ਸਲੋਕੁ ॥
Shalok:
ਗੁਰਦੇਵ ਮਾਤਾ ਗੁਰਦੇਵ ਪਿਤਾ ਗੁਰਦੇਵ ਸੁਆਮੀ ਪਰਮੇਸੁਰਾ ॥
ਗੁਰੂ ਹੀ ਮਾਂ ਹੈ, ਗੁਰੂ ਹੀ ਪਿਉ ਹੈ (ਗੁਰੂ ਹੀ ਆਤਮਕ ਜਨਮ ਦੇਣ ਵਾਲਾ ਹੈ), ਗੁਰੂ ਮਾਲਕ-ਪ੍ਰਭੂ ਦਾ ਰੂਪ ਹੈ ।
The Divine Guru is our mother, the Divine Guru is our father; the Divine Guru is our Lord and Master, the Transcendent Lord.
ਗੁਰਦੇਵ ਸਖਾ ਅਗਿਆਨ ਭੰਜਨੁ ਗੁਰਦੇਵ ਬੰਧਿਪ ਸਹੋਦਰਾ ॥
ਗੁਰੂ (ਮਾਇਆ ਦੇ ਮੋਹ ਦਾ) ਹਨੇਰਾ ਨਾਸ ਕਰਨ ਵਾਲਾ ਮਿੱਤਰ ਹੈ, ਗੁਰੂ ਹੀ (ਤੋੜ ਨਿਭਣ ਵਾਲਾ) ਸੰਬੰਧੀ ਤੇ ਭਰਾ ਹੈ ।
The Divine Guru is my companion, the Destroyer of ignorance; the Divine Guru is my relative and brother.
ਗੁਰਦੇਵ ਦਾਤਾ ਹਰਿ ਨਾਮੁ ਉਪਦੇਸੈ ਗੁਰਦੇਵ ਮੰਤੁ ਨਿਰੋਧਰਾ ॥
ਗੁਰੂ (ਅਸਲੀ) ਦਾਤਾ ਹੈ ਜੋ ਪ੍ਰਭੂ ਦਾ ਨਾਮ ਉਪਦੇਸ਼ਦਾ ਹੈ, ਗੁਰੂ ਦਾ ਉਪਦੇਸ਼ ਐਸਾ ਹੈ ਜਿਸ ਦਾ ਅਸਰ (ਕੋਈ ਵਿਕਾਰ ਆਦਿਕ) ਗਵਾ ਨਹੀਂ ਸਕਦਾ ।
The Divine Guru is the Giver, the Teacher of the Lord's Name. The Divine Guru is the Mantra which never fails.
ਗੁਰਦੇਵ ਸਾਂਤਿ ਸਤਿ ਬੁਧਿ ਮੂਰਤਿ ਗੁਰਦੇਵ ਪਾਰਸ ਪਰਸ ਪਰਾ ॥
ਗੁਰੂ ਸ਼ਾਂਤੀ ਸੱਚ ਅਤੇ ਅਕਲ ਦਾ ਸਰੂਪ ਹੈ, ਗੁਰੂ ਇਕ ਐਸਾ ਪਾਰਸ ਹੈ ਜਿਸ ਦੀ ਛੋਹ ਪਾਰਸ ਦੀ ਛੋਹ ਨਾਲੋਂ ਸ੍ਰੇਸ਼ਟ ਹੈ ।
The Divine Guru is the image of peace, truth and wisdom. The Divine Guru is the Philosopher's Stone - touching it, one is transformed.
ਗੁਰਦੇਵ ਤੀਰਥੁ ਅੰਮ੍ਰਿਤ ਸਰੋਵਰੁ ਗੁਰ ਗਿਆਨ ਮਜਨੁ ਅਪਰੰਪਰਾ ॥
ਗੁਰੂ (ਸੱਚਾ) ਤੀਰਥ ਹੈ, ਅੰਮ੍ਰਿਤ ਦਾ ਸਰੋਵਰ ਹੈ, ਗੁਰੂ ਦੇ ਗਿਆਨ (-ਜਲ) ਦਾ ਇਸ਼ਨਾਨ (ਹੋਰ ਸਾਰੇ ਤੀਰਥਾਂ ਦੇ ਇਸ਼ਨਾਨ ਨਾਲੋਂ) ਬਹੁਤ ਹੀ ਸ੍ਰੇਸ਼ਟ ਹੈ ।
The Divine Guru is the sacred shrine of pilgrimage, and the pool of divine nectar; bathing in the Guru's wisdom, one experiences the Infinite.
ਗੁਰਦੇਵ ਕਰਤਾ ਸਭਿ ਪਾਪ ਹਰਤਾ ਗੁਰਦੇਵ ਪਤਿਤ ਪਵਿਤ ਕਰਾ ॥
ਗੁਰੂ ਕਰਤਾਰ ਦਾ ਰੂਪ ਹੈ, ਸਾਰੇ ਪਾਪਾਂ ਨੂੰ ਦੂਰ ਕਰਨ ਵਾਲਾ ਹੈ, ਗੁਰੂ ਵਿਕਾਰੀ ਬੰਦਿਆਂ (ਦੇ ਹਿਰਦੇ) ਨੂੰ ਪਵਿੱਤਰ ਕਰਨ ਵਾਲਾ ਹੈ ।
The Divine Guru is the Creator, and the Destroyer of all sins; the Divine Guru is the Purifier of sinners.
ਗੁਰਦੇਵ ਆਦਿ ਜੁਗਾਦਿ ਜੁਗੁ ਜੁਗੁ ਗੁਰਦੇਵ ਮੰਤੁ ਹਰਿ ਜਪਿ ਉਧਰਾ ॥
ਜਦੋਂ ਤੋਂ ਜਗਤ ਬਣਿਆ ਹੈ ਗੁਰੂ ਸ਼ੂਰੂ ਤੋਂ ਹੀ ਹਰੇਕ ਜੁਗ ਵਿਚ (ਪਰਮਾਤਮਾ ਦੇ ਨਾਮ ਦਾ ਉਪਦੇਸ਼-ਦਾਤਾ) ਹੈ । ਗੁਰੂ ਦਾ ਦਿੱਤਾ ਹੋਇਆ ਹਰਿ-ਨਾਮ ਮੰਤ੍ਰ ਜਪ ਕੇ (ਸੰਸਾਰ-ਸਮੁੰਦਰ ਦੇ ਵਿਕਾਰਾਂ ਦੀਆਂ ਲਹਿਰਾਂ ਤੋਂ) ਪਾਰ ਲੰਘ ਜਾਈਦਾ ਹੈ ।
The Divine Guru existed in the very beginning, throughout the ages, in each and every age. The Divine Guru is the Mantra of the Lord's Name; chanting it, one is saved.
ਗੁਰਦੇਵ ਸੰਗਤਿ ਪ੍ਰਭ ਮੇਲਿ ਕਰਿ ਕਿਰਪਾ ਹਮ ਮੂੜ ਪਾਪੀ ਜਿਤੁ ਲਗਿ ਤਰਾ ॥
ਹੇ ਪ੍ਰਭੂ! ਮਿਹਰ ਕਰ, ਸਾਨੂੰ ਗੁਰੂ ਦੀ ਸੰਗਤਿ ਦੇਹ, ਤਾ ਕਿ ਅਸੀ ਮੂਰਖ ਪਾਪੀ ਉਸ ਦੀ ਸੰਗਤਿ ਵਿਚ (ਰਹਿ ਕੇ) ਤਰ ਜਾਈਏ ।
O God, please be merciful to me, that I may be with the Divine Guru; I am a foolish sinner, but holding onto Him, I will be carried across.
ਗੁਰਦੇਵ ਸਤਿਗੁਰੁ ਪਾਰਬ੍ਰਹਮੁ ਪਰਮੇਸਰੁ ਗੁਰਦੇਵ ਨਾਨਕ ਹਰਿ ਨਮਸਕਰਾ ॥੧॥
ਗੁਰੂ ਪਰਮੇਸਰ ਪਾਰਬ੍ਰਹਮ ਦਾ ਰੂਪ ਹੈ । ਹੇ ਨਾਨਕ! ਹਰੀ ਦੇ ਰੂਪ ਗੁਰੂ ਨੂੰ (ਸਦਾ) ਨਮਸਕਾਰ ਕਰਨੀ ਚਾਹੀਦੀ ਹੈ ।੧।
The Divine Guru is the True Guru, the Supreme Lord God, the Transcendent Lord; Nanak bows in humble reverence to the Lord, the Divine Guru. ||1||
ਏਹੁ ਸਲੋਕੁ ਆਦਿ ਅੰਤਿ ਪੜਣਾ ॥
ਇਹ ਸਲੋਕ ਇਸ ‘ਬਾਵਨ ਅਖਰੀ’ ਦੇ ਸ਼ੁਰੂ ਵਿਚ ਭੀ ਪੜ੍ਹਨਾ ਹੈ, ਤੇ ਅਖ਼ੀਰ ਵਿਚ ਭੀ ਪੜ੍ਹਨਾ ਹੈ ।
Read this Shalok at the beginning, and at the end. ||