ਪਉੜੀ ॥
Pauree:
ਅਖਰ ਮਹਿ ਤ੍ਰਿਭਵਨ ਪ੍ਰਭਿ ਧਾਰੇ ॥
ਇਹ ਤਿੰਨੇ ਭਵਨ (ਸਾਰਾ ਹੀ ਜਗਤ) ਪ੍ਰਭੂ ਨੇ ਆਪਣਾ ਹੁਕਮ ਵਿਚ ਹੀ ਰਚੇ ਹਨ ।
In the Word, God established the three worlds.
ਅਖਰ ਕਰਿ ਕਰਿ ਬੇਦ ਬੀਚਾਰੇ ॥
ਪ੍ਰਭੂ ਦੇ ਹੁਕਮ ਅਨੁਸਾਰ ਹੀ ਵੇਦ ਰਚੇ ਗਏ, ਤੇ ਵਿਚਾਰੇ ਗਏ ।
Created from the Word, the Vedas are contemplated.
ਅਖਰ ਸਾਸਤ੍ਰ ਸਿੰਮ੍ਰਿਤਿ ਪੁਰਾਨਾ ॥
ਸਾਰੇ ਸ਼ਾਸਤ੍ਰ ਸਿਮ੍ਰਿਤੀਆਂ ਤੇ ਪੁਰਾਣ ਪ੍ਰਭੂ ਦੇ ਹੁਕਮ ਦਾ ਪ੍ਰਗਟਾਵ ਹਨ ।
From the Word, came the Shaastras, Simritees and Puraanas.
ਅਖਰ ਨਾਦ ਕਥਨ ਵਖ੍ਯਾਨਾ ॥
ਇਹਨਾਂ ਪੁਰਾਣਾਂ ਸ਼ਾਸਤ੍ਰਾਂ ਤੇ ਸਿਮ੍ਰਿਤੀਆਂ ਦੇ ਕੀਰਤਨ ਕਥਾ ਤੇ ਵਿਆਖਿਆ ਭੀ ਪ੍ਰਭੂ ਦੇ ਹੁਕਮ ਦਾ ਹੀ ਜ਼ਹੂਰ ਹਨ ।
From the Word, came the sound current of the Naad, speeches and explanations.
ਅਖਰ ਮੁਕਤਿ ਜੁਗਤਿ ਭੈ ਭਰਮਾ ॥
ਦੁਨੀਆ ਦੇ ਡਰਾਂ ਭਰਮਾਂ ਤੋਂ ਖ਼ਲਾਸੀ ਲੱਭਣੀ ਭੀ ਪ੍ਰਭੂ ਦੇ ਹੁਕਮ ਦਾ ਪ੍ਰਕਾਸ਼ ਹੈ ।
From the Word, comes the way of liberation from fear and doubt.
ਅਖਰ ਕਰਮ ਕਿਰਤਿ ਸੁਚ ਧਰਮਾ ॥
(ਮਨੁੱਖਾ ਜਨਮ ਵਿਚ) ਕਰਨਯੋਗ ਕਰਮਾਂ ਦੀ ਪਛਾਣ ਕਰਨੀ ਆਤਮਕ ਪਵਿਤ੍ਰਤਾ ਦੇ ਨਿਯਮਾਂ ਦੀ ਭਾਲ—ਇਹ ਭੀ ਪ੍ਰਭੂ ਦੇ ਹੁਕਮ ਦਾ ਹੀ ਦ੍ਰਿੱਸ਼ ਹੈ ।
From the Word, come religious rituals, karma, sacredness and Dharma.
ਦ੍ਰਿਸਟਿਮਾਨ ਅਖਰ ਹੈ ਜੇਤਾ ॥
ਹੇ ਨਾਨਕ! ਜਿਤਨਾ ਭੀ ਇਹ ਦਿੱਸ ਰਿਹਾ ਸੰਸਾਰ ਹੈ,
In the visible universe, the Word is seen.
ਨਾਨਕ ਪਾਰਬ੍ਰਹਮ ਨਿਰਲੇਪਾ ॥੫੪॥
ਇਹ ਸਾਰਾ ਹੀ ਪ੍ਰਭੂ ਦੇ ਹੁਕਮ ਦਾ ਸਰਗੁਣ ਰੂਪ ਹੈ, ਪਰ (ਹੁਕਮ ਦਾ ਮਾਲਕ) ਪ੍ਰਭੂ ਆਪ (ਇਸ ਸਾਰੇ ਪਸਾਰੇ ਦੇ) ਪ੍ਰਭਾਵ ਤੋਂ ਪਰੇ ਹੈ ।੫੪।
O Nanak, the Supreme Lord God remains unattached and untouched. ||54||