ਸਿਰੀਰਾਗੁ ਮਹਲਾ ੩ ਘਰੁ ੧
Siree Raag, Third Mehl, First House:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਹਉ ਸਤਿਗੁਰੁ ਸੇਵੀ ਆਪਣਾ ਇਕ ਮਨਿ ਇਕ ਚਿਤਿ ਭਾਇ ॥
ਮੈਂ ਇਕਾਗ੍ਰ ਮਨ ਹੋ ਕੇ ਇਕਾਗ੍ਰ ਚਿੱਤ ਹੋ ਕੇ ਪੇ੍ਰਮ ਨਾਲ ਆਪਣੇ ਸਤਿਗੁਰੂ ਦੀ ਸਰਨ ਲੈਂਦਾ ਹਾਂ
I serve my True Guru with single-minded devotion, and lovingly focus my consciousness on Him.
ਸਤਿਗੁਰੁ ਮਨ ਕਾਮਨਾ ਤੀਰਥੁ ਹੈ ਜਿਸ ਨੋ ਦੇਇ ਬੁਝਾਇ ॥
ਸਤਿਗੁਰੂ ਮਨ ਦੀਆਂ ਇੱਛਾਂ ਪੂਰੀਆਂ ਕਰਨ ਵਾਲਾ ਤੀਰਥ ਹੈ (ਪਰ ਇਹ ਸਮਝ ਉਸ ਮਨੁੱਖ ਨੂੰ ਆਉਂਦੀ ਹੈ) ਜਿਸ ਨੂੰ (ਗੁਰੂ ਆਪ) ਸਮਝਾਏ
The True Guru is the mind's desire and the sacred shrine of pilgrimage, for those unto whom He has given this understanding.
ਮਨ ਚਿੰਦਿਆ ਵਰੁ ਪਾਵਣਾ ਜੋ ਇਛੈ ਸੋ ਫਲੁ ਪਾਇ ॥
(ਗੁਰੂ ਪਾਸੋਂ) ਮਨ-ਇੱਛਤ ਮੰਗ ਮਿਲ ਜਾਂਦੀ ਹੈ, ਮਨੁੱਖ ਜੋ ਇੱਛਾ ਧਾਰਦਾ ਹੈ ਉਹੀ ਫਲ ਹਾਸਲ ਕਰ ਲੈਂਦਾ ਹੈ
The blessings of the wishes of the mind are obtained, and the fruits of one's desires.
ਨਾਉ ਧਿਆਈਐ ਨਾਉ ਮੰਗੀਐ ਨਾਮੇ ਸਹਜਿ ਸਮਾਇ ॥੧॥
(ਪਰ) ਪਰਮਾਤਮਾ ਦਾ ਨਾਮ ਹੀ ਸਿਮਰਨਾ ਚਾਹੀਦਾ ਹੈ ਤੇ (ਗੁਰੂ ਪਾਸੋਂ) ਨਾਮ ਹੀ ਮੰਗਣਾ ਚਾਹੀਦਾ ਹੈ, ਨਾਮ ਵਿਚ ਜੁੜਿਆ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ ।੧।
Meditate on the Name, worship the Name, and through the Name, you shall be absorbed in intuitive peace and poise. ||1||
ਮਨ ਮੇਰੇ ਹਰਿ ਰਸੁ ਚਾਖੁ ਤਿਖ ਜਾਇ ॥
ਮੇਰੇ ਮਨ ! ਪਰਮਾਤਮਾ (ਦੇ ਨਾਮ) ਦਾ ਸੁਆਦ ਚੱਖ, (ਤੇਰੀ ਮਾਇਆ ਵਾਲੀ) ਤ੍ਰਿਸ਼ਨਾ ਦੂਰ ਹੋ ਜਾਏਗੀ
O my mind, drink in the Sublime Essence of the Lord, and your thirst shall be quenched.
ਜਿਨੀ ਗੁਰਮੁਖਿ ਚਾਖਿਆ ਸਹਜੇ ਰਹੇ ਸਮਾਇ ॥੧॥ ਰਹਾਉ ॥
ਜਿਨ੍ਹਾਂ ਬੰਦਿਆਂ ਨੇ ਗੁਰੂ ਦੀ ਸਰਨ ਪੈ ਕੇ 'ਹਰਿ ਰਸ' ਚੱਖਿਆ, ਉਹ ਆਤਮਕ ਅਡੋਲਤਾ ਵਿਚ ਟਿਕੇ ਰਹਿੰਦੇ ਹਨ ।੧।ਰਹਾਉ।
Those Gurmukhs who have tasted it remain intuitively absorbed in the Lord. ||1||Pause||
ਜਿਨੀ ਸਤਿਗੁਰੁ ਸੇਵਿਆ ਤਿਨੀ ਪਾਇਆ ਨਾਮੁ ਨਿਧਾਨੁ ॥
ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦੀ ਸਰਨ ਲਈ ਹੈ, ਉਹਨਾਂ ਨੇ (ਸਭ ਪਦਾਰਥਾਂ ਦਾ) ਖ਼ਜ਼ਾਨਾ ਪ੍ਰਭੂ-ਨਾਮ ਪ੍ਰਾਪਤ ਕਰ ਲਿਆ ਹੈ
Those who serve the True Guru obtain the Treasure of the Naam.
ਅੰਤਰਿ ਹਰਿ ਰਸੁ ਰਵਿ ਰਹਿਆ ਚੂਕਾ ਮਨਿ ਅਭਿਮਾਨੁ ॥
ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ-ਰਸ ਰਚ ਗਿਆ ਹੈ, ਉਹਨਾਂ ਦੇ ਮਨ ਵਿਚੋਂ ਅਹੰਕਾਰ ਦੂਰ ਹੋ ਗਿਆ ਹੈ
Deep within, they are drenched with the Essence of the Lord, and the egotistical pride of the mind is subdued.
ਹਿਰਦੈ ਕਮਲੁ ਪ੍ਰਗਾਸਿਆ ਲਾਗਾ ਸਹਜਿ ਧਿਆਨੁ ॥
ਉਹਨਾਂ ਦੇ ਹਿਰਦੇ ਦਾ ਕੌਲ-ਫੁੱਲ ਖਿੜ ਪਿਆ ਹੈ, ਉਹਨਾਂ ਦੀ ਸੁਰਤਿ ਆਤਮਕ ਅਡੋਲਤਾ ਵਿਚ ਲੱਗ ਗਈ ਹੈ
The heart-lotus blossoms forth, and they intuitively center themselves in meditation.
ਮਨੁ ਨਿਰਮਲੁ ਹਰਿ ਰਵਿ ਰਹਿਆ ਪਾਇਆ ਦਰਗਹਿ ਮਾਨੁ ॥੨॥
ਉਹਨਾਂ ਦਾ ਪਵਿਤ੍ਰ (ਹੋ ਚੁਕਾ) ਮਨ ਹਰ ਵੇਲੇ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਹਨਾਂ ਨੂੰ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਮਿਲਦਾ ਹੈ ।੨।
Their minds become pure, and they remain immersed in the Lord; they are honored in His Court. ||2||
ਸਤਿਗੁਰੁ ਸੇਵਨਿ ਆਪਣਾ ਤੇ ਵਿਰਲੇ ਸੰਸਾਰਿ ॥
(ਪਰ) ਜਗਤ ਵਿਚ ਉਹ ਬੰਦੇ ਵਿਰਲੇ ਹਨ ਜੇਹੜੇ ਪਿਆਰੇ ਸਤਿਗੁਰੂ ਦੀ ਸਰਨ ਲੈਂਦੇ ਹਨ
Those who serve the True Guru in this world are very rare.
ਹਉਮੈ ਮਮਤਾ ਮਾਰਿ ਕੈ ਹਰਿ ਰਾਖਿਆ ਉਰ ਧਾਰਿ ॥
ਜੇਹੜੇ ਹਉਮੈ ਨੂੰ ਤੇ ਮਲਕੀਅਤ ਦੀ ਲਾਲਸਾ ਨੂੰ ਮਾਰ ਕੇ ਆਪਣੇ ਹਿਰਦੇ ਵਿਚ ਪਰਮਾਤਮਾ ਨੂੰ ਟਿਕਾਂਦੇ ਹਨ ।
Those who keep the Lord enshrined in their hearts subdue egotism and possessiveness.
ਹਉ ਤਿਨ ਕੈ ਬਲਿਹਾਰਣੈ ਜਿਨਾ ਨਾਮੇ ਲਗਾ ਪਿਆਰੁ ॥
ਮੈਂ ਉਹਨਾਂ ਬੰਦਿਆਂ ਤੋਂ ਸਦਕੇ ਹਾਂ ਜਿਨ੍ਹਾਂ ਦਾ ਪਰਮਾਤਮਾ ਦੇ ਨਾਮ ਵਿਚ ਹੀ ਪੇ੍ਰਮ ਬਣਿਆ ਰਹਿੰਦਾ ਹ
I am a sacrifice to those who are in love with the Naam.
ਸੇਈ ਸੁਖੀਏ ਚਹੁ ਜੁਗੀ ਜਿਨਾ ਨਾਮੁ ਅਖੁਟੁ ਅਪਾਰੁ ॥੩॥
ਉਹੀ ਬੰਦੇ ਸਦਾ ਸੁਖੀ ਰਹਿੰਦੇ ਹਨ ਜਿਨ੍ਹਾਂ ਦੇ ਪਾਸ ਕਦੇ ਨਾਹ ਮੁੱਕਣ ਵਾਲਾ ਬੇਅੰਤ ਨਾਮ (ਦਾ ਖ਼ਜ਼ਾਨਾ) ਹੈ ।੩।
Those who attain the Inexhaustible Name of the Infinite Lord remain happy throughout the four ages. ||3||
ਗੁਰ ਮਿਲਿਐ ਨਾਮੁ ਪਾਈਐ ਚੂਕੈ ਮੋਹ ਪਿਆਸ ॥
ਜੇ ਗੁਰੂ ਮਿਲ ਪਏ ਤਾਂ ਪਰਮਾਤਮਾ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ, (ਨਾਮ ਦੀ ਬਰਕਤਿ ਨਾਲ) ਮਾਇਆ ਦਾ ਮੋਹ ਦੂਰ ਹੋ ਜਾਂਦਾ ਹੈ
Meeting with the Guru, the Naam is obtained, and the thirst of emotional attachment departs.
ਹਰਿ ਸੇਤੀ ਮਨੁ ਰਵਿ ਰਹਿਆ ਘਰ ਹੀ ਮਾਹਿ ਉਦਾਸੁ ॥
ਮਨੁੱਖ ਦਾ ਮਨ ਪਰਮਾਤਮਾ (ਦੀ ਯਾਦ) ਨਾਲ ਇਕ-ਮਿਕ ਹੋਇਆ ਰਹਿੰਦਾ ਹੈ, ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਹੀ (ਮਾਇਆ ਵਲੋਂ) ਉਪਰਾਮ ਰਹਿੰਦਾ ਹੈ ।
When the mind is permeated with the Lord, one remains detached within the home of the heart.
ਜਿਨਾ ਹਰਿ ਕਾ ਸਾਦੁ ਆਇਆ ਹਉ ਤਿਨ ਬਲਿਹਾਰੈ ਜਾਸੁ ॥
ਮੈਂ ਉਹਨਾਂ ਬੰਦਿਆਂ ਤੋਂ ਵਾਰਨੇ ਜਾਂਦਾ ਹਾਂ ਜਿਨ੍ਹਾਂ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆ ਗਿਆ ਹੈ
I am a sacrifice to those who enjoy the Sublime Taste of the Lord.
ਨਾਨਕ ਨਦਰੀ ਪਾਈਐ ਸਚੁ ਨਾਮੁ ਗੁਣਤਾਸੁ ॥੪॥੧॥੩੪॥
ਹੇ ਨਾਨਕ ! ਪਰਮਾਤਮਾ ਦੀ ਮਿਹਰ ਦੀ ਨਜ਼ਰ ਨਾਲ ਹੀ ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਤੇ ਸਾਰੇ ਗੁਣਾਂ ਦਾ ਖ਼ਜ਼ਾਨਾ ਨਾਮ ਪ੍ਰਾਪਤ ਹੁੰਦਾ ਹੈ ।੪।੧।੩੪।
O Nanak, by His Glance of Grace, the True Name, the Treasure of Excellence, is obtained. ||4||1||34||