ਸਿਰੀਰਾਗੁ ਮਹਲਾ ੧ ਘਰੁ ੪ ॥
Siree Raag, First Mehl, Fourth House:
ਕੀਤਾ ਕਹਾ ਕਰੇ ਮਨਿ ਮਾਨੁ ॥
ਪ੍ਰਭੂ ਦਾ ਪੈਦਾ ਕੀਤਾ ਹੋਇਆ ਜੀਵ ਆਪਣੇ ਮਨ ਵਿਚ (ਮਾਇਆ ਦਾ) ਕੀਹ ਮਾਣ ਕਰ ਸਕਦਾ ਹੈ
Why should the created beings feel pride in their minds?
ਦੇਵਣਹਾਰੇ ਕੈ ਹਥਿ ਦਾਨੁ ॥
(ਦੁਨੀਆ ਦੇ ਪਦਾਰਥਾਂ ਦੀ) ਵੰਡ (ਦੀ ਤਾਕਤ) ਦਾਤਾਰ ਪ੍ਰਭੂ ਦੇ ਆਪਣੇ ਹੱਥ ਵਿਚ ਹ
The Gift is in the Hands of the Great Giver.
ਭਾਵੈ ਦੇਇ ਨ ਦੇਈ ਸੋਇ ॥
ਉਸ ਦੀ ਮਰਜ਼ੀ ਹੈ ਕਿ ਧਨ-ਪਦਾਰਥ ਦੇਵੇ ਜਾਂ ਨਾਹ ਦੇਵੇ
As it pleases Him, He may give, or not give.
ਕੀਤੇ ਕੈ ਕਹਿਐ ਕਿਆ ਹੋਇ ॥੧॥
ਪੈਦਾ ਕੀਤੇ ਜੀਵ ਦੇ ਆਖਿਆਂ ਕੁਝ ਨਹੀਂ ਬਣ ਸਕਦਾ ।੧।
What can be done by the order of the created beings? ||1||
ਆਪੇ ਸਚੁ ਭਾਵੈ ਤਿਸੁ ਸਚੁ ॥
ਪਰਮਾਤਮਾ ਆਪ ਸਦਾ-ਥਿਰ ਰਹਿਣ ਵਾਲਾ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ (ਆਪਣਾ ਨਾਮ) ਹੀ ਪਸੰਦ ਆਉਂਦਾ ਹੈ
He Himself is True; Truth is pleasing to His Will.
ਅੰਧਾ ਕਚਾ ਕਚੁ ਨਿਕਚੁ ॥੧॥ ਰਹਾਉ ॥
ਪਰ ਗਿਆਨ-ਹੀਣ ਜੀਵ (ਮਾਇਆ ਦੀ ਮਲਕੀਅਤ ਦੇ ਕਾਰਨ) ਹੋਛਾ ਹੈ, ਸਦਾ ਹੋਛਾ ਹੀ ਟਿਕਿਆ ਰਹਿੰਦਾ ਹੈ (ਪ੍ਰਭੂ ਨੂੰ ਇਹ ਹੋਛਾ-ਪਨ ਪਸੰਦ ਨਹੀਂ ਆ ਸਕਦਾ) ।੧।ਰਹਾਉ।
The spiritually blind are unripe and imperfect, inferior and worthless. ||1||Pause||
ਜਾ ਕੇ ਰੁਖ ਬਿਰਖ ਆਰਾਉ ॥
ਜਿਸ ਪਰਮਾਤਮਾ ਦੇ (ਪੈਦਾ ਕੀਤੇ ਹੋਏ ਇਹ) ਰੁੱਖ ਬਿਰਖ ਹਨ ਉਹ ਹੀ ਇਹਨਾਂ ਨੂੰ ਸਜਾਵਟ ਦੇਂਦਾ ਹੈ
The One who owns the trees of the forest and the plants of the garden
ਜੇਹੀ ਧਾਤੁ ਤੇਹਾ ਤਿਨ ਨਾਉ ॥
ਜਿਹੋ ਜਿਹਾ ਰੁੱਖਾਂ ਦਾ ਅਸਲਾ ਹੈ ਤਿਹੋ ਜਿਹਾ ਉਹਨਾਂ ਦਾ ਨਾਮ ਪੈ ਜਾਂਦਾ ਹੈ (ਉਹੋ ਜਿਹੇ ਉਹਨਾਂ ਨੂੰ ਫੁੱਲ ਫਲ ਪੈਂਦੇ ਹਨ)
-according to their nature, He gives them all their names.
ਫੁਲੁ ਭਾਉ ਫਲੁ ਲਿਖਿਆ ਪਾਇ ॥
(ਇਸੇ ਤਰ੍ਹਾਂ ਜਿਹੋ ਜਿਹੀ) ਭਾਵਨਾ ਦਾ ਫੁੱਲ (ਕਿਸੇ ਮਨੱੁਖ ਦੇ ਅੰਦਰ ਹੈ) ਉਸੇ ਅਨੁਸਾਰ ਉਸ ਨੂੰ ਜੀਵਨ-ਫਲ ਲੱਗਦਾ ਹ
The Flower and the Fruit of the Lord's Love are obtained by pre-ordained destiny.
ਆਪਿ ਬੀਜਿ ਆਪੇ ਹੀ ਖਾਇ ॥੨॥
ਹਰੇਕ ਮਨੁੱਖ ਜੋ ਕੁਝ ਆਪ ਬੀਜਦਾ ਹੈ ਆਪ ਹੀ ਖਾਂਦਾ ਹੈ (ਜਿਹੋ ਜਿਹੇ ਕਰਮ ਕਰਦਾ ਹੈ, ਵੈਸਾ ਹੀ ਉਸ ਦਾ ਜੀਵਨ ਉਸਰਦਾ ਹੈ) ।੨।
As we plant, so we harvest and eat. ||2||
ਕਚੀ ਕੰਧ ਕਚਾ ਵਿਚਿ ਰਾਜੁ ॥
ਜਿਸ ਮਨੁੱਖ ਦੇ ਅੰਦਰ ਅੰਞਾਣ ਮਨ (ਜੀਵਨ-ਉਸਾਰੀ ਕਰਨ ਵਾਲਾ) ਰਾਜ—ਕਾਰੀਗਰ ਹੈ, ਉਸ ਦੀ ਜੀਵਨ- ਉਸਾਰੀ ਦੀ ਕੰਧ ਭੀ ਕੱਚੀ (ਕਮਜ਼ੋਰ) ਹੀ ਬਣਦੀ ਹ
The wall of the body is temporary, as is the soul-mason within it.
ਮਤਿ ਅਲੂਣੀ ਫਿਕਾ ਸਾਦੁ ॥
ਉਸ ਦੀ ਅਕਲ ਭੀ ਫਿੱਕੀ ਤੇ ਉਸ ਦਾ ਸਾਰਾ ਜੀਵਨ ਭੀ ਫਿੱਕਾ (ਬੇ-ਰਸਾ) ਹੀ ਰਹਿੰਦਾ ਹ
The flavor of the intellect is bland and insipid without the Salt.
ਨਾਨਕ ਆਣੇ ਆਵੈ ਰਾਸਿ ॥
(ਪਰ ਜੀਵ ਦੇ ਕੀਹ ਵੱਸ ?) ਹੇ ਨਾਨਕ ! ਜੇ ਪ੍ਰਭੂ ਆਪ ਜੀਵ ਦੇ ਜੀਵਨ ਨੂੰ ਸੁਧਾਰੇ ਤਾਂ ਹੀ ਸੁਧਰਦਾ ਹੈ
O Nanak, as He wills, He makes things right.
ਵਿਣੁ ਨਾਵੈ ਨਾਹੀ ਸਾਬਾਸਿ ॥੩॥੩੨॥
(ਨਹੀਂ ਤਾਂ) ਪ੍ਰਭੂ ਦੇ ਨਾਮ ਤੋਂ ਵਾਂਜੇ ਰਹਿ ਕੇ ਉਸ ਦੀ ਹਜ਼ੂਰੀ ਵਿਚ ਆਦਰ ਨਹੀਂ ਮਿਲਦਾ ।੩।੩੨।
Without the Name, no one is approved. ||3||32||