ਪਉੜੀ ॥
Pauree:
ਲਲਾ ਤਾ ਕੈ ਲਵੈ ਨ ਕੋਊ ॥
ਉਸ ਪਰਮਾਤਮਾ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ,
LALLA: There is no one equal to Him.
ਏਕਹਿ ਆਪਿ ਅਵਰ ਨਹ ਹੋਊ ॥
(ਆਪਣੇ ਵਰਗਾ) ਉਹ ਆਪ ਹੀ ਆਪ ਹੈ (ਉਸ ਵਰਗਾ) ਹੋਰ ਕੋਈ ਨਹੀਂ ।
He Himself is the One; there shall never be any other.
ਹੋਵਨਹਾਰੁ ਹੋਤ ਸਦ ਆਇਆ ॥
ਸਦਾ ਤੋਂ ਹੀ ਉਹ ਪ੍ਰਭੂ ਹੋਂਦ ਵਾਲਾ ਚਲਿਆ ਆ ਰਿਹਾ ਹੈ,
He is now, He has been, and He shall always be.
ਉਆ ਕਾ ਅੰਤੁ ਨ ਕਾਹੂ ਪਾਇਆ ॥
ਕਿਸੇ ਨੇ ਉਸ (ਦੀ) ਹਸਤੀ ਦਾ ਅਖ਼ੀਰਲਾ ਬੰਨਾ ਨਹੀਂ ਲੱਭਾ ।
No one has ever found His limit.
ਕੀਟ ਹਸਤਿ ਮਹਿ ਪੂਰ ਸਮਾਨੇ ॥
ਕੀੜੀ ਤੋਂ ਲੈ ਕੇ ਹਾਥੀ ਤਕ ਸਭ ਵਿਚ ਪੂਰਨ ਤੌਰ ਤੇ ਪ੍ਰਭੂ ਵਿਆਪਕ ਹੈ,
In the ant and in the elephant, He is totally pervading.
ਪ੍ਰਗਟ ਪੁਰਖ ਸਭ ਠਾਊ ਜਾਨੇ ॥
ਉਹ ਸਰਬ-ਵਿਆਪਕ ਪਰਮਾਤਮਾ ਹਰ ਥਾਂ ਪ੍ਰਤੱਖ ਜਾਪ ਰਿਹਾ ਹੈ ।
The Lord, the Primal Being, is known by everyone everywhere.
ਜਾ ਕਉ ਦੀਨੋ ਹਰਿ ਰਸੁ ਅਪਨਾ ॥
ਹੇ ਨਾਨਕ! ਜਿਸ ਬੰਦੇ ਨੂੰ ਪ੍ਰਭੂ ਨੇ ਆਪਣੇ ਨਾਮ ਦਾ ਸੁਆਦ ਬਖ਼ਸ਼ਿਆ ਹੈ,
That one, unto whom the Lord has given His Love
ਨਾਨਕ ਗੁਰਮੁਖਿ ਹਰਿ ਹਰਿ ਤਿਹ ਜਪਨਾ ॥੧੨॥
ਉਹ ਬੰਦਾ ਗੁਰੂ ਦੀ ਸਰਨ ਪੈ ਕੇ ਸਦਾ ਉਸ ਨੂੰ ਜਪਦਾ ਹੈ ।੧੨।
- O Nanak, that Gurmukh chants the Name of the Lord, Har, Har. ||12||