ਸੁਣਿਐ ਸਿਧ ਪੀਰ ਸੁਰਿ ਨਾਥ ॥
(ਸਾਦਾਰਨ ਮਨੱੁਖ) ਸਿੱਧਾਂ, ਪੀਰਾਂ, ਦੇਵਤਿਆਂ ਤੇ ਨਾਥਾਂ ਦੀ ਪਦਵੀ ਪਾ ਲੈਂਦੇ ਹਨ ।
Listening-the Siddhas, the spiritual teachers, the heroic warriors, the yogic masters.
ਸੁਣਿਐ ਧਰਤਿ ਧਵਲ ਆਕਾਸ ॥
ਉਹਨਾਂ ਨੂੰ ਇਹ ਸੋਝੀ ਹੋ ਜਾਂਦੀ ਹੈ ਕਿ ਧਰਤੀ ਆਕਾਸ਼ ਦਾ ਆਸਰਾ ਉਹ ਪ੍ਰਭੂ ਹੈ।
Listening-the earth, its support and the Akaashic ethers.
ਸੁਣਿਐ ਦੀਪ ਲੋਅ ਪਾਤਾਲ ॥
ਜੋ ਸਾਰੇ ਦੀਪਾਂ, ਲੋਕਾਂ, ਪਾਤਾਲਾਂ ਵਿਚ ਵਿਆਪਕ ਹੈ।
Listening-the oceans, the lands of the world and the nether regions of the underworld.
ਸੁਣਿਐ ਪੋਹਿ ਨ ਸਕੈ ਕਾਲੁ ॥
ਇਉਂ ਹਰ ਥਾਂ ਪ੍ਰਭੂ ਦਾ ਦੀਦਾਰ ਹੋਇਆਂ ਉਹਨਾਂ ਨੂੰ ਮੌਤ ਦਾ ਡਰ ਭੀ ਪੋਹ ਨਹੀਂ ਸਕਦਾ।
Listening-Death cannot even touch you.
ਨਾਨਕ ਭਗਤਾ ਸਦਾ ਵਿਗਾਸੁ ॥
ਨਾਨਕ ! (ਅਕਾਲ ਪੁਰਖ ਦੇ ਨਾਮ ਵਿਚ ਸੁਰਤਿ ਜੋੜਨ ਵਾਲੇ) ਭਗਤ ਜਨਾਂ ਦੇ ਹਿਰਦੇ ਵਿਚ ਸਦਾ ਖਿੜਾਉ ਬਣਿਆ ਰਹਿੰਦਾ ਹੈ।
O Nanak, the devotees are forever in bliss.
ਸੁਣਿਐ ਦੂਖ ਪਾਪ ਕਾ ਨਾਸੁ ॥੮॥
ਉਸ ਦੀ ਸਿਫ਼ਤਿ-ਸਾਲਾਹ ਸੁਣਨ ਕਰ ਕੇ (ਮਨੱੁਖ ਦੇ) ਦੁੱਖਾਂ ਤੇ ਪਾਪਾਂ ਦਾ ਨਾਸ ਹੋ ਜਾਂਦਾ ਹੈ। ੮।
Listening-pain and sin are erased. ||8||