ਸਿਰੀਰਾਗੁ ਮਹਲਾ ੧ ਘਰੁ ਦੂਜਾ ੨ ॥
Siree Raag, First Mehl, Second House:
ਆਪੇ ਰਸੀਆ ਆਪਿ ਰਸੁ ਆਪੇ ਰਾਵਣਹਾਰੁ ॥
ਪ੍ਰਭੂ ਆਪ ਹੀ ਰਸ-ਭਰਿਆ ਪਦਾਰਥ ਹੈ, ਆਪ ਹੀ (ਉਸ ਵਿਚ) ਰਸ ਹੈ, ਆਪ ਹੀ ਉਸ ਸਵਾਦ ਨੂੰ ਮਾਣਨ ਵਾਲਾ ਹੈ
He Himself is the Enjoyer, and He Himself is the Enjoyment. He Himself is the Ravisher of all.
ਆਪੇ ਹੋਵੈ ਚੋਲੜਾ ਆਪੇ ਸੇਜ ਭਤਾਰੁ ॥੧॥
ਪ੍ਰਭੂ ਆਪ ਹੀ ਇਸਤ੍ਰੀ ਬਣਦਾ ਹੈ, ਆਪ ਹੀ ਸੇਜ, ਤੇ ਆਪ ਹੀ (ਮਾਣਨ ਵਾਲਾ) ਖਸਮ ਹੈ ।੧।
He Himself is the Bride in her dress, He Himself is the Bridegroom on the bed. ||1||
ਰੰਗਿ ਰਤਾ ਮੇਰਾ ਸਾਹਿਬੁ ਰਵਿ ਰਹਿਆ ਭਰਪੂਰਿ ॥੧॥ ਰਹਾਉ ॥
ਮੇਰਾ ਮਾਲਕ-ਪ੍ਰਭੂ ਪਿਆਰ ਵਿਚ ਰੰਗਿਆ ਹੋੇਇਆ ਹੈ, ਉਹ (ਸਾਰੀ ਸ੍ਰਿਸ਼ਟੀ ਵਿਚ) ਪੂਰਨ ਤੌਰ ਤੇ ਵਿਆਪਕ ਹੈ ।੧।ਰਹਾਉ।
My Lord and Master is imbued with love; He is totally permeating and pervading all. ||1||Pause||
ਆਪੇ ਮਾਛੀ ਮਛੁਲੀ ਆਪੇ ਪਾਣੀ ਜਾਲੁ ॥
ਪ੍ਰਭੂ ਆਪ ਹੀ ਮੱਛੀਆਂ ਫੜਨ ਵਾਲਾ ਹੈ, ਆਪ ਹੀ ਮੱਛੀ ਹੈ, ਆਪ ਹੀ ਪਾਣੀ ਹੈ (ਜਿਸ ਵਿਚ ਮੱਛੀ ਰਹਿੰਦੀ ਹੈ) ਆਪ ਹੀ ਜਾਲ ਹੈ (ਜਿਸ ਵਿਚ ਮੱਛੀ ਫੜੀਦੀ ਹੈ)
He Himself is the fisherman and the fish; He Himself is the water and the net.
ਆਪੇ ਜਾਲ ਮਣਕੜਾ ਆਪੇ ਅੰਦਰਿ ਲਾਲੁ ॥੨॥
ਪ੍ਰਭੂ ਹੀ ਉਸ ਜਾਲ ਦੇ ਮਣਕੇ ਹੈ, ਆਪ ਹੀ ਉਸ ਜਾਲ ਵਿਚ ਮਾਸ ਦੀ ਬੋਟੀ ਹੈ (ਜੋ ਮੱਛੀ ਨੂੰ ਜਾਲ ਵੱਲ ਪ੍ਰੇਰਦੀ ਹੈ) ।੨।
He Himself is the sinker, and He Himself is the bait. ||2||
ਆਪੇ ਬਹੁ ਬਿਧਿ ਰੰਗੁਲਾ ਸਖੀਏ ਮੇਰਾ ਲਾਲੁ ॥
ਹੇ ਸਹੇਲੀਏ ! ਮੇਰਾ ਪਿਆਰਾ ਪ੍ਰਭੂ ਆਪ ਹੀ ਕਈ ਤਰੀਕਿਆਂ ਨਾਲ ਚੋਜ ਤਮਾਸ਼ੇ ਕਰਨ ਵਾਲਾ ਹੈ
He Himself loves in so many ways. O sister soul-brides, He is my Beloved.
ਨਿਤ ਰਵੈ ਸੋਹਾਗਣੀ ਦੇਖੁ ਹਮਾਰਾ ਹਾਲੁ ॥੩॥
ਭਾਗਾਂ ਵਾਲੀਆਂ ਜੀਵ-ਇਸਤ੍ਰੀਆਂ ਨੂੰ ਉਹ ਖਸਮ ਪ੍ਰਭੂ ਸਦਾ ਮਿਲਦਾ ਹੈ, ਪਰ ਮੇਰੇ ਵਰਗੀਆਂ ਦਾ ਹਾਲ ਵੇਖ (ਕਿ ਸਾਨੂੰ ਕਦੇ ਦੀਦਾਰ ਨਹੀਂ ਹੁੰਦਾ) ।੩।
He continually ravishes and enjoys the happy soul-brides; just look at the plight I am in without Him! ||3||
ਪ੍ਰਣਵੈ ਨਾਨਕੁ ਬੇਨਤੀ ਤੂ ਸਰਵਰੁ ਤੂ ਹੰਸੁ ॥
ਹੇ ਪ੍ਰਭੂ ! ਨਾਨਕ (ਤੇਰੇ ਦਰ ਤੇ) ਅਰਦਾਸ ਕਰਦਾ ਹੈ (ਤੂੰ ਹਰ ਥਾਂ ਮੌਜੂਦ ਹੈਂ, ਮੈਨੂੰ ਵੀ ਦੀਦਾਰ ਦੇਹ) ਤੂੰ ਹੀ ਸਰੋਵਰ ਹੈਂ, ਤੂੰ ਹੀ ਸਰੋਵਰ ਤੇ ਰਹਿਣ ਵਾਲਾ ਹੰਸ ਹੈਂ
Prays Nanak, please hear my prayer: You are the pool, and You are the soul-swan.
ਕਉਲੁ ਤੂ ਹੈ ਕਵੀਆ ਤੂ ਹੈ ਆਪੇ ਵੇਖਿ ਵਿਗਸੁ ॥੪॥੨੫॥
ਸੂਰਜ ਦੀ ਰੌਸ਼ਨੀ ਵਿਚ ਖਿੜਨ ਵਾਲਾ ਕੌਲ ਫੁੱਲ ਭੀ ਤੂੰ ਹੀ ਹੈਂ ਤੇ ਚੰਦ ਦੇ ਚਾਨਣ ਵਿਚ ਖਿੜਨ ਵਾਲੀ ਕੰਮੀ ਭੀ ਤੂੰ ਹੀ ਹੈਂ (ਆਪਣੇ ਜਮਾਲ ਨੂੰ ਤੇ ਆਪਣੇ ਜਲਾਲ ਨੂੰ) ਵੇਖ ਕੇ ਤੂੰ ਆਪ ਹੀ ਖ਼ੁਸ਼ ਹੋਣ ਵਾਲਾ ਹੈਂ ।੪।੨੫।
You are the lotus flower of the day and You are the water-lily of the night. You Yourself behold them, and blossom forth in bliss. ||4||25||