ਪਉੜੀ ॥
Pauree:
ਖੇਲਤ ਖੇਲਤ ਆਇਓ ਅਨਿਕ ਜੋਨਿ ਦੁਖ ਪਾਇ ॥
ਮਨੁੱਖ ਮਾਇਕ ਰੰਗਾਂ ਵਿਚ ਮਨ ਪਰਚਾਂਦਾ ਪਰਚਾਂਦਾ ਅਨੇਕਾਂ ਜੂਨਾਂ ਵਿਚੋਂ ਲੰਘਦਾ ਦੁੱਖ ਪਾਂਦਾ ਆਉਂਦਾ ਹੈ
Playing, playing, I have been reincarnated countless times, but this has only brought pain.
ਖੇਦ ਮਿਟੇ ਸਾਧੂ ਮਿਲਤ ਸਤਿਗੁਰ ਬਚਨ ਸਮਾਇ ॥
ਜੇ ਗੁਰੂ ਮਿਲ ਪਏ, ਜੇ ਗੁਰੂ ਦੇ ਬਚਨਾਂ ਵਿਚ ਚਿੱਤ ਜੁੜ ਜਾਏ, ਤਾਂ ਸਾਰੇ ਦੁੱਖ-ਕਲੇਸ਼ ਮਿਟ ਜਾਂਦੇ ਹਨ ।
Troubles are removed, when one meets with the Holy; immerse yourself in the Word of the True Guru.
ਖਿਮਾ ਗਹੀ ਸਚੁ ਸੰਚਿਓ ਖਾਇਓ ਅੰਮ੍ਰਿਤੁ ਨਾਮ ॥
ਖਿਮਾ ਦਾ ਸੁਭਾਉ ਗ੍ਰਹਣ ਕਰ ਲਿਆ, ਨਾਮ-ਧਨ ਇਕੱਠਾ ਕੀਤਾ,
Adopting an attitude of tolerance, and gathering truth, partake of the Ambrosial Nectar of the Name.
ਖਰੀ ਕ੍ਰਿਪਾ ਠਾਕੁਰ ਭਈ ਅਨਦ ਸੂਖ ਬਿਸ੍ਰਾਮ ॥
ਨਾਮ-ਅੰਮ੍ਰਿਤ ਨੂੰ ਆਪਣੀ ਆਤਮਕ ਖ਼ੁਰਾਕ ਬਣਾਇਆ ਉਸ ਉਤੇ ਪਰਮਾਤਮਾ ਦੀ ਬੜੀ ਮਿਹਰ ਹੁੰਦੀ ਹੈ, ਉਹ ਆਤਮਕ ਆਨੰਦ-ਸੁਖ ਵਿਚ ਟਿਕਿਆ ਰਹਿੰਦਾ ਹੈ ।
When my Lord and Master showed His Great Mercy, I found peace, happiness and bliss.
ਖੇਪ ਨਿਬਾਹੀ ਬਹੁਤੁ ਲਾਭ ਘਰਿ ਆਏ ਪਤਿਵੰਤ ॥
ਜਿਸ ਮਨੁੱਖ ਨੇ (ਗੁਰੂ ਤੋਂ ਜਾਚ ਸਿੱਖ ਕੇ ਸਿਫ਼ਤਿ-ਸਾਲਾਹ ਦਾ) ਵਣਜ-ਵਪਾਰ (ਸਾਰੀ ਉਮਰ) ਤੋੜ ਨਿਬਾਹਿਆ, ਉਸ ਨੇ ਲਾਭ ਖੱਟਿਆ, ਉਹ (ਭਟਕਣਾ ਤੋਂ ਬਚ ਕੇ) ਅਡੋਲ-ਮਨ ਹੋ ਜਾਂਦਾ ਹੈ ਤੇ ਆਦਰ ਖੱਟਦਾ ਹੈ ।
My merchandise has arrived safely, and I have made a great profit; I have returned home with honor.
ਖਰਾ ਦਿਲਾਸਾ ਗੁਰਿ ਦੀਆ ਆਇ ਮਿਲੇ ਭਗਵੰਤ ॥
ਗੁਰੂ ਨੇ ਉਸ ਨੂੰ ਹੋਰ ਚੰਗੀ ਦਿਲੀ ਢਾਰਸ ਦਿੱਤੀ, ਤੇ ਉਹ ਭਗਵਾਨ ਦੇ ਚਰਨਾਂ ਵਿਚ ਜੁੜਿਆ । (ਪਰ ਇਹ ਸਭ ਪ੍ਰਭੂ ਦੀ ਮਿਹਰ ਹੈ) ।
The Guru has given me great consolation, and the Lord God has come to meet me.
ਆਪਨ ਕੀਆ ਕਰਹਿ ਆਪਿ ਆਗੈ ਪਾਛੈ ਆਪਿ ॥
ਹੇ ਪ੍ਰਭੂ! ਇਹ ਸਾਰਾ ਖੇਲ ਤੂੰ ਹੀ ਕੀਤਾ ਹੈ, ਹੁਣ ਭੀ ਤੂੰ ਹੀ ਸਭ ਕੁਝ ਕਰ ਰਿਹਾ ਹੈਂ । ਲੋਕ ਪਰਲੋਕ ਵਿਚ ਜੀਆਂ ਦਾ ਰਾਖਾ ਤੂੰ ਆਪ ਹੀ ਹੈਂ ।
He Himself has acted, and He Himself acts. He was in the past, and He shall be in the future.
ਨਾਨਕ ਸੋਊ ਸਰਾਹੀਐ ਜਿ ਘਟਿ ਘਟਿ ਰਹਿਆ ਬਿਆਪਿ ॥੫੩॥
ਹੇ ਨਾਨਕ! ਜੋ ਪ੍ਰਭੂ ਹਰੇਕ ਸਰੀਰ ਵਿਚ ਮੌਜੂਦ ਹੈ, ਸਦਾ ਉਸੇ ਦੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ।੫੩।
O Nanak, praise the One, who is contained in each and every heart. ||53||