ਪਉੜੀ ॥
Pauree:
ਗਗਾ ਗੋਬਿਦ ਗੁਣ ਰਵਹੁ ਸਾਸਿ ਸਾਸਿ ਜਪਿ ਨੀਤ ॥
(ਹੇ ਮਿੱਤਰ!) ਸੁਆਸ ਸੁਆਸ ਸਦਾ ਗੋਬਿੰਦ ਦਾ ਨਾਮ ਜਪੋ,
GAGGA: Chant the Glorious Praises of the Lord of the Universe with each and every breath; meditate on Him forever.
ਕਹਾ ਬਿਸਾਸਾ ਦੇਹ ਕਾ ਬਿਲਮ ਨ ਕਰਿਹੋ ਮੀਤ ॥
ਪ੍ਰਭੂ ਦੇ ਗੁਣ ਚੇਤੇ ਕਰਦੇ ਰਹੋ, (ਵੇਖਣਾ) ਢਿੱਲ ਨ ਕਰਨੀ, ਇਸ ਸਰੀਰ ਦਾ ਕੋਈ ਭਰਵਾਸਾ ਨਹੀਂ ।
How can you rely on the body? Do not delay, my friend;
ਨਹ ਬਾਰਿਕ ਨਹ ਜੋਬਨੈ ਨਹ ਬਿਰਧੀ ਕਛੁ ਬੰਧੁ ॥
ਬਾਲਪਨ ਹੋਵੇ, ਜੁਆਨੀ ਹੋਵੇ ਬੁਢੇਪਾ ਹੋਵੇ (ਮੌਤ ਨੂੰ ਆਉਣ ਤੋਂ ਕਿਸੇ ਵੇਲੇ ਭੀ) ਕੋਈ ਰੁਕਾਵਟ ਨਹੀਂ ਹੈ ।
there is nothing to stand in Death's way - neither in childhood, nor in youth, nor in old age.
ਓਹ ਬੇਰਾ ਨਹ ਬੂਝੀਐ ਜਉ ਆਇ ਪਰੈ ਜਮ ਫੰਧੁ ॥
ਉਸ ਵੇਲੇ ਦਾ ਪਤਾ ਨਹੀਂ ਲੱਗ ਸਕਦਾ, ਜਦੋਂ ਜਮ ਦਾ ਰੱਸਾ (ਗਲ ਵਿਚ) ਆ ਪੈਂਦਾ ਹੈ ।
That time is not known, when the noose of Death shall come and fall on you.
ਗਿਆਨੀ ਧਿਆਨੀ ਚਤੁਰ ਪੇਖਿ ਰਹਨੁ ਨਹੀ ਇਹ ਠਾਇ ॥
ਵੇਖੋ! ਗਿਆਨਵਾਨ ਹੋਣ, ਸੁਰਤਿ ਜੋੜਨ ਵਾਲੇ ਹੋਣ, ਸਿਆਣੇ ਹੋਣ, ਕਿਸੇ ਨੇ ਭੀ ਇਸ ਥਾਂ ਸਦਾ ਟਿਕੇ ਨਹੀਂ ਰਹਿਣਾ ।
See, that even spiritual scholars, those who meditate, and those who are clever shall not stay in this place.
ਛਾਡਿ ਛਾਡਿ ਸਗਲੀ ਗਈ ਮੂੜ ਤਹਾ ਲਪਟਾਹਿ ॥
ਮੂਰਖ ਹੀ ਉਹਨਾਂ ਪਦਾਰਥਾਂ ਨੂੰ ਜੱਫਾ ਮਾਰਦੇ ਹਨ ਜਿਨ੍ਹਾਂ ਨੂੰ (ਆਪੋ ਆਪਣੀ ਵਾਰੀ) ਸਾਰੀ ਲੋਕਾਈ ਛੱਡ ਗਈ ।
Only the fool clings to that, which everyone else has abandoned and left behind.
ਗੁਰ ਪ੍ਰਸਾਦਿ ਸਿਮਰਤ ਰਹੈ ਜਾਹੂ ਮਸਤਕਿ ਭਾਗ ॥
ਜਿਸ ਮਨੁੱਖ ਦੇ ਮੱਥੇ ਉਤੇ ਭਾਗਾਂ ਦਾ ਲੇਖ ਉੱਘੜੇ, ਉਹ ਗੁਰੂ ਦੀ ਕਿਰਪਾ ਨਾਲ ਸਦਾ ਪ੍ਰਭੂ ਦਾ ਨਾਮ ਸਿਮਰਦਾ ਰਹਿੰਦਾ ਹੈ
By Guru's Grace, one who has such good destiny written on his forehead remembers the Lord in meditation.
ਨਾਨਕ ਆਏ ਸਫਲ ਤੇ ਜਾ ਕਉ ਪ੍ਰਿਅਹਿ ਸੁਹਾਗ ॥੧੯॥
ਹੇ ਨਾਨਕ! ਜਿਨ੍ਹਾਂ ਨੂੰ ਪਿਆਰੇ ਪ੍ਰਭੂ ਦਾ ਸੁਹਾਗ (ਖਸਮਾਨਾ) ਨਸੀਬ ਹੈ, ਉਹਨਾਂ ਦਾ ਹੀ ਜਗਤ ਵਿਚ ਆਉਣਾ ਮੁਬਾਰਿਕ ਹੈ ।੧੯।
O Nanak, blessed and fruitful is the coming of those who obtain the Beloved Lord as their Husband. ||19||