ਪਉੜੀ ॥
Pauree:
ਬਬਾ ਬ੍ਰਹਮੁ ਜਾਨਤ ਤੇ ਬ੍ਰਹਮਾ ॥
ਅਸਲ ਬ੍ਰਾਹਮਣ ਉਹ ਹਨ ਜੋ ਬ੍ਰਹਮ (ਪਰਮਾਤਮਾ) ਨਾਲ ਸਾਂਝ ਪਾਂਦੇ ਹਨ,
BABBA: One who knows God is a Brahmin.
ਬੈਸਨੋ ਤੇ ਗੁਰਮੁਖਿ ਸੁਚ ਧਰਮਾ ॥
ਅਸਲ ਵੈਸ਼ਨੋ ਉਹ ਹਨ ਜੋ ਗੁਰੂ ਦੀ ਸ਼ਰਨ ਪੈ ਕੇ ਆਤਮਕ ਪਵਿਤ੍ਰਤਾ ਦੇ ਫ਼ਰਜ਼ ਨੂੰ ਪਾਲਦੇ ਹਨ ।
A Vaishnaav is one who, as Gurmukh, lives the righteous life of Dharma.
ਬੀਰਾ ਆਪਨ ਬੁਰਾ ਮਿਟਾਵੈ ॥
ਉਹ ਮਨੁੱਖ ਸੂਰਮਾ ਜਾਣੋ ਜੇਹੜਾ (ਮਿਥੇ ਹੋਏ ਵੈਰੀਆਂ ਦਾ ਖੁਰਾ-ਖੋਜ ਮਿਟਾਣ ਦੇ ਥਾਂ) ਆਪਣੇ ਅੰਦਰੋਂ ਦੂਜਿਆਂ ਦਾ ਬੁਰਾ ਮੰਗਣ ਦੇ ਸੁਭਾਵ ਦਾ ਨਿਸ਼ਾਨ ਮਿਟਾ ਦੇਵੇ ।
One who eradicates his own evil is a brave warrior;
ਤਾਹੂ ਬੁਰਾ ਨਿਕਟਿ ਨਹੀ ਆਵੈ ॥
(ਜਿਸ ਨੇ ਇਹ ਕਰ ਲਿਆ) ਦੂਜਿਆਂ ਵਲੋਂ ਚਿਤਵੀ ਬੁਰਾਈ ਉਸ ਦੇ ਨੇੜੇ ਨਹੀਂ ਢੁਕਦੀ ।
no evil even approaches him.
ਬਾਧਿਓ ਆਪਨ ਹਉ ਹਉ ਬੰਧਾ ॥
(ਪਰ ਮਨੁੱਖ) ਆਪ ਹੀ ਆਪਣੀ ਹਉਮੈ ਦੇ ਬੰਧਨਾਂ ਵਿਚ ਬੱਝਾ ਰਹਿੰਦਾ ਹੈ
Man is bound by the chains of his own egotism, selfishness and conceit.
ਦੋਸੁ ਦੇਤ ਆਗਹ ਕਉ ਅੰਧਾ ॥
(ਤੇ ਦੂਜਿਆਂ ਨਾਲ ਖਹਿੰਦਾ ਹੈ, ਆਪਣੀ ਕੀਤੀ ਵਧੀਕੀ ਦਾ ਖ਼ਿਆਲ ਤਕ ਨਹੀਂ ਆਉਂਦਾ, ਕਿਸੇ ਵਿਗਾੜ ਦਾ) ਦੋਸ ਇਹ ਅੰਨ੍ਹਾ ਮਨੁੱਖ ਹੋਰਨਾਂ ਤੇ ਲਾਂਦਾ ਹੈ ।
The spiritually blind place the blame on others.
ਬਾਤ ਚੀਤ ਸਭ ਰਹੀ ਸਿਆਨਪ ॥
(ਪਰ) ਹੇ ਨਾਨਕ! (ਅਜੇਹਾ ਸੁਭਾਵ ਬਨਾਣ ਲਈ) ਨਿਰੀਆਂ ਗਿਆਨ ਦੀਆਂ ਗੱਲਾਂ ਤੇ ਸਿਆਣਪਾਂ ਦੀ ਪੇਸ਼ ਨਹੀਂ ਜਾ ਸਕਦੀ ।
But all debates and clever tricks are of no use at all.
ਜਿਸਹਿ ਜਨਾਵਹੁ ਸੋ ਜਾਨੈ ਨਾਨਕ ॥੩੯॥
(ਪ੍ਰਭੂ ਅਗੇ ਅਰਦਾਸ ਕਰ, ਤੇ ਆਖ—) ਹੇ ਪ੍ਰਭੂ! ਜਿਸ ਨੂੰ ਤੂੰ ਇਸ ਸੁਚੱਜੇ ਜੀਵਨ ਦੀ ਸੂਝ ਬਖ਼ਸ਼ਦਾ ਹੈਂ ਉਹੀ ਸਮਝਦਾ ਹੈ ।੩੯।
O Nanak, he alone comes to know, whom the Lord inspires to know. ||39||