ਸਿਰੀਰਾਗੁ ਮਹਲਾ ੧ ਘਰੁ ੪ ॥
Siree Raag, First Mehl, Fourth House:
ਏਕੁ ਸੁਆਨੁ ਦੁਇ ਸੁਆਨੀ ਨਾਲਿ ॥
ਮੇਰੇ ਨਾਲ ਇਕ ਕੁੱਤਾ (ਲੋਭ) ਹੈ, ਦੋ ਕੁੱਤੀਆਂ (ਆਸਾ, ਤ੍ਰਿਸ਼ਨਾ) ਹਨ
The dogs of greed are with me.
ਭਲਕੇ ਭਉਕਹਿ ਸਦਾ ਬਇਆਲਿ ॥
ਜੋ ਨਿੱਤ ਸਵੇਰੇ ਹਮੇਸ਼ਾਂ ਭਉਕਦੇਂ ਹਨ
In the early morning, they continually bark at the wind.
ਕੂੜੁ ਛੁਰਾ ਮੁਠਾ ਮੁਰਦਾਰੁ ॥
(ਮੇਰੇ ਹੱਥ ਵਿਚ) ਝੂਠ ਛੁਰਾ ਹੈ, ਮੈਂ ਮਾਇਆ ਵਿਚ ਠੱਗਿਆ ਜਾ ਰਿਹਾ ਹਾਂ (ਤੇ ਪਰਾਇਆ ਹੱਕ) ਮੁਰਦਾਰ (ਖਾਂਦਾ ਹਾਂ)
Falsehood is my dagger; through deception, I eat the carcasses of the dead.
ਧਾਣਕ ਰੂਪਿ ਰਹਾ ਕਰਤਾਰ ॥੧॥
ਹੇ ਕਰਤਾਰ ! ਮੈਂ ਸਾਂਹਸੀਆਂ ਵਾਲੇ ਰੂਪ ਵਿਚ ਰਹਿੰਦਾ ਹਾਂ
I live as a wild hunter, O Creator! ||1||
ਮੈ ਪਤਿ ਕੀ ਪੰਦਿ ਨ ਕਰਣੀ ਕੀ ਕਾਰ ॥
ਹੇ ਪਤਿ-ਪ੍ਰਭੂ ! ਨਾਹ ਮੈਂ ਤੇਰੀ ਨਸੀਹਤ ਤੇ ਤੁਰਦਾ ਹਾਂ, ਨਾਹ ਮੇਰੀ ਕਰਣੀ ਚੰਗੀ ਹੈ
I have not followed good advice, nor have I done good deeds.
ਹਉ ਬਿਗੜੈ ਰੂਪਿ ਰਹਾ ਬਿਕਰਾਲ ॥
ਮੈਂ ਸਦਾ ਡਰਾਉਣੇ ਵਿਗੜੇ ਰੂਪ ਵਾਲਾ ਬਣਿਆ ਰਹਿੰਦਾ ਹਾਂ
I am deformed and horribly disfigured.
ਤੇਰਾ ਏਕੁ ਨਾਮੁ ਤਾਰੇ ਸੰਸਾਰੁ ॥
ਤੇਰਾ ਜੇਹੜਾ ਨਾਮ ਸਾਰੇ ਸੰਸਾਰ ਨੂੰ ਪਾਰ ਲੰਘਾਂਦਾ ਹੈ
Your Name alone, Lord, saves the world.
ਮੈ ਏਹਾ ਆਸ ਏਹੋ ਆਧਾਰੁ ॥੧॥ ਰਹਾਉ ॥
ਮੈਨੂੰ ਹੁਣ ਸਿਰਫ਼ ਇਹੀ ਆਸ ਹੈ ਇਹੋ ਆਸਰਾ ਹੈ ਕਿ (ਉਹ ਮੈਨੂੰ ਭੀ ਪਾਰ ਲੰਘਾ ਲਏਗਾ) ।੧।ਰਹਾਉ।
This is my hope; this is my support. ||1||Pause||
ਮੁਖਿ ਨਿੰਦਾ ਆਖਾ ਦਿਨੁ ਰਾਤਿ ॥
ਮੈਂ ਦਿਨੇ ਰਾਤ ਮੂੰਹੋਂ (ਦੂਜਿਆਂ ਦੀ) ਨਿੰਦਾ ਕਰਦਾ ਰਹਿੰਦਾ ਹਾਂ
With my mouth I speak slander, day and night.
ਪਰ ਘਰੁ ਜੋਹੀ ਨੀਚ ਸਨਾਤਿ ॥
ਮੈਂ ਨੀਚ ਤੇ ਨੀਵੇਂ ਅਸਲੇ ਵਾਲਾ ਹੋ ਗਿਆ ਹਾਂ, ਪਰਾਇਆ ਘਰ ਤੱਕਦਾ ਹਾਂ
I spy on the houses of others-I am such a wretched low-life!
ਕਾਮੁ ਕ੍ਰੋਧੁ ਤਨਿ ਵਸਹਿ ਚੰਡਾਲ ॥
ਮੇਰੇ ਸਰੀਰ ਵਿਚ ਕਾਮ ਤੇ ਕੋ੍ਰਧ ਚੰਡਾਲ ਵੱਸ ਰਹੇ ਹਨ
Unfulfilled sexual desire and unresolved anger dwell in my body, like the outcasts who cremate the dead.
ਧਾਣਕ ਰੂਪਿ ਰਹਾ ਕਰਤਾਰ ॥੨॥
ਹੇ ਕਰਤਾਰ ! ਮੈਂ ਸਾਂਹਸੀਆਂ ਵਾਲੇ ਰੂਪ ਵਿਚ ਤੁਰਿਆ ਫਿਰਦਾ ਹਾਂ ।੨।
I live as a wild hunter, O Creator! ||2||
ਫਾਹੀ ਸੁਰਤਿ ਮਲੂਕੀ ਵੇਸੁ ॥
ਮੇਰਾ ਧਿਆਨ ਇਸ ਪਾਸੇ ਰਹਿੰਦਾ ਹੈ ਕਿ ਲੋਕਾਂ ਨੂੰ ਕਿਸੇ ਠੱਗੀ ਵਿਚ ਫਸਾਵਾਂ, ਪਰ ਮੈਂ ਫ਼ਕੀਰਾਂ ਵਾਲਾ ਲਿਬਾਸ ਪਾਇਆ ਹੋਇਆ ਹੈ
I make plans to trap others, although I appear gentle.
ਹਉ ਠਗਵਾੜਾ ਠਗੀ ਦੇਸੁ ॥
ਮੈਂ ਠੱਗੀ ਦਾ ਅੱਡਾ ਬਣਿਆ ਹੋਇਆ ਹਾਂ, ਦੇਸ ਨੰੂ ਠੱਗ ਰਿਹਾ ਹਾਂ
I am a robber-I rob the world.
ਖਰਾ ਸਿਆਣਾ ਬਹੁਤਾ ਭਾਰੁ ॥
(ਜਿਉੇਂ ਜਿੳੇੁਂ) ਮੈ ਬਹੁਤਾ ਸਿਆਣਾ ਬਣਦਾ ਹਾਂ ਪਾਪਾਂ ਦਾ ਹੋਰ ਹੋਰ ਭਾਰ (ਆਪਣੇ ਸਿਰ ਉੱਤੇ ਚੁੱਕਦਾ ਜਾਂਦਾ ਹਾਂ)
I am very clever-I carry loads of sin.
ਧਾਣਕ ਰੂਪਿ ਰਹਾ ਕਰਤਾਰ ॥੩॥
ਹੇ ਕਰਤਾਰ ! ਮੈਂ ਸਾਂਹਸੀਆਂ ਵਾਲੇ ਰੂਪ ਵਿਚ ਤੁਰਿਆ ਫਿਰਦਾ ਹਾਂ
I live as a wild hunter, O Creator! ||3||
ਮੈ ਕੀਤਾ ਨ ਜਾਤਾ ਹਰਾਮਖੋਰੁ ॥
ਹੇ ਕਰਤਾਰ ! ਮੈਂ ਤੇਰੀਆਂ ਦਾਤਾਂ ਦੀ ਕਦਰ ਨਹੀਂ ਪਛਾਣੀ, ਮੈਂ ਪਰਾਇਆ ਹੱਕ ਖਾਂਦਾ ਹਾਂ
I have not appreciated what You have done for me, Lord; I take from others and exploit them.
ਹਉ ਕਿਆ ਮੁਹੁ ਦੇਸਾ ਦੁਸਟੁ ਚੋਰੁ ॥
ਮੈਂ ਵਿਕਾਰੀ ਹਾਂ, ਮੈਂ (ਤੇਰਾ) ਚੋਰ ਹਾਂ, ਤੇਰੇ ਸਾਹਮਣੇ ਮੈਂ ਕਿਸ ਮੂੰਹ ਹਾਜ਼ਰ ਹੋਵਾਂਗਾ ?
What face shall I show You, Lord? I am a sneak and a thief.
ਨਾਨਕੁ ਨੀਚੁ ਕਹੈ ਬੀਚਾਰੁ ॥
ਮੰਦ-ਕਰਮੀ ਨਾਨਕ ਇਹੀ ਗੱਲ ਆਖਦਾ ਹੈ
Nanak describes the state of the lowly.
ਧਾਣਕ ਰੂਪਿ ਰਹਾ ਕਰਤਾਰ ॥੪॥੨੯॥
ਹੇ ਕਰਤਾਰ ! ਮੈਂ ਤਾਂ ਸਾਂਹਸੀ-ਰੂਪ ਵਿਚ ਜੀਵਨ ਬਤੀਤ ਕਰ ਰਿਹਾ ਹਾਂ ।੪।੨੯।
I live as a wild hunter, O Creator! ||4||29||