ਪਉੜੀ ॥
Pauree:
ਫਫਾ ਫਿਰਤ ਫਿਰਤ ਤੂ ਆਇਆ ॥
(ਹੇ ਭਾਈ!) ਤੂੰ ਅਨੇਕਾਂ ਜੂਨਾਂ ਵਿਚ ਭਟਕਦਾ ਆਇਆ ਹੈਂ,
FAFFA: After wandering and wandering for so long, you have come;
ਦ੍ਰੁਲਭ ਦੇਹ ਕਲਿਜੁਗ ਮਹਿ ਪਾਇਆ ॥
ਹੁਣ ਤੈਨੂੰ ਸੰਸਾਰ ਵਿਚ ਇਹ ਮਨੁੱਖਾ ਜਨਮ ਮਿਲਿਆ ਹੈ ਜੋ ਬੜੀ ਮੁਸ਼ਕਲ ਨਾਲ ਹੀ ਮਿਲਿਆ ਕਰਦਾ ਹੈ ।
in this Dark Age of Kali Yuga, you have obtained this human body, so very difficult to obtain.
ਫਿਰਿ ਇਆ ਅਉਸਰੁ ਚਰੈ ਨ ਹਾਥਾ ॥
(ਜੇ ਤੂੰ ਹੁਣ ਭੀ ਵਿਕਾਰਾਂ ਦੇ ਬੰਧਨਾਂ ਵਿਚ ਹੀ ਫਸਿਆ ਰਿਹਾ, ਤਾਂ) ਅਜੇਹਾ (ਸੋਹਣਾ) ਮੌਕਾ ਫਿਰ ਨਹੀਂ ਮਿਲੇਗਾ ।
This opportunity shall not come into your hands again.
ਨਾਮੁ ਜਪਹੁ ਤਉ ਕਟੀਅਹਿ ਫਾਸਾ ॥
(ਹੇ ਭਾਈ!) ਜੇ ਤੂੰ ਪ੍ਰਭੂ ਦਾ ਨਾਮ ਜਪੇਂਗਾ, ਤਾਂ ਮਾਇਆ ਵਾਲੇ ਸਾਰੇ ਬੰਧਨ ਕੱਟੇ ਜਾਣਗੇ ।
So chant the Naam, the Name of the Lord, and the noose of Death shall be cut away.
ਫਿਰਿ ਫਿਰਿ ਆਵਨ ਜਾਨੁ ਨ ਹੋਈ ॥
ਮੁੜ ਮੁੜ ਜਨਮ ਮਰਨ ਦਾ ਗੇੜ ਨਹੀਂ ਰਹਿ ਜਾਇਗਾ ।
You shall not have to come and go in reincarnation over and over again,
ਏਕਹਿ ਏਕ ਜਪਹੁ ਜਪੁ ਸੋਈ ॥
ਕੇਵਲ ਇਕ ਪਰਮਾਤਮਾ ਦਾ ਜਾਪ ਕਰਿਆ ਕਰ,
if you chant and meditate on the One and Only Lord.
ਕਰਹੁ ਕ੍ਰਿਪਾ ਪ੍ਰਭ ਕਰਨੈਹਾਰੇ ॥
ਹੇ ਸਿਰਜਣਹਾਰ ਪ੍ਰਭੂ! (ਮਾਇਆ-ਗ੍ਰਸੇ ਜੀਵ ਦੇ ਵੱਸ ਦੀ ਗੱਲ ਨਹੀਂ), ਤੂੰ ਆਪ ਕਿਰਪਾ ਕਰ,
Shower Your Mercy, O God, Creator Lord,
ਮੇਲਿ ਲੇਹੁ ਨਾਨਕ ਬੇਚਾਰੇ ॥੩੮॥
(ਪਰ) ਹੇ ਨਾਨਕ! (ਪ੍ਰਭੂ ਅੱਗੇ ਅਰਦਾਸ ਕਰ ਤੇ ਆਖ—) ਇਸ ਵਿਚਾਰੇ ਨੂੰ ਆਪਣੇ ਚਰਨਾਂ ਵਿਚ ਜੋੜ ਲੈ ।੩੮।
and unite poor Nanak with Yourself. ||38||