ਪਉੜੀ ॥
Pauree:
ਲਲਾ ਲਪਟਿ ਬਿਖੈ ਰਸ ਰਾਤੇ ॥
ਜੇਹੜੇ ਮਨੁੱਖ ਮਾਇਆ ਦੇ ਨਸ਼ੇ ਵਿਚ ਮਸਤ ਰਹਿੰਦੇ ਹਨ,
LALLA: People are entangled in the love of corrupt pleasures;
ਅਹੰਬੁਧਿ ਮਾਇਆ ਮਦ ਮਾਤੇ ॥
ਜਿਨ੍ਹਾਂ ਦੀ ਬੁਧਿ ਉਤੇ ਹਉਮੈ ਦਾ ਪਰਦਾ ਪੈ ਜਾਂਦਾ ਹੈ,
they are drunk with the wine of egotistical intellect and Maya.
ਇਆ ਮਾਇਆ ਮਹਿ ਜਨਮਹਿ ਮਰਨਾ ॥
ਉਹ ਮਨੁੱਖ ਵਿਸ਼ਿਆਂ ਦੇ ਸੁਆਦਾਂ ਨਾਲ ਚੰਬੜੇ ਰਹਿੰਦੇ ਹਨ, ਤੇ ਇਸ ਮਾਇਆ ਵਿਚ ਫਸ ਕੇ ਜਨਮ ਮਰਨ (ਦੇ ਗੇੜ ਵਿਚ ਪੈ ਜਾਂਦੇ ਹਨ),
In this Maya, they are born and die.
ਜਿਉ ਜਿਉ ਹੁਕਮੁ ਤਿਵੈ ਤਿਉ ਕਰਨਾ ॥
(ਪਰ ਜੀਵ ਦੇ ਕੀਹ ਵੱਸ ?) ਜਿਵੇਂ ਜਿਵੇਂ ਪ੍ਰਭੂ ਦੀ ਰਜ਼ਾ ਹੰੁਦੀ ਹੈ, ਤਿਵੇਂ ਤਿਵੇਂ ਹੀ ਜੀਵ ਕਰਮ ਕਰਦੇ ਹਨ ।
People act according to the Hukam of the Lord's Command.
ਕੋਊ ਊਨ ਨ ਕੋਊ ਪੂਰਾ ॥
ਆਪਣੀ ਚਤੁਰਾਈ ਨਾਲ) ਨਾਹ ਕੋਈ ਜੀਵ ਪੂਰਨ ਬਣ ਸਕਦਾ ਹੈ, ਨਾਹ ਕੋਈ ਕਮਜ਼ੋਰ ਰਹਿ ਜਾਂਦਾ ਹੈ,
No one is perfect, and no one is imperfect.
ਕੋਊ ਸੁਘਰੁ ਨ ਕੋਊ ਮੂਰਾ ॥
ਨਾਹ ਕੋਈ (ਆਪਣੇ ਬਲ ਆਸਰੇ) ਸਿਆਣਾ ਹੋ ਗਿਆ ਹੈ, ਨਾਹ ਕੋਈ ਮੂਰਖ ਰਹਿ ਗਿਆ ਹੈ ।
No one is wise, and no one is foolish.
ਜਿਤੁ ਜਿਤੁ ਲਾਵਹੁ ਤਿਤੁ ਤਿਤੁ ਲਗਨਾ ॥
ਹੇ ਪ੍ਰਭੂ! ਜਿਸ ਜਿਸ ਪਾਸੇ ਤੂੰ ਜੀਵਾਂ ਨੂੰ ਪ੍ਰੇਰਦਾ ਹੈਂ, ਉਧਰ ਉਧਰ ਹੀ ਇਹ ਲੱਗ ਪੈਂਦੇ ਹਨ ।
Wherever the Lord engages someone, there he is engaged.
ਨਾਨਕ ਠਾਕੁਰ ਸਦਾ ਅਲਿਪਨਾ ॥੧੧॥
ਹੇ ਨਾਨਕ! (ਕੈਸੀ ਅਚਰਜ ਖੇਡ ਹੈ! ਸਭ ਜੀਵਾਂ ਵਿਚ ਬੈਠ ਕੇ ਪਾਲਣਹਾਰ ਪ੍ਰਭੂ ਪ੍ਰੇਰਨਾ ਕਰ ਰਿਹਾ ਹੈ, ਫਿਰ ਭੀ) ਪ੍ਰਭੂ ਆਪ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ ।੧੧।
O Nanak, our Lord and Master is forever detached. ||11||