ਪਉੜੀ ॥
Pauree:
ਰਾਰਾ ਰੇਨ ਹੋਤ ਸਭ ਜਾ ਕੀ ॥
ਸਾਰੀ ਲੋਕਾਈ ਜਿਸ ਗੁਰੂ ਦੀ ਚਰਨ-ਧੂੜ ਹੁੰਦੀ ਹੈ,
RARRA: Be the dust under the feet of all.
ਤਜਿ ਅਭਿਮਾਨੁ ਛੁਟੈ ਤੇਰੀ ਬਾਕੀ ॥
ਤੂੰ ਭੀ ਉਸ ਦੇ ਅੱਗੇ ਆਪਣੇ ਮਨ ਦਾ ਅਹੰਕਾਰ ਦੂਰ ਕਰ, ਤੇਰੇ ਅੰਦਰੋਂ ਕੋ੍ਰਧ ਦੇ ਸੰਸਕਾਰਾਂ ਦਾ ਲੇਖਾ ਮੁੱਕ ਜਾਏ ।
Give up your egotistical pride, and the balance of your account shall be written off.
ਰਣਿ ਦਰਗਹਿ ਤਉ ਸੀਝਹਿ ਭਾਈ ॥
ਹੇ ਭਾਈ! ਇਸ ਜਗਤ-ਰਣ-ਭੂਮੀ ਵਿਚ ਤੇ ਪ੍ਰਭੂ ਦੀ ਹਜ਼ੂਰੀ ਵਿਚ ਤਦੋਂ ਹੀ ਕਾਮਯਾਬ ਹੋਵੇਂਗਾ,
Then, you shall win the battle in the Court of the Lord, O Siblings of Destiny.
ਜਉ ਗੁਰਮੁਖਿ ਰਾਮ ਨਾਮ ਲਿਵ ਲਾਈ ॥
ਜਦੋਂ ਗੁਰੂ ਦੀ ਸਰਨ ਪੈ ਕੇ ਪ੍ਰਭੂ ਦੇ ਨਾਮ ਵਿਚ ਸੁਰਤਿ ਜੋੜੇਂਗਾ ।
As Gurmukh, lovingly attune yourself to the Lord's Name.
ਰਹਤ ਰਹਤ ਰਹਿ ਜਾਹਿ ਬਿਕਾਰਾ ॥ ਗੁਰ ਪੂਰੇ ਕੈ ਸਬਦਿ ਅਪਾਰਾ ॥
ਪੂਰੇ ਗੁਰੂ ਦੇ ਸ਼ਬਦ ਵਿਚ ਜੁੜਿਆਂ ਬੇਅੰਤ ਵਿਕਾਰ ਸਹਜੇ ਸਹਜੇ ਦੂਰ ਹੋ ਜਾਂਦੇ ਹਨ ।
Your evil ways shall be slowly and steadily blotted out, by the Shabad, the Incomparable Word of the Perfect Guru.
ਰਾਤੇ ਰੰਗ ਨਾਮ ਰਸ ਮਾਤੇ ॥
ਉਹ ਪ੍ਰਭੂ ਦੇ ਨਾਮ ਦੇ ਪਿਆਰ ਵਿਚ ਰੱਤੇ ਰਹਿੰਦੇ ਹਨ, ਉਹ ਹਰੀ-ਨਾਮ ਦੇ ਸੁਆਦ ਵਿਚ ਮਸਤ ਰਹਿੰਦੇ ਹਨ (ਤੇ ਉਹ ਦੂਜਿਆਂ ਨਾਲ ਰੋਸ ਕਰਨ ਦੀ ਥਾਂ ਆਪਣੇ ਆਪ ਦੀ ਸੋਧ ਕਰਦੇ ਹਨ)
You shall be imbued with the Lord's Love, and intoxicated with the Nectar of the Naam.
ਨਾਨਕ ਹਰਿ ਗੁਰ ਕੀਨੀ ਦਾਤੇ ॥੪੪॥
ਹੇ ਨਾਨਕ! ਜਿਨ੍ਹਾਂ ਬੰਦਿਆਂ ਨੂੰ ਗੁਰੂ ਨੇ ਹਰੀ-ਨਾਮ ਦੀ ਦਾਤਿ ਦਿੱਤੀ ਹੈ ।੪੪।
O Nanak, the Lord, the Guru, has given this gift. ||44||