ਸਿਰੀਰਾਗੁ ਮਹਲਾ ੧ ਘਰੁ ੪ ॥
Siree Raag, First Mehl, Fourth House:
ਏਕਾ ਸੁਰਤਿ ਜੇਤੇ ਹੈ ਜੀਅ ॥
ਜਿਤਨੇ ਭੀ ਜੀਵ ਹਨ (ਇਹਨਾਂ ਸਭਨਾਂ ਦੇ ਅੰਦਰ) ਇਕ ਪਰਮਾਤਮਾ ਦੀ ਹੀ ਬਖ਼ਸ਼ੀ ਹੋਈ ਸੂਝ ਕੰਮ ਕਰ ਰਹੀ ਹ
There is one awareness among all created beings.
ਸੁਰਤਿ ਵਿਹੂਣਾ ਕੋਇ ਨ ਕੀਅ ॥
(ਪਰਮਾਤਮਾ ਨੇ) ਕੋਈ ਭੀ ਐਸਾ ਜੀਵ ਪੈਦਾ ਨਹੀਂ ਕੀਤਾ ਜਿਸ ਨੂੰ ਸੂਝ ਤੋਂ ਵਿਰਵਾ ਰੱਖਿਆ ਹੋਵੇ
None have been created without this awareness.
ਜੇਹੀ ਸੁਰਤਿ ਤੇਹਾ ਤਿਨ ਰਾਹੁ ॥
ਜਿਹੋ ਜਿਹੀ ਸੂਝ (ਪ੍ਰਭੂ ਜੀਵਾਂ ਨੂੰ ਦੇਂਦਾ ਹੈ) ਉਹੋ ਜਿਹਾ ਜੀਵਨ-ਰਸਤਾ ਉਹ ਫੜ ਲੈਂਦੇ ਹਨ
As is their awareness, so is their way.
ਲੇਖਾ ਇਕੋ ਆਵਹੁ ਜਾਹੁ ॥੧॥
(ਉਸੇ ਮਿਲੀ ਸੂਝ ਅਨੁਸਾਰ) ਜੀਵ (ਜਗਤ ਵਿਚ) ਆਉਂਦੇ ਹਨ ਤੇ (ਇੱਥੋਂ) ਚਲੇ ਜਾਂਦੇ ਹਨ । ਇਹ ਮਰਯਾਦਾ ਤੋਰਨ ਵਾਲਾ ਪ੍ਰਭੂ ਆਪ ਹੀ ਹੈ ।੧।
According to the account of our actions, we come and go in reincarnation. ||1||
ਕਾਹੇ ਜੀਅ ਕਰਹਿ ਚਤੁਰਾਈ ॥
ਹੇ ਜੀਵ ! ਤੂੰ (ਆਪਣੀ ਚੰਗੀ ਸੂਝ-ਅਕਲ ਵਿਖਾਣ ਲਈ) ਕਿਉਂ ਚਲਾਕੀ ਕਰਦਾ ਹੈਂ ?
Why, O soul, do you try such clever tricks?
ਲੇਵੈ ਦੇਵੈ ਢਿਲ ਨ ਪਾਈ ॥੧॥ ਰਹਾਉ ॥
? ਉਹ ਪਰਮਾਤਮਾ ਹੀ (ਜੀਵਾਂ ਨੂੰ ਸੂਝ) ਦੇਂਦਾ ਭੀ ਹੈ ਤੇ ਲੈ ਭੀ ਲੈਂਦਾ ਹੈ, ਰਤਾ ਚਿਰ ਨਹੀਂ ਲਾਂਦਾ ।੧।ਰਹਾਉ।
Taking away and giving back, God does not delay. ||1||Pause||
ਤੇਰੇ ਜੀਅ ਜੀਆ ਕਾ ਤੋਹਿ ॥
ਹੇ ਮਾਲਕ-ਪ੍ਰਭੂ ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਸਾਰੇ ਜੀਵਾਂ ਦਾ ਤੂੰ ਹੀ ਖਸਮ ਹੈਂ
All beings belong to You; all beings are Yours. O Lord and Master,
ਕਿਤ ਕਉ ਸਾਹਿਬ ਆਵਹਿ ਰੋਹਿ ॥
(ਜੇ ਜੀਵ ਤੈਥੋਂ ਮਿਲੀ ਸੂਝ-ਅਕਲ ਦਾ ਮਾਣ ਭੀ ਕਰਨ, ਤਾਂ ਭੀ) ਤੂੰ ਗੁੱਸੇ ਵਿਚ ਨਹੀਂ ਆਉਂਦਾ (ਕਿਉਂਕਿ ਆਖ਼ਰ ਇਹ ਜੀਵ ਸਾਰੇ ਤੇਰੇ ਹੀ ਹਨ)
how can You become angry with them?
ਜੇ ਤੂ ਸਾਹਿਬ ਆਵਹਿ ਰੋਹਿ ॥
ਹੇ ਮਾਲਕ ਪ੍ਰਭੂ ! ਜੇ ਤੂੰ ਗੁੱਸੇ ਵਿਚ ਆਵੇਂ (ਤਾਂ ਕਿਸ ਉੱਤੇ ਆਵੇਂ ?)
Even if You, O Lord and Master, become angry with them,
ਤੂ ਓਨਾ ਕਾ ਤੇਰੇ ਓਹਿ ॥੨॥
ਤੂੰ ਉਹਨਾਂ ਦਾ ਮਾਲਕ ਹੈਂ ਉਹ ਸਾਰੇ ਤੇਰੇ ਹੀ ਬਣਾਏ ਹੋਏ ਹਨ ।੨।
still, You are theirs, and they are Yours. ||2||
ਅਸੀ ਬੋਲਵਿਗਾੜ ਵਿਗਾੜਹ ਬੋਲ ॥
(ਹੇ ਪ੍ਰਭੂ !) ਅਸੀ ਜੀਵ ਬੜਬੋਲੇ ਹਾਂ, ਅਸੀ (ਤੈਥੋਂ ਮਿਲੀ ਸੂਝ-ਅਕਲ ਉਤੇ ਮਾਣ ਕਰਕੇ ਅਨੇਕਾਂ ਵਾਰੀ) ਫਿੱਕੇ ਬੋਲ ਬੋਲ ਦੇਂਦੇ ਹਾਂ
We are foul-mouthed; we spoil everything with our foul words.
ਤੂ ਨਦਰੀ ਅੰਦਰਿ ਤੋਲਹਿ ਤੋਲ ॥
ਪਰ ਤੂੰ (ਸਾਡੇ ਕੁਬੋਲਾਂ ਨੂੰ) ਮਿਹਰ ਦੀ ਨਿਗਾਹ ਨਾਲ ਪਰਖਦਾ ਹੈਂ
You weigh us in the balance of Your Glance of Grace.
ਜਹ ਕਰਣੀ ਤਹ ਪੂਰੀ ਮਤਿ ॥
(ਗੁਰੂ ਦੇ ਦੱਸੇ ਰਾਹ ਉੱਤੇ ਤੁਰ ਕੇ) ਜਿਸ ਮਨੁੱਖ ਦੇ ਅੰਦਰ ਉੱਚਾ ਆਚਰਨ ਬਣ ਜਾਂਦਾ ਹੈ ਉਸ ਦੀ ਸੂਝ-ਅਕਲ ਭੀ ਗੰਭੀਰ ਹੋ ਜਾਂਦੀ ਹੈ (ਤੇ ਉਹ ਬੜਬੋਲਾ ਨਹੀਂ ਬਣਦਾ)
When one's actions are right, the understanding is perfect.
ਕਰਣੀ ਬਾਝਹੁ ਘਟੇ ਘਟਿ ॥੩॥
(ਉੱਚੇ) ਆਚਰਨ ਤੋਂ ਬਿਨਾ ਮਨੁੱਖ ਦੀ ਸੂਝ ਬੂਝ ਭੀ ਨੀਵੀਂ ਹੀ ਰਹਿੰਦੀ ਹੈ ।੩।
Without good deeds, it becomes more and more deficient. ||3||
ਪ੍ਰਣਵਤਿ ਨਾਨਕ ਗਿਆਨੀ ਕੈਸਾ ਹੋਇ ॥
ਨਾਨਕ ਬੇਨਤੀ ਕਰਦਾ ਹੈ—ਅਸਲ ਗਿਆਨਵਾਨ ਮਨੁੱਖ ਉਹ ਹੈ
Prays Nanak, what is the nature of the spiritual people?
ਆਪੁ ਪਛਾਣੈ ਬੂਝੈ ਸੋਇ ॥
ਜੋ ਆਪਣੇ ਅਸਲੇ ਨੂੰ ਪਛਾਣਦਾ ਹੈ, ਜੋ ਉਸ ਪਰਮਾਤਮਾ ਨੂੰ ਹੀ (ਅਕਲ-ਦਾਤਾ) ਸਮਝਦਾ ਹੈ
They are self-realized; they understand God.
ਗੁਰ ਪਰਸਾਦਿ ਕਰੇ ਬੀਚਾਰੁ ॥
ਜੋ ਗੁਰੂ ਦੀ ਮਿਹਰ ਨਾਲ (ਆਪਣੀ ਚਤੁਰਾਈ ਛੱਡ ਕੇ ਅਕਲ-ਦਾਤੇ ਪ੍ਰਭੂ ਦੇ ਗੁਣਾਂ ਦਾ) ਵਿਚਾਰ ਕਰਦਾ ਹੈ
By Guru's Grace, they contemplate Him;
ਸੋ ਗਿਆਨੀ ਦਰਗਹ ਪਰਵਾਣੁ ॥੪॥੩੦॥
ਅਜੇਹਾ ਗਿਆਨਵਾਨ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੋ ਜਾਂਦਾ ਹੈ ।੪।੩੦।
such spiritual people are honored in His Court. ||4||30||