ਅਸਟਪਦੀ ॥
Ashtapadee:
ਸਿਮਰਉ ਸਿਮਰਿ ਸਿਮਰਿ ਸੁਖੁ ਪਾਵਉ ॥
ਮੈਂ (ਅਕਾਲ ਪੁਰਖ ਦਾ ਨਾਮ) ਸਿਮਰਾਂ ਤੇ ਸਿਮਰ ਸਿਮਰ ਕੇ ਸੁਖ ਹਾਸਲ ਕਰਾਂ;
Meditate, meditate, meditate in remembrance of Him, and find peace.
ਕਲਿ ਕਲੇਸ ਤਨ ਮਾਹਿ ਮਿਟਾਵਉ ॥
ਸਰੀਰ ਵਿਚ (ਜੋ) ਦੁੱਖ ਬਿਖਾਂਧ (ਹਨ ਉਹਨਾਂ ਨੂੰ) ਮਿਟਾ ਲਵਾਂ ।
Worry and anguish shall be dispelled from your body.
ਸਿਮਰਉ ਜਾਸੁ ਬਿਸੁੰਭਰ ਏਕੈ ॥
ਜਿਸ ਇਕ ਜਗਤ ਪਾਲਕ (ਹਰੀ) ਦਾ ਨਾਮ ਅਨੇਕਾਂ ਤੇ ਅਣਗਿਣਤ (ਜੀਵ) ਜਪਦੇ ਹਨ,
Remember in praise the One who pervades the whole Universe.
ਨਾਮੁ ਜਪਤ ਅਗਨਤ ਅਨੇਕੈ ॥
ਹਰੀ) ਦਾ ਨਾਮ ਅਨੇਕਾਂ ਤੇ ਅਣਗਿਣਤ (ਜੀਵ) ਜਪਦੇ ਹਨ, ਮੈਂ (ਭੀ ਉਸ ਨੂੰ) ਸਿਮਰਾਂ ।
His Name is chanted by countless people, in so many ways.
ਬੇਦ ਪੁਰਾਨ ਸਿੰਮ੍ਰਿਤਿ ਸੁਧਾਖ੍ਯਰ ॥
ਵੇਦਾਂ ਪੁਰਾਨਾਂ ਤੇ ਸਿਮ੍ਰਿਤੀਆਂ ਨੇ ਇਕ ਅਕਾਲ ਪੁਰਖ ਦੇ ਨਾਮ ਨੂੰ ਹੀ ਸਭ ਤੋਂ ਪਵਿੱਤ੍ਰ ਨਾਮ ਮੰਨਿਆ ਹੈ ।
The Vedas, the Puraanas and the Simritees, the purest of utterances,
ਕੀਨੇ ਰਾਮ ਨਾਮ ਇਕ ਆਖ੍ਯਰ ॥
ਇਕ ਅਕਾਲ ਪੁਰਖ ਦੇ ਨਾਮ ਨੂੰ ਹੀ ਸਭ ਤੋਂ ਪਵਿੱਤ੍ਰ ਨਾਮ ਮੰਨਿਆ ਹੈ ।
were created from the One Word of the Name of the Lord.
ਕਿਨਕਾ ਏਕ ਜਿਸੁ ਜੀਅ ਬਸਾਵੈ ॥
ਜਿਸ (ਮਨੁੱਖ) ਦੇ ਜੀ ਵਿਚ (ਅਕਾਲ ਪੁਰਖ ਅਪਨਾ ਨਾਮ) ਥੋੜਾ ਜਿਹਾ ਭੀ ਵਸਾਉਂਦਾ ਹੈ,
That one, in whose soul the One Lord dwells
ਤਾ ਕੀ ਮਹਿਮਾ ਗਨੀ ਨ ਆਵੈ ॥
ਉਸ ਦੀ ਵਡਿਆਈ ਬਿਆਨ ਨਹੀਂ ਹੋ ਸਕਦੀ ।
- the Praises of His glory cannot be recounted.
ਕਾਂਖੀ ਏਕੈ ਦਰਸ ਤੁਹਾਰੋ ॥
(ਹੇ ਅਕਾਲ ਪੁਰਖ!) ਜੋ ਮਨੁੱਖ ਤੇਰੇ ਦੀਦਾਰ ਦੇ ਚਾਹਵਾਨ ਹਨ,
Those who yearn only for the blessing of Your Darshan
ਨਾਨਕ ਉਨ ਸੰਗਿ ਮੋਹਿ ਉਧਾਰੋ ॥੧॥
ਉਹਨਾਂ ਦੀ ਸੰਗਤਿ ਵਿਚ (ਰੱਖ ਕੇ) ਮੈਨੂੰ ਨਾਨਕ ਨੂੰ (ਸੰਸਾਰ ਸਾਗਰ ਤੋਂ) ਬਚਾ ਲਵੋ ।੧।
- Nanak: save me along with them! ||1||