ਪਉੜੀ ॥
Pauree:
ਮਮਾ ਜਾਹੂ ਮਰਮੁ ਪਛਾਨਾ ॥ ਭੇਟਤ ਸਾਧਸੰਗ ਪਤੀਆਨਾ ॥
ਜਿਸ ਮਨੁੱਖ ਨੇ ਰੱਬ ਦਾ (ਇਹ) ਭੇਤ ਪਾ ਲਿਆ (ਕਿ ਉਹ ਸਦਾ ਅੰਗ-ਸੰਗ ਹੈ) ਉਹ ਸਾਧ ਸੰਗਤਿ ਵਿਚ ਮਿਲ ਕੇ (ਇਸ ਲੱਭੇ ਭੇਤ ਬਾਰੇ) ਪੂਰਾ ਯਕੀਨ ਬਣਾ ਲੈਂਦਾ ਹੈ ।
MAMMA: Those who understand God's mystery are satisfied, joining the Saadh Sangat, the Company of the Holy.
ਦੁਖ ਸੁਖ ਉਆ ਕੈ ਸਮਤ ਬੀਚਾਰਾ ॥
ਉਸ ਦੇ ਹਿਰਦੇ ਵਿਚ ਦੁੱਖ ਤੇ ਸੁਖ ਇਕੋ ਜਿਹੇ ਜਾਪਣ ਲੱਗ ਪੈਂਦੇ ਹਨ
They look upon pleasure and pain as the same.
ਨਰਕ ਸੁਰਗ ਰਹਤ ਅਉਤਾਰਾ ॥
(ਕਿਉਂਕਿ ਇਹ ਉਸ ਨੂੰ ਅੰਗ-ਸੰਗ ਵੱਸਦੇ ਪ੍ਰਭੂ ਵਲੋਂ ਆਏ ਦਿੱਸਦੇ ਹਨ, ਇਸ ਵਾਸਤੇ) ਉਹ ਦੁੱਖਾਂ ਤੋਂ ਆਈ ਘਬਰਾਹਟ ਤੇ ਸੁਖਾਂ ਤੋਂ ਆਈ ਬਹੁਤ ਖ਼ੁਸ਼ੀ ਵਿਚ ਫਸਣੋਂ ਬਚ ਜਾਂਦਾ ਹੈ ।
They are exempt from incarnation into heaven or hell.
ਤਾਹੂ ਸੰਗ ਤਾਹੂ ਨਿਰਲੇਪਾ ॥
ਅੰਗ-ਸੰਗ ਭੀ ਦਿੱਸਦਾ ਹੈ ਤੇ ਮਾਇਆ ਦੇ ਪ੍ਰਭਾਵ ਤੋਂ ਪਰੇ ਭੀ ।
They live in the world, and yet they are detached from it.
ਪੂਰਨ ਘਟ ਘਟ ਪੁਰਖ ਬਿਸੇਖਾ ॥
ਉਸ ਨੂੰ ਵਿਆਪਕ ਪ੍ਰਭੂ ਹਰੇਕ ਹਿਰਦੇ ਵਿਚ ਵੱਸਦਾ ਦਿੱਸਦਾ ਹੈ,
The Sublime Lord, the Primal Being, is totally pervading each and every heart.
ਉਆ ਰਸ ਮਹਿ ਉਆਹੂ ਸੁਖੁ ਪਾਇਆ ॥
(ਵਿਆਪਕਤਾ ਵਾਲੇ ਯਕੀਨ ਤੋਂ ਪੈਦਾ ਹੋਏ) ਆਤਮਕ ਰਸ ਤੋਂ ਉਸ ਨੂੰ ਐਸਾ ਸੁਖ ਮਿਲਦਾ ਹੈ ਕਿ
In His Love, they find peace.
ਨਾਨਕ ਲਿਪਤ ਨਹੀ ਤਿਹ ਮਾਇਆ ॥੪੨॥
ਹੇ ਨਾਨਕ! ਮਾਇਆ ਉਸ ਤੇ ਆਪਣਾ ਪ੍ਰਭਾਵ ਨਹੀਂ ਪਾ ਸਕਦੀ ।੪੨।
O Nanak, Maya does not cling to them at all. ||42||