ਪਉੜੀ ॥
Pauree:
ਰੇ ਮਨ ਬਿਨੁ ਹਰਿ ਜਹ ਰਚਹੁ ਤਹ ਤਹ ਬੰਧਨ ਪਾਹਿ ॥
ਹੇ ਮੇਰੇ ਮਨ! ਪ੍ਰਭੂ ਤੋਂ ਬਿਨਾ ਹੋਰ ਜਿਥੇ ਜਿਥੇ ਪ੍ਰੇਮ ਪਾਏਂਗਾ, ਉਥੇ ਉਥੇ ਮਾਇਆ ਦੇ ਬੰਧਨ ਪੈਣਗੇ ।
O mind: without the Lord, whatever you are involved in shall bind you in chains.
ਜਿਹ ਬਿਧਿ ਕਤਹੂ ਨ ਛੂਟੀਐ ਸਾਕਤ ਤੇਊ ਕਮਾਹਿ ॥
ਹਰੀ ਤੋਂ ਵਿੱਛੁੜੇ ਬੰਦੇ ਉਹੀ ਕੰਮ ਕਰਦੇ ਹਨ ਕਿ ਉਸ ਤਰੀਕੇ ਨਾਲ ਕਿਤੇ ਭੀ ਇਹਨਾਂ ਬੰਧਨਾਂ ਤੋਂ ਖ਼ਲਾਸੀ ਨਾਹ ਹੋ ਸਕੇ ।
The faithless cynic does those deeds which will never allow him to be emancipated.
ਹਉ ਹਉ ਕਰਤੇ ਕਰਮ ਰਤ ਤਾ ਕੋ ਭਾਰੁ ਅਫਾਰ ॥
(ਤੀਰਥ, ਦਾਨ ਆਦਿਕ) ਕਰਮਾਂ ਦੇ ਪੇ੍ਰਮੀ (ਇਹ ਕਰਮ ਕਰ ਕੇ, ਇਹਨਾਂ ਦੇ ਕੀਤੇ ਦਾ) ਮਾਣ ਕਰਦੇ ਫਿਰਦੇ ਹਨ, ਇਸ ਹਉਮੈ ਦਾ ਭਾਰ ਭੀ ਅਸਹਿ ਹੁੰਦਾ ਹੈ,
Acting in egotism, selfishness and conceit, the lovers of rituals carry the unbearable load.
ਪ੍ਰੀਤਿ ਨਹੀ ਜਉ ਨਾਮ ਸਿਉ ਤਉ ਏਊ ਕਰਮ ਬਿਕਾਰ ॥
ਜੇ ਪ੍ਰਭੂ ਦੇ ਨਾਮ ਨਾਲ ਪਿਆਰ ਨਹੀਂ ਬਣਿਆ, ਤਾਂ ਇਹ ਕਰਮ ਵਿਕਾਰ-ਰੂਪ ਹੋ ਜਾਂਦੇ ਹਨ ।
When there is no love for the Naam, then these rituals are corrupt.
ਬਾਧੇ ਜਮ ਕੀ ਜੇਵਰੀ ਮੀਠੀ ਮਾਇਆ ਰੰਗ ॥
ਮਿੱਠੀ ਮਾਇਆ ਦੇ ਕੌਤਕਾਂ ਵਿਚ (ਫਸ ਕੇ ਜੀਵ) ਜਮ ਦੀ ਫਾਹੀ ਵਿਚ ਬੱਝ ਜਾਂਦੇ ਹਨ ।
The rope of death binds those who are in love with the sweet taste of Maya.
ਭ੍ਰਮ ਕੇ ਮੋਹੇ ਨਹ ਬੁਝਹਿ ਸੋ ਪ੍ਰਭੁ ਸਦਹੂ ਸੰਗ ॥
ਭਟਕਣਾ ਵਿਚ ਫਸੇ ਹੋਇਆਂ ਨੂੰ ਇਹ ਸਮਝ ਨਹੀਂ ਆਉਂਦੀ ਕਿ ਪ੍ਰਭੂ ਸਦਾ ਸਾਡੇ ਨਾਲ ਹੈ ।
Deluded by doubt, they do not understand that God is always with them.
ਲੇਖੈ ਗਣਤ ਨ ਛੂਟੀਐ ਕਾਚੀ ਭੀਤਿ ਨ ਸੁਧਿ ॥
(ਅਸੀ ਜੀਵ ਇਤਨੇ ਮਾਇਆ-ਗ੍ਰਸੇ ਹਾਂ ਕਿ ਸਾਡੇ ਕੀਤੇ ਕੁਕਰਮਾਂ ਦਾ) ਲੇਖਾ ਕੀਤਿਆਂ ਸਾਡੀ ਬਰੀਅਤ ਨਹੀਂ ਹੋ ਸਕਦੀ, (ਪਾਣੀ ਨਾਲ ਧੋਤਿਆਂ) ਗਾਰੇ ਦੀ ਕੰਧ ਦੀ ਸਫ਼ਾਈ ਨਹੀਂ ਹੋ ਸਕਦੀ (ਹੋਰ ਹੋਰ ਗਾਰਾ ਬਣਦਾ ਜਾਇਗਾ) ।
When their accounts are called for, they shall not be released; their wall of mud cannot be washed clean.
ਜਿਸਹਿ ਬੁਝਾਏ ਨਾਨਕਾ ਤਿਹ ਗੁਰਮੁਖਿ ਨਿਰਮਲ ਬੁਧਿ ॥੯॥
ਹੇ ਨਾਨਕ! (ਆਖ—) ਪ੍ਰਭੂ ਆਪ ਜਿਸ ਮਨੁੱਖ ਨੂੰ ਸੂਝ ਬਖ਼ਸ਼ਦਾ ਹੈ, ਗੁਰੂ ਦੀ ਸਰਨ ਪੈ ਕੇ ਉਸ ਦੀ ਬੁੱਧੀ ਪਵਿਤ੍ਰ ਹੋ ਜਾਂਦੀ ਹੈ ।੯।
One who is made to understand - O Nanak, that Gurmukh obtains immaculate understanding. ||9||