ਪਵੜੀ ॥
Pauree:
ਞੰਞਾ ਞਾਣਹੁ ਦ੍ਰਿੜੁ ਸਹੀ ਬਿਨਸਿ ਜਾਤ ਏਹ ਹੇਤ ॥
(ਹੇ ਭਾਈ!) ਇਹ ਗੱਲ ਪੱਕੀ ਸਮਝ ਲਵੋ ਕਿ ਦੁਨੀਆ ਵਾਲੇ ਮੋਹ ਨਾਸ ਹੋ ਜਾਣਗੇ;
NYANYA: Know this as absolutely correct, that that this ordinary love shall come to an end.
ਗਣਤੀ ਗਣਉ ਨ ਗਣਿ ਸਕਉ ਊਠਿ ਸਿਧਾਰੇ ਕੇਤ ॥
ਕਿਤਨੇ ਕੁ (ਜੀਵ ਜਗਤ ਤੋਂ) ਚਲੇ ਗਏ ਹਨ, ਇਹ ਗਿਣਤੀ ਨਾਹ ਮੈਂ ਕਰਦਾ ਹਾਂ, ਨਾਹ ਕਰ ਸਕਦਾ ਹਾਂ ।
You may count and calculate as much as you want, but you cannot count how many have arisen and departed.
ਞੋ ਪੇਖਉ ਸੋ ਬਿਨਸਤਉ ਕਾ ਸਿਉ ਕਰੀਐ ਸੰਗੁ ॥
ਜੋ ਕੁਝ ਮੈਂ (ਅੱਖੀਂ) ਵੇਖ ਰਿਹਾ ਹਾਂ, ਉਹ ਨਾਸਵੰਤ ਹੈ, (ਫਿਰ) ਪੀਡੀ ਪ੍ਰੀਤ ਕਿਸ ਦੇ ਨਾਲ ਪਾਈ ਜਾਏ?
Whoever I see shall perish. With whom should I associate?
ਞਾਣਹੁ ਇਆ ਬਿਧਿ ਸਹੀ ਚਿਤ ਝੂਠਉ ਮਾਇਆ ਰੰਗੁ ॥
ਹੇ ਮੇਰੇ ਚਿੱਤ! ਇਉਂ ਠੀਕ ਜਾਣ ਕਿ ਮਾਇਆ ਨਾਲ ਪਿਆਰ ਝੂਠਾ ਹੈ ।
Know this as true in your consciousness, that the love of Maya is false.
ਞਾਣਤ ਸੋਈ ਸੰਤੁ ਸੁਇ ਭ੍ਰਮ ਤੇ ਕੀਚਿਤ ਭਿੰਨ ॥
ਅਜੇਹੇ ਮਨੁੱਖ ਮਾਇਆ ਵਾਲੀ ਭਟਕਣਾ ਤੋਂ ਬਚ ਜਾਂਦੇ ਹਨ । ਇਹੋ ਜਿਹਾ ਬੰਦਾ ਹੀ ਸੰਤ ਹੈ, ਉਹ ਹੀ ਸਹੀ ਜੀਵਨ ਨੂੰ ਸਮਝਦਾ ਹੈ ।
He alone knows, and he alone is a Saint, who is free of doubt.
ਅੰਧ ਕੂਪ ਤੇ ਤਿਹ ਕਢਹੁ ਜਿਹ ਹੋਵਹੁ ਸੁਪ੍ਰਸੰਨ ॥
(ਹੇ ਪ੍ਰਭੂ!) ਜਿਸ ਬੰਦੇ ਉਤੇ ਤੂੰ ਤੁ੍ਰੱਠਦਾ ਹੈਂ, ਉਸ ਨੂੰ ਮੋਹ ਦੇ ਅੰਨ੍ਹੇ ਹਨੇਰੇ ਖੂਹ ਵਿਚੋਂ ਤੂੰ ਕੱਢ ਲੈਂਦਾ ਹੈਂ ।
He is lifted up and out of the deep dark pit; the Lord is totally pleased with him.
ਞਾ ਕੈ ਹਾਥਿ ਸਮਰਥ ਤੇ ਕਾਰਨ ਕਰਨੈ ਜੋਗ ॥
ਜਿਸ ਦੇ ਹੱਥ ਵਿਚ ਹੀ ਇਹ ਕਰਨ ਦੀ ਸਮੱਰਥਾ ਹੈ, ਤੇ ਜੋ ਸਾਰੇ ਸਬਬ ਬਣਾਣ ਜੋਗਾ ਭੀ ਹੈ (ਇਹੀ ਇਕ ਤਰੀਕਾ ਹੈ, “ਮਾਇਆ ਰੰਗ” ਤੋਂ ਬਚੇ ਰਹਿਣ ਦਾ) ।
God's Hand is All-powerful; He is the Creator, the Cause of causes.
ਨਾਨਕ ਤਿਹ ਉਸਤਤਿ ਕਰਉ ਞਾਹੂ ਕੀਓ ਸੰਜੋਗ ॥੨੬॥
ਹੇ ਨਾਨਕ! (ਆਖ—) ਮੈਂ ਉਸ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹਾਂ ਜੋ (ਮਿਹਰ ਕਰ ਕੇ ਸਿਫ਼ਤਿ-ਸਾਲਾਹ ਕਰਨ ਦਾ ਇਹ) ਸਬਬ ਮੇਰੇ ਵਾਸਤੇ ਬਣਾਂਦਾ ਹੈ ।੨੬।
O Nanak, praise the One, who joins us to Himself. ||26||