ਪਉੜੀ ॥
Pauree:
ਢਢਾ ਢੂਢਤ ਕਹ ਫਿਰਹੁ ਢੂਢਨੁ ਇਆ ਮਨ ਮਾਹਿ ॥
(ਹੇ ਭਾਈ!) ਹੋਰ ਕਿੱਥੇ ਲੱਭਦੇ ਫਿਰਦੇ ਹੋ? ਭਾਲ ਇਸ ਮਨ ਵਿਚ ਹੀ (ਕਰਨੀ ਹੈ) ।
DHADHA: Where are you going, wandering and searching? Search instead within your own mind.
ਸੰਗਿ ਤੁਹਾਰੈ ਪ੍ਰਭੁ ਬਸੈ ਬਨੁ ਬਨੁ ਕਹਾ ਫਿਰਾਹਿ ॥
ਪ੍ਰਭੂ ਤੁਹਾਡੇ ਨਾਲ (ਹਿਰਦੇ ਵਿਚ) ਵੱਸ ਰਿਹਾ ਹੈ, ਤੁਸੀ ਜੰਗਲ ਜੰਗਲ ਕਿੱਥੇ ਢੂੰਢਦੇ ਫਿਰਦੇ ਹੋ?
God is with you, so why do you wander around from forest to forest?
ਢੇਰੀ ਢਾਹਹੁ ਸਾਧਸੰਗਿ ਅਹੰਬੁਧਿ ਬਿਕਰਾਲ ॥
ਸਾਧ ਸੰਗਤਿ ਵਿਚ (ਪਹੁੰਚ ਕੇ) ਭਿਆਨਕ ਹਉਮੈ ਵਾਲੀ ਮਤਿ ਦੀ ਬਣੀ ਹੋਈ ਢੇਰੀ ਨੂੰ ਢਾਹ ਦਿਉ (ਇਸ ਤਰ੍ਹਾਂ ਅੰਦਰ ਹੀ ਪ੍ਰਭੂ ਦਾ ਦਰਸਨ ਹੋ ਜਾਇਗਾ,
In the Saadh Sangat, the Company of the Holy, tear down the mound of your frightful, egotistical pride.
ਸੁਖੁ ਪਾਵਹੁ ਸਹਜੇ ਬਸਹੁ ਦਰਸਨੁ ਦੇਖਿ ਨਿਹਾਲ ॥
ਪ੍ਰਭੂ ਦਾ) ਦਰਸਨ ਕਰ ਕੇ ਆਤਮਾ ਖਿੜ ਪਏਗਾ, ਆਤਮਕ ਆਨੰਦ ਮਿਲੇਗਾ, ਅਡੋਲ ਅਵਸਥਾ ਵਿਚ ਟਿਕ ਜਾਵੋਗੇ ।
You shall find peace, and abide in intuitive bliss; gazing upon the Blessed Vision of God's Darshan, you shall be delighted.
ਢੇਰੀ ਜਾਮੈ ਜਮਿ ਮਰੈ ਗਰਭ ਜੋਨਿ ਦੁਖ ਪਾਇ ॥
ਜਿਤਨਾ ਚਿਰ ਅੰਦਰ ਹਉਮੈ ਦੀ ਢੇਰੀ ਬਣੀ ਰਹਿੰਦੀ ਹੈ, ਮਨੁੱਖ ਜੰਮਦਾ ਮਰਦਾ ਰਹਿੰਦਾ ਹੈ, ਜੂਨਾਂ ਦੇ ਗੇੜ ਵਿਚ ਦੁੱਖ ਭੋਗਦਾ ਹੈ,
One who has such a mound as this, dies and suffers the pain of reincarnation through the womb.
ਮੋਹ ਮਗਨ ਲਪਟਤ ਰਹੈ ਹਉ ਹਉ ਆਵੈ ਜਾਇ ॥
ਮੋਹ ਵਿਚ ਮਸਤ ਹੋ ਕੇ (ਮਾਇਆ ਨਾਲ) ਚੰਬੜਿਆ ਰਹਿੰਦਾ ਹੈ, ਹਉਮੈ ਦੇ ਕਾਰਨ ਜਨਮ ਮਰਨ ਵਿਚ ਪਿਆ ਰਹਿੰਦਾ ਹੈ ।
One who is intoxicated by emotional attachment, entangled in egotism, selfishness and conceit, shall continue coming and going in reincarnation.
ਢਹਤ ਢਹਤ ਅਬ ਢਹਿ ਪਰੇ ਸਾਧ ਜਨਾ ਸਰਨਾਇ ॥
ਹੇ ਨਾਨਕ! ਜੋ ਬੰਦੇ ਇਸ ਜਨਮ ਵਿਚ ਸਾਧ ਜਨਾਂ ਦੀ ਸਰਨ ਆ ਪੈਂਦੇ ਹਨ,
Slowly and steadily, I have now surrendered to the Holy Saints; I have come to their Sanctuary.
ਦੁਖ ਕੇ ਫਾਹੇ ਕਾਟਿਆ ਨਾਨਕ ਲੀਏ ਸਮਾਇ ॥੩੦॥
ਉਹਨਾਂ ਦੀਆਂ (ਮੋਹ ਤੋਂ ਉਪਜੀਆਂ) ਦੁੱਖਾਂ ਦੀਆਂ ਫਾਹੀਆਂ ਕੱਟੀਆਂ ਜਾਂਦੀਆਂ ਹਨ, ਉਹਨਾਂ ਨੂੰ ਪ੍ਰਭੂ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ।੩੦।
God has cut away the noose of my pain; O Nanak, He has merged me into Himself. ||30||