ਪਉੜੀ ॥
Pauree:
ਹੇ ਅਚੁਤ ਹੇ ਪਾਰਬ੍ਰਹਮ ਅਬਿਨਾਸੀ ਅਘਨਾਸ ॥
ਹੇ ਨਾਨਕ! (ਅਰਦਾਸ ਕਰ ਤੇ ਆਖ—) ਹੇ ਕਦੇ ਨ ਡੋਲਣ ਵਾਲੇ ਪਰਮਾਤਮਾ! ਹੇ ਨਾਸ-ਰਹਿਤ ਪ੍ਰਭੂ! ਹੇ ਜੀਵਾਂ ਦੇ ਪਾਪ ਨਾਸ ਕਰਨ ਵਾਲੇ!
O Immovable Lord, O Supreme Lord God, Imperishable, Destroyer of sins:
ਹੇ ਪੂਰਨ ਹੇ ਸਰਬ ਮੈ ਦੁਖ ਭੰਜਨ ਗੁਣਤਾਸ ॥
ਹੇ ਸਾਰੇ ਜੀਵਾਂ ਵਿਚ ਵਿਆਪਕ ਪੂਰਨ ਪ੍ਰਭੂ! ਹੇ ਜੀਵਾਂ ਦੇ ਦੁੱਖ ਦੂਰ ਕਰਨ ਵਾਲੇ! ਹੇ ਗੁਣਾਂ ਦੇ ਖ਼ਜ਼ਾਨੇ!
O Perfect, All-pervading Lord, Destroyer of pain, Treasure of virtue:
ਹੇ ਸੰਗੀ ਹੇ ਨਿਰੰਕਾਰ ਹੇ ਨਿਰਗੁਣ ਸਭ ਟੇਕ ॥
ਹੇ ਸਭ ਦੇ ਸਾਥੀ! (ਤੇ ਫਿਰ ਭੀ) ਆਕਾਰ-ਰਹਿਤ ਪ੍ਰਭੂ! ਹੇ ਮਾਇਆ ਦੇ ਪ੍ਰਭਾਵ ਤੋਂ ਵੱਖਰੇ ਰਹਿਣ ਵਾਲੇ! ਹੇ ਸਭ ਜੀਵਾਂ ਦੇ ਆਸਰੇ!
O Companion, Formless, Absolute Lord, Support of all:
ਹੇ ਗੋਬਿਦ ਹੇ ਗੁਣ ਨਿਧਾਨ ਜਾ ਕੈ ਸਦਾ ਬਿਬੇਕ ॥
ਹੇ ਸ੍ਰਿਸ਼ਟੀ ਦੀ ਸਾਰ ਲੈਣ ਵਾਲੇ! ਹੇ ਗੁਣਾਂ ਦੇ ਖ਼ਜ਼ਾਨੇ! ਜਿਸ ਦੇ ਅੰਦਰ ਪਰਖ ਕਰਨ ਦੀ ਤਾਕਤ ਸਦਾ ਕਾਇਮ ਹੈ!
O Lord of the Universe, Treasure of excellence, with clear eternal understanding:
ਹੇ ਅਪਰੰਪਰ ਹਰਿ ਹਰੇ ਹਹਿ ਭੀ ਹੋਵਨਹਾਰ ॥
ਹੇ ਪਰੇ ਤੋਂ ਪਰੇ ਪ੍ਰਭੂ! ਤੂੰ ਹੁਣ ਭੀ ਮੌਜੂਦ ਹੈਂ, ਤੂੰ ਸਦਾ ਲਈ ਕਾਇਮ ਰਹਿਣ ਵਾਲਾ ਹੈਂ ।
Most Remote of the Remote, Lord God: You are, You were, and You shall always be.
ਹੇ ਸੰਤਹ ਕੈ ਸਦਾ ਸੰਗਿ ਨਿਧਾਰਾ ਆਧਾਰ ॥
ਹੇ ਸੰਤਾਂ ਦੇ ਸਦਾ ਸਹਾਈ! ਹੇ ਨਿਆਸਰਿਆਂ ਦੇ ਆਸਰੇ!
O Constant Companion of the Saints, You are the Support of the unsupported.
ਹੇ ਠਾਕੁਰ ਹਉ ਦਾਸਰੋ ਮੈ ਨਿਰਗੁਨ ਗੁਨੁ ਨਹੀ ਕੋਇ ॥
ਹੇ ਸ੍ਰਿਸ਼ਟੀ ਦੇ ਪਾਲਕ! ਮੈਂ ਤੇਰਾ ਨਿੱਕਾ ਜਿਹਾ ਦਾਸ ਹਾਂ, ਮੈਂ ਗੁਣ-ਹੀਨ ਹਾਂ, ਮੇਰੇ ਵਿਚ ਕੋਈ ਗੁਣ ਨਹੀਂ ਹੈ ।
O my Lord and Master, I am Your slave. I am worthless, I have no worth at all.
ਨਾਨਕ ਦੀਜੈ ਨਾਮ ਦਾਨੁ ਰਾਖਉ ਹੀਐ ਪਰੋਇ ॥੫੫॥
ਮੈਨੂੰ ਆਪਣੇ ਨਾਮ ਦਾ ਦਾਨ ਬਖ਼ਸ਼, (ਇਹ ਦਾਨ) ਮੈਂ ਆਪਣੇ ਹਿਰਦੇ ਵਿਚ ਪੋ੍ਰ ਕੇ ਰੱਖਾਂ ।੫੫।
Nanak: grant me the Gift of Your Name, Lord, that I may string it and keep it within my heart. ||55||