ਪਉੜੀ ॥
Pauree:
ਵਵਾ ਵੈਰੁ ਨ ਕਰੀਐ ਕਾਹੂ ॥
(ਇਸ ਵਾਸਤੇ) ਕਿਸੇ ਨਾਲ ਭੀ (ਕੋਈ) ਵੈਰ ਨਹੀਂ ਕਰਨਾ ਚਾਹੀਦਾ ।
WAWWA: Do not harbor hatred against anyone.
ਘਟ ਘਟ ਅੰਤਰਿ ਬ੍ਰਹਮ ਸਮਾਹੂ ॥
ਹਰੇਕ ਸਰੀਰ ਵਿਚ ਪਰਮਾਤਮਾ ਸਮਾਇਆ ਹੋਇਆ ਹੈ
In each and every heart, God is contained.
ਵਾਸੁਦੇਵ ਜਲ ਥਲ ਮਹਿ ਰਵਿਆ ॥
ਪਰਮਾਤਮਾ ਪਾਣੀ ਵਿਚ ਧਰਤੀ ਵਿਚ (ਜ਼ੱਰੇ ਜ਼ੱਰੇ ਵਿਚ) ਵਿਆਪਕ ਹੈ,
The All-pervading Lord is permeating and pervading the oceans and the land.
ਗੁਰ ਪ੍ਰਸਾਦਿ ਵਿਰਲੈ ਹੀ ਗਵਿਆ ॥
ਪਰ ਕਿਸੇ ਵਿਰਲੇ ਨੇ ਹੀ ਗੁਰੂ ਦੀ ਕਿਰਪਾ ਨਾਲ (ਉਸ ਪ੍ਰਭੂ ਤਕ) ਪਹੁੰਚ ਹਾਸਲ ਕੀਤੀ ਹੈ ।
How rare are those who, by Guru's Grace, sing of Him.
ਵੈਰ ਵਿਰੋਧ ਮਿਟੇ ਤਿਹ ਮਨ ਤੇ ॥
ਉਹਨਾਂ ਦੇ ਮਨ ਵਿਚੋਂ ਵੈਰ ਵਿਰੋਧ ਮਿਟ ਜਾਂਦੇ ਹਨ
Hatred and alienation depart from those
ਹਰਿ ਕੀਰਤਨੁ ਗੁਰਮੁਖਿ ਜੋ ਸੁਨਤੇ ॥
ਉਸ ਦੀ ਸਿਫ਼ਤਿ-ਸਾਲਾਹ ਸੁਣਦੇ ਹਨ,
who, as Gurmukh, listen to the Kirtan of the Lord's Praises.
ਵਰਨ ਚਿਹਨ ਸਗਲਹ ਤੇ ਰਹਤਾ ॥ ਨਾਨਕ ਹਰਿ ਹਰਿ ਗੁਰਮੁਖਿ ਜੋ ਕਹਤਾ ॥੪੬॥
ਪਰਮਾਤਮਾ ਜਾਤਿ-ਪਾਤਿ, ਰੂਪ-ਰੇਖ ਤੋਂ ਨਿਆਰਾ ਹੈ (ਉਸ ਦੀ ਕੋਈ ਜਾਤਿ-ਪਾਤਿ ਉਸ ਦਾ ਕੋਈ ਰੂਪ-ਰੇਖ ਦੱਸੇ ਨਹੀਂ ਜਾ ਸਕਦੇ) । (ਪਰ) ਹੇ ਨਾਨਕ! ਜੋ ਜੋ ਮਨੁੱਖ ਗੁਰੂ ਦੀ ਸਰਨ ਪੈ ਕੇ ਉਸ ਹਰੀ ਨੂੰ ਸਿਮਰਦੇ ਹਨ ।੪੬।,
O Nanak, one who becomes Gurmukh chants the Name of the Lord, Har, Har, and rises above all social classes and status symbols. ||46||