ਪ੍ਰਭ ਕਉ ਸਿਮਰਹਿ ਸੇ ਪਰਉਪਕਾਰੀ ॥
ਜੋ ਮਨੁੱਖ ਪ੍ਰਭੂ ਨੂੰ ਸਿਮਰਦੇ ਹਨ, ਉਹ ਦੂਜਿਆਂ ਨਾਲ ਭਲਾਈ ਕਰਨ ਵਾਲੇ ਬਣ ਜਾਂਦੇ ਹਨ,
Those who remember God generously help others.
ਪ੍ਰਭ ਕਉ ਸਿਮਰਹਿ ਤਿਨ ਸਦ ਬਲਿਹਾਰੀ ॥
ਉਹਨਾਂ ਤੋਂ (ਮੈਂ) ਸਦਾ ਸਦਕੇ ਹਾਂ ।
Those who remember God - to them, I am forever a sacrifice.
ਪ੍ਰਭ ਕਉ ਸਿਮਰਹਿ ਸੇ ਮੁਖ ਸੁਹਾਵੇ ॥
ਜੋ ਮਨੁੱਖ ਪ੍ਰਭੂ ਨੂੰ ਸਿਮਰਦੇ ਹਨ ਉਹਨਾਂ ਦੇ ਮੂੰਹ ਸੋਹਣੇ (ਲੱਗਦੇ) ਹਨ,
Those who remember God - their faces are beautiful.
ਪ੍ਰਭ ਕਉ ਸਿਮਰਹਿ ਤਿਨ ਸੂਖਿ ਬਿਹਾਵੈ ॥
ਉਹਨਾਂ ਦੀ (ਉਮਰ) ਸੁਖ ਵਿਚ ਗੁਜ਼ਰਦੀ ਹੈ ।
Those who remember God abide in peace.
ਪ੍ਰਭ ਕਉ ਸਿਮਰਹਿ ਤਿਨ ਆਤਮੁ ਜੀਤਾ ॥
ਜੋ ਮਨੁੱਖ ਪ੍ਰਭੂ ਨੂੰ ਸਿਮਰਦੇ ਹਨ, ਉਹ ਆਪਣੇ ਆਪ ਨੂੰ ਜਿੱਤ ਲੈਂਦੇ ਹਨ ।
Those who remember God conquer their souls.
ਪ੍ਰਭ ਕਉ ਸਿਮਰਹਿ ਤਿਨ ਨਿਰਮਲ ਰੀਤਾ ॥
ਉਹਨਾਂ ਦੀ ਜ਼ਿੰਦਗੀ ਗੁਜ਼ਾਰਨ ਦਾ ਤਰੀਕਾ ਪਵਿਤ੍ਰ ਹੋ ਜਾਂਦਾ ਹੈ ।
Those who remember God have a pure and spotless lifestyle.
ਪ੍ਰਭ ਕਉ ਸਿਮਰਹਿ ਤਿਨ ਅਨਦ ਘਨੇਰੇ ॥
ਜੋ ਮਨੁੱਖ ਪ੍ਰਭੂ ਨੂੰ ਸਿਮਰਦੇ ਹਨ, ਉਹਨਾਂ ਨੂੰ ਖ਼ੁਸ਼ੀਆਂ ਹੀ ਖ਼ੁਸ਼ੀਆਂ ਹਨ,
Those who remember God experience all sorts of joys.
ਪ੍ਰਭ ਕਉ ਸਿਮਰਹਿ ਬਸਹਿ ਹਰਿ ਨੇਰੇ ॥
ਉਹ ਪ੍ਰਭੂ ਦੀ ਹਜ਼ੂਰੀ ਵਿਚ ਵੱਸਦੇ ਹਨ ।
Those who remember God abide near the Lord.
ਸੰਤ ਕ੍ਰਿਪਾ ਤੇ ਅਨਦਿਨੁ ਜਾਗਿ ॥
ਸੰਤਾਂ ਦੀ ਕ੍ਰਿਪਾ ਨਾਲ ਹੀ ਇਹ ਹਰ ਵੇਲੇ (ਸਿਮਰਨ ਦੀ) ਜਾਗ ਆ ਸਕਦੀ ਹੈ;
By the Grace of the Saints, one remains awake and aware, night and day.
ਨਾਨਕ ਸਿਮਰਨੁ ਪੂਰੈ ਭਾਗਿ ॥੬॥
ਹੇ ਨਾਨਕ! ਸਿਮਰਨ (ਦੀ ਦਾਤਿ) ਵੱਡੀ ਕਿਸਮਤ ਨਾਲ (ਮਿਲਦੀ ਹੈ) ।੬।
O Nanak, this meditative remembrance comes only by perfect destiny. ||6||