ਸੁਖਮਨੀ ਸੁਖ ਅੰਮ੍ਰਿਤ ਪ੍ਰਭ ਨਾਮੁ ॥
ਪ੍ਰਭੂ ਦਾ ਅਮਰ ਕਰਨ ਵਾਲਾ ਤੇ ਸੁਖਦਾਈ ਨਾਮ (ਸਭ) ਸੁਖਾਂ ਦੀ ਮਣੀ ਹੈ,
Sukhmani: Peace of Mind, the Nectar of the Name of God.
ਭਗਤ ਜਨਾ ਕੈ ਮਨਿ ਬਿਸ੍ਰਾਮ ॥ ਰਹਾਉ ॥
ਇਸ ਦਾ ਟਿਕਾਣਾ ਭਗਤਾਂ ਦੇ ਹਿਰਦੇ ਵਿਚ ਹੈ ।
The minds of the devotees abide in a joyful peace. ||Pause||
ਪ੍ਰਭ ਕੈ ਸਿਮਰਨਿ ਗਰਭਿ ਨ ਬਸੈ ॥
ਪ੍ਰਭੂ ਦਾ ਸਿਮਰਨ ਕਰਨ ਨਾਲ (ਜੀਵ) ਜਨਮ ਵਿਚ ਨਹੀਂ ਆਉਂਦਾ,
Remembering God, one does not have to enter into the womb again.
ਪ੍ਰਭ ਕੈ ਸਿਮਰਨਿ ਦੂਖੁ ਜਮੁ ਨਸੈ ॥
(ਜੀਵ ਦਾ) ਦੁਖ ਤੇ ਜਮ (ਦਾ ਡਰ) ਦੂਰ ਹੋ ਜਾਂਦਾ ਹੈ ।
Remembering God, the pain of death is dispelled.
ਪ੍ਰਭ ਕੈ ਸਿਮਰਨਿ ਕਾਲੁ ਪਰਹਰੈ ॥
ਮੌਤ (ਦਾ ਭਉ) ਪਰੇ ਹਟ ਜਾਂਦਾ ਹੈ,
Remembering God, death is eliminated.
ਪ੍ਰਭ ਕੈ ਸਿਮਰਨਿ ਦੁਸਮਨੁ ਟਰੈ ॥
(ਵਿਕਾਰ ਰੂਪੀ) ਦੁਸ਼ਮਨ ਟਲ ਜਾਂਦਾ ਹੈ ।
Remembering God, one's enemies are repelled.
ਪ੍ਰਭ ਸਿਮਰਤ ਕਛੁ ਬਿਘਨੁ ਨ ਲਾਗੈ ॥
ਪ੍ਰਭੂ ਨੂੰ ਸਿਮਰਿਆਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ,
Remembering God, no obstacles are met.
ਪ੍ਰਭ ਕੈ ਸਿਮਰਨਿ ਅਨਦਿਨੁ ਜਾਗੈ ॥
(ਕਿਉਂਕਿ) ਪ੍ਰਭੂ ਦਾ ਸਿਮਰਨ ਕਰਨ ਨਾਲ (ਮਨੁੱਖ) ਹਰ ਵੇਲੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ ।
Remembering God, one remains awake and aware, night and day.
ਪ੍ਰਭ ਕੈ ਸਿਮਰਨਿ ਭਉ ਨ ਬਿਆਪੈ ॥
ਪ੍ਰਭੂ ਦਾ ਸਿਮਰਨ ਕਰਨ ਨਾਲ (ਕੋਈ) ਡਰ (ਜੀਵ ਉਤੇ) ਦਬਾਉ ਨਹੀਂ ਪਾ ਸਕਦਾ।
Remembering God, one is not touched by fear.
ਪ੍ਰਭ ਕੈ ਸਿਮਰਨਿ ਦੁਖੁ ਨ ਸੰਤਾਪੈ ॥
(ਕੋਈ) ਦੁੱਖ ਵਿਆਕੁਲ ਨਹੀਂ ਕਰ ਸਕਦਾ ।
Remembering God, one does not suffer sorrow.
ਪ੍ਰਭ ਕਾ ਸਿਮਰਨੁ ਸਾਧ ਕੈ ਸੰਗਿ ॥
ਅਕਾਲ ਪੁਰਖ ਦਾ ਸਿਮਰਨ ਗੁਰਮਖਿ ਦੀ ਸੰਗਤਿ ਵਿਚ (ਮਿਲਦਾ ਹੈ);
The meditative remembrance of God is in the Company of the Holy.
ਸਰਬ ਨਿਧਾਨ ਨਾਨਕ ਹਰਿ ਰੰਗਿ ॥੨॥
ਹੇ ਨਾਨਕ! ਅਕਾਲ ਪੁਰਖ ਦੇ ਪਿਆਰ ਵਿਚ (ਹੀ) (ਦੁਨੀਆ ਦੇ) ਸਾਰੇ ਖ਼ਜ਼ਾਨੇ (ਪ੍ਰਤੀਤ ਹੁੰਦੇ ਹਨ) ।੨।
All treasures, O Nanak, are in the Love of the Lord. ||2||