ਪਉੜੀ ॥
Pauree:
ਘਘਾ ਘਾਲਹੁ ਮਨਹਿ ਏਹ ਬਿਨੁ ਹਰਿ ਦੂਸਰ ਨਾਹਿ ॥
(ਹੇ ਭਾਈ!) ਆਪਣੇ ਮਨ ਵਿਚ ਪੱਕ ਕਰ ਲਵੋ ਕਿ ਪ੍ਰਭੂ ਤੋਂ ਬਿਨਾ ਕੋਈ ਹੋਰ ਸਦਾ-ਥਿਰ ਨਹੀਂ ਹੈ
GHAGHA: Put this into your mind, that there is no one except the Lord.
ਨਹ ਹੋਆ ਨਹ ਹੋਵਨਾ ਜਤ ਕਤ ਓਹੀ ਸਮਾਹਿ ॥
ਨਾਹ ਕੋਈ ਹੁਣ ਤਕ ਹੋਇਆ ਨਾਹ ਹੋਵੇਗਾ । ਹਰ ਥਾਂ ਉਹ ਪ੍ਰਭੂ ਹੀ ਮੌਜੂਦ ਹੈ ।
There never was, and there never shall be. He is pervading everywhere.
ਘੂਲਹਿ ਤਉ ਮਨ ਜਉ ਆਵਹਿ ਸਰਨਾ ॥
ਹੇ ਮਨ! ਜੇ ਤੂੰ ਉਸ ਸਦਾ-ਥਿਰ ਹਰੀ ਦੀ ਸਰਨ ਪਏਂ, ਤਾਂ ਹੀ ਰਸ ਮਾਣੇਂਗਾ ।
You shall be absorbed into Him, O mind, if you come to His Sanctuary.
ਨਾਮ ਤਤੁ ਕਲਿ ਮਹਿ ਪੁਨਹਚਰਨਾ ॥
ਇਸ ਮਨੁੱਖਾ ਜਨਮ ਵਿਚ ਇਕ ਪ੍ਰਭੂ ਦਾ ਨਾਮ ਹੀ ਹੈ ਜੋ ਕੀਤੇ ਵਿਕਾਰਾਂ ਦਾ ਪ੍ਰਭਾਵ ਮਿਟਾ ਸਕਦਾ ਹੈ ।
In this Dark Age of Kali Yuga, only the Naam, the Name of the Lord, shall be of any real use to you.
ਘਾਲਿ ਘਾਲਿ ਅਨਿਕ ਪਛੁਤਾਵਹਿ ॥
ਪਰਮਾਤਮਾ ਦੀ ਭਗਤੀ ਤੋਂ ਬਿਨਾ ਹੋਰ ਕਿਤੇ ਭੀ ਮਨ ਨੂੰ ਸ਼ਾਂਤੀ ਨਹੀਂ ਮਿਲਦੀ ।
So many work and slave continually, but they come to regret and repent in the end.
ਬਿਨੁ ਹਰਿ ਭਗਤਿ ਕਹਾ ਥਿਤਿ ਪਾਵਹਿ ॥
ਅਨੇਕਾਂ ਹੀ ਬੰਦੇ (ਹਰੀ-ਸਿਮਰਨ ਤੋਂ ਬਿਨਾ) ਹੋਰ ਹੋਰ ਘਾਲਣਾ ਘਾਲ ਕੇ ਆਖ਼ਰ ਪਛੁਤਾਂਦੇ ਹੀ ਹਨ ।
Without devotional worship of the Lord, how can they find stability?
ਘੋਲਿ ਮਹਾ ਰਸੁ ਅੰਮ੍ਰਿਤੁ ਤਿਹ ਪੀਆ ॥
ਉਸ ਨੇ ਮਹਾ ਰਸ ਵਾਲਾ (ਅਤਿ ਸੁਆਦਲਾ) ਨਾਮ ਅੰਮ੍ਰਿਤ ਘੋਲ ਕੇ ਪੀ ਲਿਆ (ਭਾਵ, ਉਸ ਨੇ ਬੜੇ ਪ੍ਰੇਮ ਨਾਲ ਨਾਮ ਜਪਿਆ ਜਿਸ ਵਿਚੋਂ ਅਜੇਹਾ ਸੁਆਦ ਆਇਆ ਜਿਵੇਂ ਕਿਸੇ ਅੱਤ ਮਿੱਠੇ ਸ਼ਰਬਤ ਆਦਿਕ ਵਿਚੋਂ)
They alone taste the supreme essence, and drink in the Ambrosial Nectar,
ਨਾਨਕ ਹਰਿ ਗੁਰਿ ਜਾ ਕਉ ਦੀਆ ॥੨੦॥
ਹੇ ਨਾਨਕ! ਗੁਰੂ ਨੇ ਜਿਸ ਨੂੰ ਹਰੀ-ਨਾਮ ਦੀ ਦਾਤਿ ਦੇ ਦਿੱਤੀ ।੨੦।
O Nanak, unto whom the Lord, the Guru, gives it. ||20||