ਪਉੜੀ ॥
Pauree:
ਨੰਨਾ ਨਰਕਿ ਪਰਹਿ ਤੇ ਨਾਹੀ ॥ ਜਾ ਕੈ ਮਨਿ ਤਨਿ ਨਾਮੁ ਬਸਾਹੀ ॥
ਜਿਨ੍ਹਾਂ ਦੇ ਮਨ ਵਿਚ ਤਨ ਵਿਚ ਪ੍ਰਭੂ ਦਾ ਨਾਮ ਵੱਸਿਆ ਰਹਿੰਦਾ ਹੈ, ਉਹ ਘੋਰ ਦੁੱਖਾਂ ਦੇ ਟੋਏ ਵਿਚ ਨਹੀਂ ਪੈਂਦੇ ।
NANNA: Those whose minds and bodies are filled with the Naam, the Name of the Lord, shall not fall into hell.
ਨਾਮੁ ਨਿਧਾਨੁ ਗੁਰਮੁਖਿ ਜੋ ਜਪਤੇ ॥
ਜੇਹੜੇ ਬੰਦੇ ਗੁਰੂ ਦੀ ਰਾਹੀਂ ਪ੍ਰਭੂ-ਨਾਮ ਨੂੰ ਸਭ ਪਦਾਰਥਾਂ ਦਾ ਖ਼ਜ਼ਾਨਾ ਜਾਣ ਕੇ ਜਪਦੇ ਹਨ,
Those Gurmukhs who chant the treasure of the Naam,
ਬਿਖੁ ਮਾਇਆ ਮਹਿ ਨਾ ਓਇ ਖਪਤੇ ॥
ਉਹ (ਫਿਰ) ਆਤਮਕ ਮੌਤੇ ਮਾਰਨ ਵਾਲੀ ਮਾਇਆ (ਦੇ ਮੋਹ) ਵਿਚ (ਦੌੜ-ਭਜ ਕਰਦੇ) ਨਹੀਂ ਖਪਦੇ ।
are not destroyed by the poison of Maya.
ਨੰਨਾਕਾਰੁ ਨ ਹੋਤਾ ਤਾ ਕਹੁ ॥ ਨਾਮੁ ਮੰਤ੍ਰੁ ਗੁਰਿ ਦੀਨੋ ਜਾ ਕਹੁ ॥
ਜਿਨ੍ਹਾਂ ਨੂੰ ਗੁਰੂ ਨੇ ਨਾਮ-ਮੰਤ੍ਰ ਦੇ ਦਿੱਤਾ, ਉਹਨਾਂ ਦੇ ਜੀਵਨ-ਸਫ਼ਰ ਵਿਚ (ਮਾਇਆ) ਕੋਈ ਰੋਕ ਨਹੀਂ ਪਾ ਸਕਦੀ ।
Those who have been given the Mantra of the Naam by the Guru, shall not be turned away.
ਨਿਧਿ ਨਿਧਾਨ ਹਰਿ ਅੰਮ੍ਰਿਤ ਪੂਰੇ ॥
ਜੇਹੜੇ ਹਿਰਦੇ ਸਭ ਗੁਣਾਂ ਦੇ ਖ਼ਜ਼ਾਨੇ ਹਰੀ-ਨਾਮ ਅੰਮ੍ਰਿਤ ਨਾਲ ਭਰੇ ਰਹਿੰਦੇ ਹਨ,
They are filled and fulfilled with the Ambrosial Nectar of the Lord, the Treasure of sublime wealth;
ਤਹ ਬਾਜੇ ਨਾਨਕ ਅਨਹਦ ਤੂਰੇ ॥੩੬॥
ਹੇ ਨਾਨਕ! ਉਹਨਾਂ ਦੇ ਅੰਦਰ ਇਕ ਐਸਾ ਆਨੰਦ ਬਣਿਆ ਰਹਿੰਦਾ ਹੈ ਜਿਵੇਂ ਇਕ-ਰਸ ਸਭ ਕਿਸਮਾਂ ਦੇ ਵਾਜੇ ਮਿਲਵੀਂ ਸੁਰ ਵਿਚ ਵੱਜ ਰਹੇ ਹੋਣ ।੩੬।
O Nanak, the unstruck celestial melody vibrates for them. ||36||