ਸਿਰੀਰਾਗੁ ਮਹਲਾ ੧ ਘਰੁ ੩ ॥
Siree Raag, First Mehl, Third House:
ਇਹੁ ਤਨੁ ਧਰਤੀ ਬੀਜੁ ਕਰਮਾ ਕਰੋ ਸਲਿਲ ਆਪਾਉ ਸਾਰਿੰਗਪਾਣੀ ॥
(ਹੇ ਭਾਈ !) ਇਸ ਸਰੀਰ ਨੂੰ ਧਰਤੀ ਬਣਾ, ਆਪਣੇ (ਰੋਜ਼ਾਨਾ) ਕਰਮਾਂ ਨੂੰ ਬੀਜ ਬਣਾ, ਪਰਮਾਤਮਾ ਦੇ ਨਾਮ ਦੇ ਪਾਣੀ ਦਾ (ਇਸ ਭੁਇਂ) ਵਿਚ ਸਿੰਚਨ ਕਰ
Make this body the field, and plant the seed of good actions. Water it with the Name of the Lord, who holds all the world in His Hands.
ਮਨੁ ਕਿਰਸਾਣੁ ਹਰਿ ਰਿਦੈ ਜੰਮਾਇ ਲੈ ਇਉ ਪਾਵਸਿ ਪਦੁ ਨਿਰਬਾਣੀ ॥੧॥
ਆਪਣੇ ਮਨ ਨੂੰ ਕਿਸਾਨ ਬਣਾ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਉਗਾ । ਇਸ ਤਰ੍ਹਾਂ (ਹੇ ਭਾਈ !) ਉਹ ਆਤਮਕ ਅਵਸਥਾ ਹਾਸਲ ਕਰ ਲਏਂਗਾ ਜਿਥੇ ਕੋਈ ਵਾਸ਼ਨਾ ਪੋਹ ਨਹੀਂ ਸਕਦੀ ।੧।
Let your mind be the farmer; the Lord shall sprout in your heart, and you shall attain the state of Nirvaanaa. ||1||
ਕਾਹੇ ਗਰਬਸਿ ਮੂੜੇ ਮਾਇਆ ॥
ਹੇ ਮੂਰਖ ! ਮਾਇਆ ਦਾ ਕਿਉਂ ਮਾਣ ਕਰਦਾ ਹੈਂ ?
You fool! Why are you so proud of Maya?
ਪਿਤ ਸੁਤੋ ਸਗਲ ਕਾਲਤ੍ਰ ਮਾਤਾ ਤੇਰੇ ਹੋਹਿ ਨ ਅੰਤਿ ਸਖਾਇਆ ॥ ਰਹਾਉ ॥
ਪਿਤਾ, ਪੁੱਤਰ, ਇਸਤ੍ਰੀ, ਮਾਂ—ਇਹ ਸਾਰੇ ਅੰਤ ਵੇਲੇ ਤੇਰੇ ਸਹਾਈ ਨਹੀਂ ਬਣ ਸਕਦੇ ।ਰਹਾਉ।
Father, children, spouse, mother and all relatives-they shall not be your helpers in the end. ||Pause||
ਬਿਖੈ ਬਿਕਾਰ ਦੁਸਟ ਕਿਰਖਾ ਕਰੇ ਇਨ ਤਜਿ ਆਤਮੈ ਹੋਇ ਧਿਆਈ ॥
ਜੇਹੜਾ ਮਨੁੱਖ ਚੰਦਰੇ ਵਿਸ਼ੇ-ਵਿਕਾਰਾਂ ਨੂੰ ਹਿਰਦਾ-ਭੁਇਂ ਵਿਚੋਂ ਇਉਂ ਪੁੱਟ ਦੇਂਦਾ ਹੈ ਜਿਵੇਂ ਖੇਤੀ ਵਿਚੋਂ ਨਦੀਨ, ਇਹਨਾਂ ਵਿਕਾਰਾਂ ਦਾ ਤਿਆਗ ਕਰ ਕੇ ਜੋ ਮਨੁੱਖ ਆਪਣੇ ਅੰਦਰ ਇਕ-ਚਿੱਤ ਹੋ ਕੇ ਪ੍ਰਭੂ ਨੂੰ ਸਿਮਰਦਾ ਹ
So weed out evil, wickedness and corruption; leave these behind, and let your soul meditate on God.
ਜਪੁ ਤਪੁ ਸੰਜਮੁ ਹੋਹਿ ਜਬ ਰਾਖੇ ਕਮਲੁ ਬਿਗਸੈ ਮਧੁ ਆਸ੍ਰਮਾਈ ॥੨॥
ਜਦੋਂ ਜਪ ਤਪ ਤੇ ਸੰਜਮ (ਉਸ ਦੇ ਆਤਮਕ ਜੀਵਨ ਦੇ) ਰਾਖੇ ਬਣਦੇ ਹਨ, ਤਾਂ ਉਸ ਦਾ ਹਿਰਦਾ-ਕੌਲ ਖਿੜ ਪੈਂਦਾ ਹੈ, ਉਸ ਦੇ ਅੰਦਰ ਆਤਮਕ ਆਨੰਦ ਦਾ ਰਸ (ਮਾਨੋਂ) ਸਿੰਮਦਾ ਹੈ ।੨।
When chanting, austere meditation and self-discipline become your protectors, then the lotus blossoms forth, and the honey trickles out. ||2||
ਬੀਸ ਸਪਤਾਹਰੋ ਬਾਸਰੋ ਸੰਗ੍ਰਹੈ ਤੀਨਿ ਖੋੜਾ ਨਿਤ ਕਾਲੁ ਸਾਰੈ ॥
ਜੇ ਮਨੱੁਖ ਸਤਾਈ ਹੀ ਨਛੱਤ੍ਰਾਂ ਵਿਚ (ਭਾਵ) ਹਰ ਰੋਜ਼ (ਪ੍ਰਭੂ ਦਾ ਨਾਮ-ਧਨ) ਇਕੱਠਾ ਕਰਦਾ ਰਹੇ, ਜੇ ਮਨੱੁਖ ਆਪਣੀ ਉਮਰ ਦੀਆਂ ਤਿੰਨਾਂ ਹੀ ਅਵਸਥਾ (ਬਾਲਪਨ, ਜੁਆਨੀ, ਬੁਢੇਪੇ) ਵਿਚ ਮੌਤ ਨੂੰ ਚੇਤੇ ਰੱਖੇ
Bring the twenty-seven elements of the body under your control, and throughout the three stages of life, remember death.
ਦਸ ਅਠਾਰ ਮੈ ਅਪਰੰਪਰੋ ਚੀਨੈ ਕਹੈ ਨਾਨਕੁ ਇਵ ਏਕੁ ਤਾਰੈ ॥੩॥੨੬॥
ਜੇ ਚਾਰ ਵੇਦਾਂ ਛੇ ਸ਼ਾਸਤ੍ਰਾਂ ਅਤੇ ਅਠਾਰਾਂ ਪੁਰਾਣ (ਆਦਿਕ ਸਾਰੀਆਂ ਧਰਮ-ਪੁਸਤਕਾਂ) ਵਿਚ ਪਰਮਾਤਮਾ (ਦੇ ਨਾਮ) ਨੂੰ ਹੀ ਖੋਜੇ ਤਾਂ ਇਸ ਤਰ੍ਹਾਂ ਪਰਮਾਤਮਾ ਉਸ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ।੩।੨੬।
See the Infinite Lord in the ten directions, and in all the variety of nature. Says Nanak, in this way, the One Lord shall carry you across. ||3||26||