ਪਉੜੀ ॥
Pauree:
ਸਸਾ ਸਰਨਿ ਪਰੇ ਅਬ ਹਾਰੇ ॥ ਸਾਸਤ੍ਰ ਸਿਮ੍ਰਿਤਿ ਬੇਦ ਪੂਕਾਰੇ ॥
ਹੇ ਧਰਤੀ ਦੇ ਸਾਈਂ! (ਹਉਮੈ ਦੀ ਚੋਭ ਤੋਂ ਬਚਣ ਲਈ ਅਨੇਕਾਂ ਚਤੁਰਾਈਆਂ ਸਿਆਣਪਾਂ ਕੀਤੀਆਂ, ਪਰ ਕੁਝ ਨ ਬਣਿਆ, ਹੁਣ) ਹਾਰ ਕੇ ਤੇਰੀ ਸਰਨ ਪਏ ਹਾਂ । (ਪੰਡਿਤ ਲੋਕ) ਸਿਮ੍ਰਤੀਆਂ ਸ਼ਾਸਤ੍ਰ ਵੇਦ (ਆਦਿਕ ਧਰਮ-ਪੁਸਤਕ) ਉੱਚੀ ਉੱਚੀ ਪੜ੍ਹਦੇ ਹਨ ।
SASSA: I have now entered Your Sanctuary, Lord; I am so tired of reciting the Shaastras, the Simritees and the Vedas.
ਸੋਧਤ ਸੋਧਤ ਸੋਧਿ ਬੀਚਾਰਾ ॥
ਪਰ ਬਹੁਤ ਵਿਚਾਰ ਵਿਚਾਰ ਕੇ ਇਸੇ ਨਤੀਜੇ ਤੇ ਅਪੜੀਦਾ ਹੈ ਕਿ
I searched and searched and searched, and now I have come to realize,
ਬਿਨੁ ਹਰਿ ਭਜਨ ਨਹੀ ਛੁਟਕਾਰਾ ॥
ਹਰੀ-ਨਾਮ ਦੇ ਸਿਮਰਨ ਤੋਂ ਬਿਨਾ (ਹਉਮੈ ਦੀ ਚੋਭ ਤੋਂ) ਖ਼ਲਾਸੀ ਨਹੀਂ ਹੋ ਸਕਦੀ ।
that without meditating on the Lord, there is no emancipation.
ਸਾਸਿ ਸਾਸਿ ਹਮ ਭੂਲਨਹਾਰੇ ॥
ਹੇ ਗੁਪਾਲ! ਅਸੀ ਜੀਵ ਸੁਆਸ ਸੁਆਸ ਭੁੱਲਾਂ ਕਰਦੇ ਹਾਂ ।
With each and every breath, I make mistakes.
ਤੁਮ ਸਮਰਥ ਅਗਨਤ ਅਪਾਰੇ ॥
ਤੂੰ ਸਾਡੀਆਂ ਭੁੱਲਾਂ ਨੂੰ ਬਖ਼ਸ਼ਣ-ਜੋਗ ਹੈਂ, ਤੇਰੇ ਗੁਣ ਗਿਣੇ ਨਹੀਂ ਜਾ ਸਕਦੇ, ਤੇਰੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ ।
You are All-powerful, endless and infinite.
ਸਰਨਿ ਪਰੇ ਕੀ ਰਾਖੁ ਦਇਆਲਾ ॥
ਹੇ ਦਿਆਲ! ਸਰਨ ਪਿਆਂ ਦੀ ਲਾਜ ਰੱਖ (ਤੇ ਸਾਨੂੰ ਹਉਮੈ ਦੇ ਕੰਡੇ ਦੀ ਚੋਭ ਤੋਂ ਬਚਾਈ ਰੱਖ)
I seek Your Sanctuary - please save me, Merciful Lord!
ਨਾਨਕ ਤੁਮਰੇ ਬਾਲ ਗੁਪਾਲਾ ॥੪੮॥
ਹੇ ਨਾਨਕ! (ਪ੍ਰਭੂ ਅੱਗੇ ਅਰਦਾਸ ਕਰ, ਤੇ ਆਖ—) ਹੇ ਗੋਪਾਲ! ਅਸੀ ਤੇਰੇ ਬੱਚੇ ਹਾਂ।੪੮।
Nanak is Your child, O Lord of the World. ||48||