੁਲਿ ਜੁੰਮਣਹਾਰ ॥੧॥
ਜਿਵੇਂ ਚੌਪੱਤੀ ਦੇ ਪੱਤਰ (ਪਾਣੀ ਦੇ) ਢਲ ਜਾਣ ਨਾਲ ਸੁੱਕ ਕੇ ਨਾਸ ਹੋ ਜਾਂਦੇ ਹਨ, ਤਿਵੇਂ ਇਹ ਭੀ ਨਾਸ ਹੋ ਜਾਂਦੇ ਹਨ ।੧।
Like the leaves of the water-lily, they wither and fade and finally die. ||1||
ਰੰਗੁ ਮਾਣਿ ਲੈ ਪਿਆਰਿਆ ਜਾ ਜੋਬਨੁ ਨਉ ਹੁਲਾ ॥
ਹੇ ਪਿਆਰੇ ! ਜਦ ਤਕ ਨਵੀਂ ਜੁਆਨੀ ਹੈ ਤਦ ਤਕ ਆਤਮਕ ਅਨੰਦ ਲੈ ਲੈ
Be happy, dear beloved, as long as your youth is fresh and delightful.
ਦਿਨ ਥੋੜੜੇ ਥਕੇ ਭਇਆ ਪੁਰਾਣਾ ਚੋਲਾ ॥੧॥ ਰਹਾਉ ॥
ਜਦੋਂ ਉਮਰ ਦੇ ਦਿਨ ਥੋੜੇ ਰਹਿ ਗਏ, ਸਰੀਰਕ ਚੋਲਾ ਪੁਰਾਣਾ ਹੋ ਜਾਇਗਾ (ਫਿਰ ਸਿਮਰਨ ਨਹੀਂ ਹੋ ਸਕੇਗਾ) ।੧।ਰਹਾਉ।
But your days are few-you have grown weary, and now your body has grown old. ||1||Pause||
ਸਜਣ ਮੇਰੇ ਰੰਗੁਲੇ ਜਾਇ ਸੁਤੇ ਜੀਰਾਣਿ ॥
ਮੇਰੇ ਪਿਆਰੇ ਸੱਜਣ ਕਬਰਿਸਤਾਨ ਵਿਚ ਜਾ ਸੁੱਤੇ ਹਨ
My playful friends have gone to sleep in the graveyard.
ਹੰ ਭੀ ਵੰਞਾ ਡੁਮਣੀ ਰੋਵਾ ਝੀਣੀ ਬਾਣਿ ॥੨॥
(ਮੈਂ ਉਹਨਾਂ ਦੇ ਵਿਛੋੜੇ ਵਿਚ) ਧੀਮੀ ਆਵਾਜ਼ ਨਾਲ ਰੋ ਰਹੀ ਹਾਂ (ਪਰ ਮੈਨੂੰ ਇਹ ਸਮਝ ਨਹੀਂ ਆ ਰਹੀ ਕਿ) ਮੈਂ ਭੀ ਦੁਚਿੱਤੀ ਹੋ ਕੇ (ਉਧਰ ਨੂੰ ਹੀ) ਚੱਲ ਪਵਾਂਗੀ ।੨।
In my double-mindedness, I shall have to go as well. I cry in a feeble voice. ||2||
ਕੀ ਨ ਸੁਣੇਹੀ ਗੋਰੀਏ ਆਪਣ ਕੰਨੀ ਸੋਇ ॥
ਹੇ ਸੁੰਦਰ ਜੀਵ-ਇਸਤ੍ਰੀ ! ਤੂੰ ਧਿਆਨ ਨਾਲ ਇਹ ਖ਼ਬਰ ਕਿਉਂ ਨਹੀਂ ਸੁਣਦੀ
Haven't you heard the call from beyond, O beautiful soul-bride?
ਲਗੀ ਆਵਹਿ ਸਾਹੁਰੈ ਨਿਤ ਨ ਪੇਈਆ ਹੋਇ ॥੩॥
ਕਿ ਪੇਕਾ-ਘਰ (ਇਸ ਲੋਕ ਦਾ ਵਸੇਬਾ) ਸਦਾ ਨਹੀਂ ਰਹਿ ਸਕਦਾ, ਸਹੁਰੇ ਘਰ (ਪਰਲੋਕ ਵਿਚ) ਜ਼ਰੂਰ ਜਾਣਾ ਪਵੇਗਾ ?੩।
You must go to your in-laws; you cannot stay with your parents forever. ||3||
ਨਾਨਕ ਸੁਤੀ ਪੇਈਐ ਜਾਣੁ ਵਿਰਤੀ ਸੰਨਿ ॥
ਹੇ ਨਾਨਕ ! ਜੇਹੜੀ ਜੀਵ-ਇਸਤ੍ਰੀ ਪੇਕੇ ਘਰ (ਇਸ ਲੋਕ ਵਿਚ ਗ਼ਫ਼ਲਤ ਦੀ ਨੀਂਦ ਵਿਚ) ਸੁੱਤੀ ਰਹੀ, ਇਉਂ ਜਾਣੋ ਕਿ (ਉਸ ਦੇ ਗੁਣਾਂ ਨੂੰ) ਦਿਨ-ਦਿਹਾੜੇ ਹੀ ਸੰਨ੍ਹ ਲੱਗੀ ਰਹੀ
O Nanak, know that she who sleeps in her parents' home is plundered in broad daylight.
ਗੁਣਾ ਗਵਾਈ ਗੰਠੜੀ ਅਵਗਣ ਚਲੀ ਬੰਨਿ ॥੪॥੨੪॥
ਉਸ ਨੇ ਗੁਣਾਂ ਦੀ ਗੰਢੜੀ ਗਵਾ ਲਈ, ਉਹ (ਇਥੋਂ) ਔਗੁਣਾਂ ਦੀ ਪੰਡ ਬੰਨ੍ਹ ਕੇ ਲੈ ਤੁਰੀ ।੪।੨੪।
She has lost her bouquet of merits; gathering one of demerits, she departs. ||4||24||