ਪਉੜੀ ॥
Pauree:
ਏਕਹਿ ਆਪਿ ਕਰਾਵਨਹਾਰਾ ॥
(ਜੀਵਾਂ ਪਾਸੋਂ ਚੰਗੇ ਮੰਦੇ ਕੰਮ) ਕਰਾਵਣ ਵਾਲਾ ਪ੍ਰਭੂ ਸਿਰਫ਼ ਆਪ ਹੀ ਹੈ,
The One Lord Himself is the Cause of all actions.
ਆਪਹਿ ਪਾਪ ਪੁੰਨ ਬਿਸਥਾਰਾ ॥
ਉਸ ਨੇ ਆਪ ਹੀ ਚੰਗੇ ਮੰਦੇ ਕੰਮਾਂ ਦਾ ਖਿਲਾਰਾ ਖਿਲਾਰਿਆ ਹੋਇਆ ਹੈ ।
He Himself distributes sins and noble acts.
ਇਆ ਜੁਗ ਜਿਤੁ ਜਿਤੁ ਆਪਹਿ ਲਾਇਓ ॥
ਇਸ ਮਨੁੱਖਾ ਜਨਮ ਵਿਚ (ਭਾਵ, ਜਨਮ ਦੇ ਕੇ) ਜਿਸ ਜਿਸ ਪਾਸੇ ਪ੍ਰਭੂ ਆਪ ਲਾਂਦਾ ਹੈ (ਉਧਰ ਹੀ ਜੀਵ ਲੱਗਦੇ ਹਨ),
In this age, people are attached as the Lord attaches them.
ਸੋ ਸੋ ਪਾਇਓ ਜੁ ਆਪਿ ਦਿਵਾਇਓ ॥
ਜੇਹੜੀ (ਮਤਿ) ਪ੍ਰਭੂ ਆਪ ਜੀਵਾਂ ਨੂੰ ਦੇਂਦਾ ਹੈ, ਉਹੀ ਉਹ ਗ੍ਰਹਣ ਕਰਦੇ ਹਨ ।
They receive that which the Lord Himself gives.
ਉਆ ਕਾ ਅੰਤੁ ਨ ਜਾਨੈ ਕੋਊ ॥
ਉਸ ਪ੍ਰਭੂ ਦੇ ਗੁਣਾਂ ਦਾ ਕੋਈ ਜੀਵ ਅੰਤ ਨਹੀਂ ਜਾਣ ਸਕਦਾ,
No one knows His limits.
ਜੋ ਜੋ ਕਰੈ ਸੋਊ ਫੁਨਿ ਹੋਊ ॥
(ਜਗਤ ਵਿਚ) ਉਹੀ ਕੁਝ ਹੋ ਰਿਹਾ ਹੈ ਜੋ ਪ੍ਰਭੂ ਆਪ ਕਰਦਾ ਹੈ ।
Whatever He does, comes to pass.
ਏਕਹਿ ਤੇ ਸਗਲਾ ਬਿਸਥਾਰਾ ॥
ਹੇ ਨਾਨਕ! ਇਹ ਸਾਰਾ ਜਗਤ-ਖਿਲਾਰਾ ਪ੍ਰਭੂ ਤੋਂ ਹੀ ਖਿਲਰਿਆ ਹੈ,
From the One, the entire expanse of the Universe emanated.
ਨਾਨਕ ਆਪਿ ਸਵਾਰਨਹਾਰਾ ॥੮॥
ਉਹ ਆਪ ਹੀ ਜੀਵਾਂ ਨੂੰ ਸਿੱਧੇ ਰਾਹੇ ਪਾਣ ਵਾਲਾ ਹੈ ।੮।
O Nanak, He Himself is our Saving Grace. ||8||