ਪ੍ਰਭ ਕੈ ਸਿਮਰਨਿ ਰਿਧਿ ਸਿਧਿ ਨਉ ਨਿਧਿ ॥
ਪ੍ਰਭੂ ਦੇ ਸਿਮਰਨ ਵਿਚ (ਹੀ) ਸਾਰੀਆਂ ਰਿੱਧੀਆਂ ਸਿੱਧੀਆਂ ਤੇ ਨੌ ਖ਼ਜ਼ਾਨੇ ਹਨ,
In the remembrance of God are wealth, miraculous spiritual powers and the nine treasures.
ਪ੍ਰਭ ਕੈ ਸਿਮਰਨਿ ਗਿਆਨੁ ਧਿਆਨੁ ਤਤੁ ਬੁਧਿ ॥
ਪ੍ਰਭ-ਸਿਮਰਨ ਵਿਚ ਹੀ ਗਿਆਨ, ਸੁਰਤਿ ਦਾ ਟਿਕਾਉ ਤੇ ਜਗਤ ਦੇ ਮੂਲ (ਹਰੀ) ਦੀ ਸਮਝ ਵਾਲੀ ਬੁੱਧੀ ਹੈ ।
In the remembrance of God are knowledge, meditation and the essence of wisdom.
ਪ੍ਰਭ ਕੈ ਸਿਮਰਨਿ ਜਪ ਤਪ ਪੂਜਾ ॥
ਪ੍ਰਭੂ ਦੇ ਸਿਮਰਨ ਵਿਚ ਹੀ (ਸਾਰੇ) ਜਾਪ ਤਾਪ ਤੇ (ਦੇਵ-) ਪੂਜਾ ਹਨ,
In the remembrance of God are chanting, intense meditation and devotional worship.
ਪ੍ਰਭ ਕੈ ਸਿਮਰਨਿ ਬਿਨਸੈ ਦੂਜਾ ॥
ਸਿਮਰਨ ਕਰਨ ਨਾਲ ਪ੍ਰਭੂ ਤੋਂ ਬਿਨਾ ਕਿਸੇ ਹੋਰ ਉਸ ਵਰਗੀ ਹਸਤੀ ਦੀ ਹੋਂਦ ਦਾ ਖ਼ਿਆਲ ਹੀ ਦੂਰ ਹੋ ਜਾਂਦਾ ਹੈ ।
In the remembrance of God, duality is removed.
ਪ੍ਰਭ ਕੈ ਸਿਮਰਨਿ ਤੀਰਥ ਇਸਨਾਨੀ ॥
ਸਿਮਰਨ ਕਰਨ ਵਾਲਾ (ਆਤਮ-) ਤੀਰਥ ਦਾ ਇਸ਼ਨਾਨ ਕਰਨ ਵਾਲਾ ਹੋ ਜਾਈਦਾ ਹੈ,
In the remembrance of God are purifying baths at sacred shrines of pilgrimage.
ਪ੍ਰਭ ਕੈ ਸਿਮਰਨਿ ਦਰਗਹ ਮਾਨੀ ॥
ਦਰਗਾਹ ਵਿਚ ਇੱਜ਼ਤ ਮਿਲਦੀ ਹੈ;
In the remembrance of God, one attains honor in the Court of the Lord.
ਪ੍ਰਭ ਕੈ ਸਿਮਰਨਿ ਹੋਇ ਸੁ ਭਲਾ ॥
ਜਗਤ ਵਿਚ ਜੋ ਹੋ ਰਿਹਾ ਹੈ ਭਲਾ ਪ੍ਰਤੀਤ ਹੁੰਦਾ ਹੈ,
In the remembrance of God, one becomes good.
ਪ੍ਰਭ ਕੈ ਸਿਮਰਨਿ ਸੁਫਲ ਫਲਾ ॥
ਮਨੁੱਖ-ਜਨਮ ਦਾ ਉੱਚਾ ਮਨੋਰਥ ਸਿੱਧ ਹੋ ਜਾਂਦਾ ਹੈ ।
In the remembrance of God, one flowers in fruition.
ਸੇ ਸਿਮਰਹਿ ਜਿਨ ਆਪਿ ਸਿਮਰਾਏ ॥
(ਨਾਮ) ਉਹੀ ਸਿਮਰਦੇ ਹਨ, ਜਿਨ੍ਹਾਂ ਨੂੰ ਪ੍ਰਭੂ ਆਪਿ ਪ੍ਰੇਰਦਾ ਹੈ,
They alone remember Him in meditation, whom He inspires to meditate.
ਨਾਨਕ ਤਾ ਕੈ ਲਾਗਉ ਪਾਏ ॥੩॥
ਹੇ ਨਾਨਕ! ਮੈਂ ਉਹਨਾਂ (ਸਿਮਰਨ ਕਰਨ ਵਾਲਿਆਂ) ਦੀ ਪੈਰੀਂ ਲੱਗਾਂ ।੩।
Nanak grasps the feet of those humble beings. ||3||