ਪਉੜੀ ॥
Pauree:
ਦਦਾ ਦਾਤਾ ਏਕੁ ਹੈ ਸਭ ਕਉ ਦੇਵਨਹਾਰ ॥
ਇਕ ਪ੍ਰਭੂ ਹੀ (ਐਸਾ) ਦਾਤਾ ਹੈ ਜੋ ਸਭ ਜੀਵਾਂ ਨੂੰ ਰਿਜ਼ਕ ਅਪੜਾਣ ਦੇ ਸਮਰਥ ਹੈ
DADDA: The One Lord is the Great Giver; He is the Giver to all.
ਦੇਂਦੇ ਤੋਟਿ ਨ ਆਵਈ ਅਗਨਤ ਭਰੇ ਭੰਡਾਰ ॥
ਉਸ ਦੇ ਬੇਅੰਤ ਖ਼ਜ਼ਾਨੇ ਭਰੇ ਪਏ ਹਨ, ਵੰਡਦਿਆਂ ਖ਼ਜ਼ਾਨਿਆਂ ਵਿਚ ਤੋਟ ਨਹੀਂ ਆਉਂਦੀ ।
There is no limit to His Giving. His countless warehouses are filled to overflowing.
ਦੈਨਹਾਰੁ ਸਦ ਜੀਵਨਹਾਰਾ ॥
ਇਕ ਪ੍ਰਭੂ ਹੀ (ਐਸਾ) ਦਾਤਾ ਹੈ
The Great Giver is alive forever.
ਮਨ ਮੂਰਖ ਕਿਉ ਤਾਹਿ ਬਿਸਾਰਾ ॥
ਹੇ ਮੂਰਖ ਮਨ! ਤੂੰ ਸਦਾ ਦਾਤਾਰ ਨੂੰ ਕਿਉਂ ਭੁਲਾਂਦਾ ਹੈਂ ਜੋ ਸਦਾ ਤੇਰੇ ਸਿਰ ਤੇ ਮੌਜੂਦ ਹੈ?
O foolish mind, why have you forgotten Him?
ਦੋਸੁ ਨਹੀ ਕਾਹੂ ਕਉ ਮੀਤਾ ॥
ਪਰ ਹੇ ਮਿੱਤਰ! ਕਿਸੇ ਜੀਵ ਨੂੰ ਇਹ ਦੋਸ਼ ਭੀ ਨਹੀਂ ਦਿੱਤਾ ਜਾ ਸਕਦਾ (ਕਿ ਮਾਇਆ ਦੇ ਮੋਹ ਵਿਚ ਫਸ ਕੇ ਤੂੰ ਦਾਤਾਰ ਨੂੰ ਕਿਉਂ ਵਿਸਾਰ ਰਿਹਾ ਹੈਂ,
No one is at fault, my friend.
ਮਾਇਆ ਮੋਹ ਬੰਧੁ ਪ੍ਰਭਿ ਕੀਤਾ ॥
ਅਸਲ ਗੱਲ ਇਹ ਹੈ ਕਿ ਜੀਵ ਦੇ ਆਤਮਕ ਜੀਵਨ ਦੇ ਰਾਹ ਵਿਚ) ਪ੍ਰਭੂ ਨੇ ਆਪ ਹੀ ਮਾਇਆ ਦੀ ਮੋਹ ਦਾ ਬੰਨ੍ਹ ਬਣਾ ਦਿੱਤਾ ਹੈ ।
God created the bondage of emotional attachment to Maya.
ਦਰਦ ਨਿਵਾਰਹਿ ਜਾ ਕੇ ਆਪੇ ॥ ਨਾਨਕ ਤੇ ਤੇ ਗੁਰਮੁਖਿ ਧ੍ਰਾਪੇ ॥੩੪॥
ਹੇ ਨਾਨਕ! (ਆਖ—) ਹੇ ਪ੍ਰਭੂ! ਜਿਨ੍ਹਾਂ ਬੰਦਿਆਂ ਦੇ ਦਿਲ ਵਿਚੋਂ ਤੂੰ ਆਪ ਹੀ (ਮਾਇਆ ਦੇ ਮੋਹ ਦੀਆਂ) ਚੋਭਾਂ ਦੂਰ ਕਰਦਾ ਹੈਂ, ਉਹ ਗੁਰੂ ਦੀ ਸਰਨ ਪੈ ਕੇ ਮਾਇਆ ਵਲੋਂ ਰੱਜ ਜਾਂਦੇ ਹਨ (ਤ੍ਰਿਸ਼ਨਾ ਮੁਕਾ ਲੈਂਦੇ ਹਨ) ।੩੪।
He Himself removes the pains of the Gurmukh; O Nanak, he is fulfilled. ||34||