ਪਉੜੀ ॥
Pauree:
ਤਤਾ ਤਾ ਸਿਉ ਪ੍ਰੀਤਿ ਕਰਿ ਗੁਣ ਨਿਧਿ ਗੋਬਿਦ ਰਾਇ ॥
(ਹੇ ਭਾਈ!) ਉਸ ਗੋਬਿੰਦ ਰਾਇ ਨਾਲ ਪਿਆਰ ਪਾ ਜੋ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ,
TATTA: Embrace love for the Treasure of Excellence, the Sovereign Lord of the Universe.
ਫਲ ਪਾਵਹਿ ਮਨ ਬਾਛਤੇ ਤਪਤਿ ਤੁਹਾਰੀ ਜਾਇ ॥
ਮਨ-ਇੱਛਤ ਫਲ ਹਾਸਲ ਕਰੇਂਗਾ, ਤੇਰੇ ਮਨ ਦੀ (ਤ੍ਰਿਸ਼ਨਾ-ਅੱਗ ਦੀ) ਤਪਸ਼ ਦੂਰ ਹੋ ਜਾਏਗੀ ।
You shall obtain the fruits of your mind's desires, and your burning thirst shall be quenched.
ਤ੍ਰਾਸ ਮਿਟੈ ਜਮ ਪੰਥ ਕੀ ਜਾਸੁ ਬਸੈ ਮਨਿ ਨਾਉ ॥
ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਦਾ ਨਾਮ ਵੱਸ ਪਏ ਉਸ ਦਾ ਜਮਾਂ ਦੇ ਰਸਤੇ ਦਾ ਡਰ ਮਿਟ ਜਾਂਦਾ ਹੈ (ਮੌਤ ਦਾ ਸਹਮ ਮੁੱਕ ਜਾਂਦਾ ਹੈ) ।
One whose heart is filled with the Name shall have no fear on the path of death.
ਗਤਿ ਪਾਵਹਿ ਮਤਿ ਹੋਇ ਪ੍ਰਗਾਸ ਮਹਲੀ ਪਾਵਹਿ ਠਾਉ ॥
(ਹੇ ਭਾਈ! ਨਾਮ ਦੀ ਬਰਕਤਿ ਨਾਲ) ਉੱਚੀ ਆਤਮਕ ਹਾਸਲ ਕਰੇਂਗਾ, ਤੇਰੀ ਅਕਲ ਰੌਸ਼ਨ ਹੋ ਜਾਏਗੀ ਪ੍ਰਭੂ-ਚਰਨਾਂ ਵਿਚ ਤੇਰੀ ਸੁਰਤਿ ਟਿਕੀ ਰਹੇਗੀ ।
He shall obtain salvation, and his intellect shall be enlightened; he will find his place in the Mansion of the Lord's Presence.
ਤਾਹੂ ਸੰਗਿ ਨ ਧਨੁ ਚਲੈ ਗ੍ਰਿਹ ਜੋਬਨ ਨਹ ਰਾਜ ॥
(ਮਾਇਆ ਵਾਲੀ) ਭਟਕਣਾ ਛੱਡ, ਧਨ, ਘਰ ਜੁਆਨੀ, ਰਾਜ ਕਿਸੇ ਚੀਜ਼ ਨੇ ਭੀ ਤੇਰੇ ਨਾਲ ਨਹੀਂ ਜਾਣਾ;
Neither wealth, nor household, nor youth, nor power shall go along with you.
ਸੰਤਸੰਗਿ ਸਿਮਰਤ ਰਹਹੁ ਇਹੈ ਤੁਹਾਰੈ ਕਾਜ ॥
ਸਤਸੰਗ ਵਿਚ ਰਹਿ ਕੇ ਪ੍ਰਭੂ ਦਾ ਨਾਮ ਸਿਮਰਿਆ ਕਰ, ਬੱਸ! ਇਹੀ ਅੰਤ ਤੇਰੇ ਕੰਮ ਆਵੇਗਾ ।
In the Society of the Saints, meditate in remembrance on the Lord. This alone shall be of use to you.
ਤਾਤਾ ਕਛੂ ਨ ਹੋਈ ਹੈ ਜਉ ਤਾਪ ਨਿਵਾਰੈ ਆਪ ॥
(ਪ੍ਰਭੂ ਦਾ ਹੋ ਰਹੁ) ਜਦੋਂ ਪ੍ਰਭੂ ਆਪ ਦੁੱਖ-ਕਲੇਸ਼ ਦੂਰ ਕਰਨ ਵਾਲਾ (ਸਿਰ ਉਤੇ) ਹੋਵੇ ਤਾਂ ਕੋਈ ਮਾਨਸਕ ਕਲੇਸ਼ ਰਹਿ ਨਹੀਂ ਸਕਦਾ ।
There will be no burning at all, when He Himself takes away your fever.
ਪ੍ਰਤਿਪਾਲੈ ਨਾਨਕ ਹਮਹਿ ਆਪਹਿ ਮਾਈ ਬਾਪ ॥੩੨॥
ਹੇ ਨਾਨਕ! (ਆਖ—) ਪ੍ਰਭੂ ਆਪ ਮਾਪਿਆਂ ਵਾਂਗ ਸਾਡੀ ਪਾਲਣਾ ਕਰਦਾ ਹੈ ।੩੨।
O Nanak, the Lord Himself cherishes us; He is our Mother and Father. ||32||