ਪਉੜੀ ॥
Pauree:
ਜਜਾ ਜਾਨੈ ਹਉ ਕਛੁ ਹੂਆ ॥
ਜੋ ਮਨੁੱਖ ਇਹ ਸਮਝਣ ਲੱਗ ਪੈਂਦਾ ਹੈ ਕਿ ਮੈਂ ਵੱਡਾ ਬਣ ਗਿਆ ਹਾਂ,
JAJJA: When someone, in his ego, believes that he has become something,
ਬਾਧਿਓ ਜਿਉ ਨਲਿਨੀ ਭ੍ਰਮਿ ਸੂਆ ॥
ਉਹ ਇਸ ਹਉਮੈ ਵਿਚ ਇਉਂ ਬੱਝ ਜਾਂਦਾ ਹੈ ਜਿਵੇਂ ਤੋਤਾ (ਚੋਗੇ ਦੇ) ਭੁਲੇਖੇ ਵਿਚ ਨਲਿਨੀ ਨਾਲ ਫੜਿਆ ਜਾਂਦਾ ਹੈ ।
he is caught in his error, like a parrot in a trap.
ਜਉ ਜਾਨੈ ਹਉ ਭਗਤੁ ਗਿਆਨੀ ॥
ਜਦੋਂ ਮਨੁੱਖ ਇਹ ਸਮਝਦਾ ਹੈ ਕਿ ਮੈਂ ਭਗਤ ਹੋ ਗਿਆ ਹਾਂ, ਮੈਂ ਗਿਆਨਵਾਨ ਬਣ ਗਿਆ ਹਾਂ
When he believes, in his ego, that he is a devotee and a spiritual teacher,
ਆਗੈ ਠਾਕੁਰਿ ਤਿਲੁ ਨਹੀ ਮਾਨੀ ॥
ਤਾਂ ਅਗਾਂਹ ਪ੍ਰਭੂ ਨੇ ਉਸ ਦੀ ਇਸ ਹਉਮੈ ਦਾ ਮੁੱਲ ਰਤਾ ਭੀ ਨਹੀਂ ਪਾਣਾ ਹੁੰਦਾ ।
then, in the world hereafter, the Lord of the Universe shall have no regard for him at all.
ਜਉ ਜਾਨੈ ਮੈ ਕਥਨੀ ਕਰਤਾ ॥
ਜਦੋਂ ਮਨੁੱਖ ਇਹ ਸਮਝ ਲੈਂਦਾ ਹੈ ਕਿ ਮੈਂ ਚੰਗੇ ਧਾਰਮਿਕ ਵਖਿਆਨ ਕਰ ਲੈਂਦਾ ਹਾਂ
When he believes himself to be a preacher,
ਬਿਆਪਾਰੀ ਬਸੁਧਾ ਜਿਉ ਫਿਰਤਾ ॥
ਤਾਂ ਉਹ ਇਕ ਫੇਰੀ ਵਾਲੇ ਵਪਾਰੀ ਵਾਂਗ ਹੀ ਧਰਤੀ ਉਤੇ ਤੁਰਿਆ ਫਿਰਦਾ ਹੈ, (ਜਿਵੇਂ ਫੇਰੀ ਵਾਲਾ ਸੌਦਾ ਹੋਰਨਾਂ ਅਗੇ ਹੀ ਵੇਚਦਾ ਹੈ, ਤਿਵੇਂ ਇਹ ਭੀ ਆਪ ਕੋਈ ਆਤਮਕ ਲਾਭ ਨਹੀਂ ਖੱਟਦਾ) ।
he is merely a peddler wandering over the earth.
ਸਾਧਸੰਗਿ ਜਿਹ ਹਉਮੈ ਮਾਰੀ ॥
ਜਿਸ ਮਨੁੱਖ ਨੇ ਸਾਧ ਸੰਗਤਿ ਵਿਚ ਜਾ ਕੇ ਆਪਣੀ ਹਉਮੈ ਦਾ ਨਾਸ ਕੀਤਾ ਹੈ,
But one who conquers his ego in the Company of the Holy,
ਨਾਨਕ ਤਾ ਕਉ ਮਿਲੇ ਮੁਰਾਰੀ ॥੨੪॥
ਹੇ ਨਾਨਕ! ਉਸੇ ਨੂੰ ਪਰਮਾਤਮਾ ਮਿਲਦਾ ਹੈ ।੨੪।
O Nanak, meets the Lord. ||24||