ਪ੍ਰਭ ਕਉ ਸਿਮਰਹਿ ਸੇ ਧਨਵੰਤੇ ॥
ਜੋ ਮਨੁੱਖ ਪ੍ਰਭੂ ਨੂੰ ਸਿਮਰਦੇ ਹਨ, ਉਹ ਧਨਾਢ ਹਨ,
Those who remember God are wealthy.
ਪ੍ਰਭ ਕਉ ਸਿਮਰਹਿ ਸੇ ਪਤਿਵੰਤੇ ॥
ਉਹ ਇੱਜ਼ਤ ਵਾਲੇ ਹਨ ।
Those who remember God are honorable.
ਪ੍ਰਭ ਕਉ ਸਿਮਰਹਿ ਸੇ ਜਨ ਪਰਵਾਨ ॥
ਜੋ ਮਨੁੱਖ ਪ੍ਰਭੂ ਨੂੰ ਸਿਮਰਦੇ ਹਨ, ਉਹ ਮੰਨੇ-ਪ੍ਰਮੰਨੇ ਹੋਏ ਹਨ,
Those who remember God are approved.
ਪ੍ਰਭ ਕਉ ਸਿਮਰਹਿ ਸੇ ਪੁਰਖ ਪ੍ਰਧਾਨ ॥
ਉਹ (ਸਭ ਮਨੁੱਖਾਂ ਤੋਂ) ਚੰਗੇ ਹਨ ।
Those who remember God are the most distinguished persons.
ਪ੍ਰਭ ਕਉ ਸਿਮਰਹਿ ਸਿ ਬੇਮੁਹਤਾਜੇ ॥
ਜੋ ਮਨੁੱਖ ਪ੍ਰਭੂ ਨੂੰ ਸਿਮਰਦੇ ਹਨ ਉਹ ਕਿਸੇ ਦੇ ਮੁਥਾਜ ਨਹੀਂ ਹਨ,
Those who remember God are not lacking.
ਪ੍ਰਭ ਕਉ ਸਿਮਰਹਿ ਸਿ ਸਰਬ ਕੇ ਰਾਜੇ ॥
ਉਹ (ਤਾਂ ਸਗੋਂ) ਸਭ ਦੇ ਬਾਦਸ਼ਾਹ ਹਨ ।
Those who remember God are the rulers of all.
ਪ੍ਰਭ ਕਉ ਸਿਮਰਹਿ ਸੇ ਸੁਖਵਾਸੀ ॥
ਜੋ ਮਨੁੱਖ ਪ੍ਰਭੂ ਨੂੰ ਸਿਮਰਦੇ ਹਨ ਉਹ ਸੁਖੀ ਵੱਸਦੇ ਹਨ
Those who remember God dwell in peace.
ਪ੍ਰਭ ਕਉ ਸਿਮਰਹਿ ਸਦਾ ਅਬਿਨਾਸੀ ॥
ਸਦਾ ਲਈ ਜਨਮ ਮਰਨ ਤੋਂ ਰਹਿਤ ਹੋ ਜਾਂਦੇ ਹਨ ।
Those who remember God are immortal and eternal.
ਸਿਮਰਨ ਤੇ ਲਾਗੇ ਜਿਨ ਆਪਿ ਦਇਆਲਾ ॥
ਪ੍ਰਭ-ਸਿਮਰਨ ਵਿਚ ਉਹੀ ਮਨੁੱਖ ਲੱਗਦੇ ਹਨ ਜਿਨ੍ਹਾਂ ਉਤੇ ਪ੍ਰਭੂ ਆਪਿ ਮੇਹਰਬਾਨ (ਹੁੰਦਾ ਹੈ);
They alone hold to the remembrance of Him, unto whom He Himself shows His Mercy.
ਨਾਨਕ ਜਨ ਕੀ ਮੰਗੈ ਰਵਾਲਾ ॥੫॥
ਹੇ ਨਾਨਕ! (ਕੋਈ ਵਡ-ਭਾਗੀ) ਇਹਨਾਂ ਗੁਰਮੁਖਾਂ ਦੀ ਚਰਨ-ਧੂੜ ਮੰਗਦਾ ਹੈ ।੫।
Nanak begs for the dust of their feet. ||5||