ਸਿਰੀਰਾਗੁ ਮਹਲਾ ੧ ਘਰੁ ੫ ॥
Siree Raag, First Mehl, Fifth House:
ਅਛਲ ਛਲਾਈ ਨਹ ਛਲੈ ਨਹ ਘਾਉ ਕਟਾਰਾ ਕਰਿ ਸਕੈ ॥
ਅਛਲ ਮਾਇਆ—ਜਿਸ ਨੂੰ ਕੋਈ ਛਲਣ ਦਾ ਜਤਨ ਕਰੇ ਤਾਂ ਛਲੀ ਨਹੀਂ ਜਾਂਦੀ, ਜਿਸ ਨੂੰ ਕਿਸੇ ਦੀ ਕਟਾਰ ਕੋਈ ਜ਼ਖ਼ਮ ਨਹੀਂ ਕਰ ਸਕਦੀ (ਜਿਸ ਨੂੰ ਕੋਈ ਮਾਰ-ਮੁਕਾ ਨਹੀਂ ਸਕਦਾ)
The Undeceiveable is not deceived by deception. He cannot be wounded by any dagger.
ਜਿਉ ਸਾਹਿਬੁ ਰਾਖੈ ਤਿਉ ਰਹੈ ਇਸੁ ਲੋਭੀ ਕਾ ਜੀਉ ਟਲ ਪਲੈ ॥੧॥
ਮਾਲਕ ਪ੍ਰਭੂ ਦੀ ਰਜ਼ਾ ਇਸੇ ਤਰ੍ਹਾਂ ਦੀ ਹੈ (ਭਾਵ, ਜਗਤ ਵਿਚ ਨਿਯਮ ਹੀ ਇਹ ਹੈ ਕਿ ਜਿਥੇ ਨਾਮ ਨਹੀਂ ਉਥੇ ਮਨ ਮਾਇਆ ਅੱਗੇ ਡੋਲ ਜਾਂਦਾ ਹੈ) ।੧।
As our Lord and Master keeps us, so do we exist. The soul of this greedy person is tossed this way and that. ||1||
ਬਿਨੁ ਤੇਲ ਦੀਵਾ ਕਿਉ ਜਲੈ ॥੧॥ ਰਹਾਉ ॥
(ਸਿਮਰਨ ਦੇ) ਤੇਲ ਤੋਂ ਬਿਨਾ (ਆਤਮਕ ਜੀਵਨ ਦਾ) ਦੀਵਾ ਕਿਵੇਂ ਟਹਕਦਾ ਰਹਿ ਸਕੇ ? (ਮਾਇਆ- ਮੋਹ ਦੀ ਹਨੇਰੀ ਦੇ ਝੋਂਕੇ ਜਿੰਦ ਨੂੰ ਅਡੋਲ ਨਹੀਂ ਰਹਿਣ ਦੇਂਦੇ) ।੧।ਰਹਾਉ।
Without the oil, how can the lamp be lit? ||1||Pause||
ਪੋਥੀ ਪੁਰਾਣ ਕਮਾਈਐ ॥ ਭਉ ਵਟੀ ਇਤੁ ਤਨਿ ਪਾਈਐ ॥
ਧਰਮ ਪੁਸਤਕਾਂ ਅਨੁਸਾਰ ਜੀਵਨ ਬਣਾਈਏ (-ਇਹ ਹੋਵੇ ਤੇਲ), ਪਰਮਾਤਮਾ ਦਾ ਡਰ—ਇਹ ਸਰੀਰ (‑ਦੀਵੇ) ਵਿਚ ਵੱਟੀ ਪਾ ਦੇਈੲ
Let the reading of your prayer book be the oil, and let the Fear of God be the wick for the lamp of this body.
ਸਚੁ ਬੂਝਣੁ ਆਣਿ ਜਲਾਈਐ ॥੨॥
ਪਰਮਾਤਮਾ ਨਾਲ ਡੂੰਘੀ ਸਾਂਝ (-ਇਹ ਅੱਗ) ਲਿਆ ਕੇ ਬਾਲੀਏ ।੨।
Light this lamp with the understanding of Truth. ||2||
ਇਹੁ ਤੇਲੁ ਦੀਵਾ ਇਉ ਜਲੈ ॥
ਇਹ ਨਾਮ-ਤੇਲ ਹੋਵੇ, ਤਾਹੀਏਂ ਇਹ ਜੀਵਨ ਦਾ ਦੀਵਾ ਟਹਕਦਾ ਹੈ
Use this oil to light this lamp.
ਕਰਿ ਚਾਨਣੁ ਸਾਹਿਬ ਤਉ ਮਿਲੈ ॥੧॥ ਰਹਾਉ ॥
(ਹੇ ਭਾਈ !) ਪ੍ਰਭੂ ਦੇ ਨਾਮ ਦਾ ਚਾਨਣ ਕਰ, ਤਦੋਂ ਹੀ ਮਾਲਕ-ਪ੍ਰਭੂ ਦਾ ਦਰਸ਼ਨ ਹੁੰਦਾ ਹੈ ।੧।ਰਹਾਉ।
Light it, and meet your Lord and Master. ||1||Pause||
ਇਤੁ ਤਨਿ ਲਾਗੈ ਬਾਣੀਆ ॥
(ਜਿਸ ਮਨੱੁਖ ਨੂੰ) ਇਸ ਸਰੀਰ ਵਿਚ ਗੁਰੂ ਦਾ ਉਪਦੇਸ਼ ਅਸਰ ਕਰਦਾ ਹੈ
This body is softened with the Word of the Guru's Bani;
ਸੁਖੁ ਹੋਵੈ ਸੇਵ ਕਮਾਣੀਆ ॥
(ਪ੍ਰਭੂ ਦੀ) ਸੇਵਾ ਕਰਨ ਨਾਲ (ਸਿਮਰਨ ਕਰਨ ਨਾਲ) ਉਸ ਨੂੰ ਆਤਮਕ ਆਨੰਦ ਮਿਲਦਾ ਹ
you shall find peace, doing seva (selfless service).
ਸਭ ਦੁਨੀਆ ਆਵਣ ਜਾਣੀਆ ॥੩॥
ਜਗਤ ਉਸ ਨੂੰ ਨਾਸਵੰਤ ਦਿੱਸਦਾ ਹੈ ।੩।
All the world continues coming and going in reincarnation. ||3||
ਵਿਚਿ ਦੁਨੀਆ ਸੇਵ ਕਮਾਈਐ ॥
(ਹੇ ਭਾਈ !) ਦੁਨੀਆ ਵਿਚ (ਆ ਕੇ) ਪ੍ਰਭੂ ਦੀ ਸੇਵਾ (ਸਿਮਰਨ) ਕਰਨੀ ਚਾਹੀਦੀ ਹੈ
In the midst of this world, do seva,
ਤਾ ਦਰਗਹ ਬੈਸਣੁ ਪਾਈਐ ॥
ਤਦੋਂ ਹੀ ਉਸ ਦੀ ਹਜ਼ੂਰੀ ਵਿਚ ਬੈਠਣ ਨੂੰ ਥਾਂ ਮਿਲਦਾ ਹੈ
and you shall be given a place of honor in the Court of the Lord.
ਕਹੁ ਨਾਨਕ ਬਾਹ ਲੁਡਾਈਐ ॥੪॥੩੩॥
ਹੇ ਨਾਨਕ ਆਖ—(ਸਿਮਰਨ ਦੀ ਬਰਕਤਿ ਨਾਲ) ਬੇ-ਫ਼ਿਕਰ ਹੋ ਜਾਈਦਾ ਹੈ । (ਕੋਈ ਚਿੰਤਾ-ਸੋਗ ਨਹੀਂ ਵਿਆਪਦਾ) ।੪।੩੩।
Says Nanak, swing your arms in joy! ||4||33||