ਪਉੜੀ ॥
Pauree:
ਟਹਲ ਕਰਹੁ ਤਉ ਏਕ ਕੀ ਜਾ ਤੇ ਬ੍ਰਿਥਾ ਨ ਕੋਇ ॥
(ਹੇ ਭਾਈ!) ਸਿਰਫ਼ ਇਕ ਪਰਮਾਤਮਾ ਦੀ ਸੇਵਾ-ਭਗਤੀ ਕਰੋ ਜਿਸ ਦੇ ਦਰ ਤੋਂ ਕੋਈ (ਜਾਚਕ) ਖ਼ਾਲੀ ਨਹੀਂ ਜਾਂਦਾ ।
Work for the One Lord; no one returns empty-handed from Him.
ਮਨਿ ਤਨਿ ਮੁਖਿ ਹੀਐ ਬਸੈ ਜੋ ਚਾਹਹੁ ਸੋ ਹੋਇ ॥
ਜੇ ਤੁਹਾਡੇ ਮਨ ਵਿਚ ਤਨ ਵਿਚ ਮੂੰਹ ਵਿਚ ਹਿਰਦੇ ਵਿਚ ਪ੍ਰਭੂ ਵੱਸ ਪਏ, ਤਾਂ ਮੂੰਹ-ਮੰਗਿਆ ਪਦਾਰਥ ਮਿਲੇਗਾ ।
When the Lord abides within your mind, body, mouth and heart, then whatever you desire shall come to pass.
ਟਹਲ ਮਹਲ ਤਾ ਕਉ ਮਿਲੈ ਜਾ ਕਉ ਸਾਧ ਕ੍ਰਿਪਾਲ ॥
ਪਰ ਇਹ ਸੇਵਾ-ਭਗਤੀ ਦਾ ਮੌਕਾ ਉਸੇ ਨੂੰ ਮਿਲਦਾ ਹੈ, ਜਿਸ ਉਤੇ ਗੁਰੂ ਦਿਆਲ ਹੋਵੇ ।
He alone obtains the Lord's service, and the Mansion of His Presence, unto whom the Holy Saint is compassionate.
ਸਾਧੂ ਸੰਗਤਿ ਤਉ ਬਸੈ ਜਉ ਆਪਨ ਹੋਹਿ ਦਇਆਲ ॥
ਤੇ, ਗੁਰੂ ਦੀ ਸੰਗਤਿ ਵਿਚ ਮਨੁੱਖ ਤਦੋਂ ਟਿਕਦਾ ਹੈ, ਜੇ ਪ੍ਰਭੂ ਆਪ ਕਿਰਪਾ ਕਰੇ ।
He joins the Saadh Sangat, the Company of the Holy, only when the Lord Himself shows His Mercy.
ਟੋਹੇ ਟਾਹੇ ਬਹੁ ਭਵਨ ਬਿਨੁ ਨਾਵੈ ਸੁਖੁ ਨਾਹਿ ॥
ਅਸਾਂ ਸਾਰੇ ਥਾਂ ਭਾਲ ਕੇ ਵੇਖ ਲਏ ਹਨ, ਪ੍ਰਭੂ ਦੇ ਭਜਨ ਤੋਂ ਬਿਨਾ ਆਤਮਕ ਸੁਖ ਕਿਤੇ ਭੀ ਨਹੀਂ ।
I have searched and searched, across so many worlds, but without the Name, there is no peace.
ਟਲਹਿ ਜਾਮ ਕੇ ਦੂਤ ਤਿਹ ਜੁ ਸਾਧੂ ਸੰਗਿ ਸਮਾਹਿ ॥
ਜੇਹੜੇ ਬੰਦੇ ਗੁਰੂ ਦੀ ਹਜ਼ੂਰੀ ਵਿਚ ਆਪਾ ਲੀਨ ਕਰ ਲੈਂਦੇ ਹਨ, ਉਹਨਾਂ ਤੋਂ ਤਾਂ ਜਮਦੂਤ ਭੀ ਲਾਂਭੇ ਹੋ ਜਾਂਦੇ ਹਨ (ਉਹਨਾਂ ਨੂੰ ਮੌਤ ਦਾ ਡਰ ਭੀ ਪੋਹ ਨਹੀਂ ਸਕਦਾ) ।
The Messenger of Death retreats from those who dwell in the Saadh Sangat.
ਬਾਰਿ ਬਾਰਿ ਜਾਉ ਸੰਤ ਸਦਕੇ ॥
ਹੇ ਨਾਨਕ! (ਆਖ—) ਮੈਂ ਮੁੜ ਮੁੜ ਗੁਰੂ ਤੋਂ ਕੁਰਬਾਨ ਜਾਂਦਾ ਹਾਂ ।
Again and again, I am forever devoted to the Saints.
ਨਾਨਕ ਪਾਪ ਬਿਨਾਸੇ ਕਦਿ ਕੇ ॥੨੭॥
ਜੇਹੜਾ ਮਨੁੱਖ ਗੁਰੂ ਦਰ ਤੇ ਆ ਡਿੱਗਦਾ ਹੈ, ਉਸ ਦੇ ਕਈ ਜਨਮਾਂ ਦੇ ਕੀਤੇ ਮੰਦ ਕਰਮਾਂ ਦੇ ਸੰਸਕਾਰ ਨਾਸ ਹੋ ਜਾਂਦੇ ਹਨ ।੨੭।
O Nanak, my sins from so long ago have been erased. ||27||