ਪ੍ਰਭ ਕੈ ਸਿਮਰਨਿ ਕਾਰਜ ਪੂਰੇ ॥
ਪ੍ਰਭੂ ਦਾ ਸਿਮਰਨ ਕਰਨ ਨਾਲ ਮਨੁੱਖ ਦੇ (ਸਾਰੇ) ਕੰਮ ਪੂਰੇ ਹੋ ਜਾਂਦੇ ਹਨ।
Remembering God, one's works are accomplished.
ਪ੍ਰਭ ਕੈ ਸਿਮਰਨਿ ਕਬਹੁ ਨ ਝੂਰੇ ॥
(ਭਾਵ, ਉਹ ਲੋੜਾਂ ਦੇ ਅਧੀਨ ਨਹੀਂ ਰਹਿੰਦਾ) ਅਤੇ ਕਦੇ ਚਿੰਤਾ ਦੇ ਵੱਸ ਨਹੀਂ ਹੰੁਦਾ ।
Remembering God, one never grieves.
ਪ੍ਰਭ ਕੈ ਸਿਮਰਨਿ ਹਰਿ ਗੁਨ ਬਾਨੀ ॥
ਪ੍ਰਭੂ ਦਾ ਸਿਮਰਨ ਕਰਨ ਨਾਲ, ਮਨੁੱਖ ਅਕਾਲ ਪੁਰਖ ਦੇ ਗੁਣ ਹੀ ਉਚਾਰਦਾ ਹੈ ।
Remembering God, one speaks the Glorious Praises of the Lord.
ਪ੍ਰਭ ਕੈ ਸਿਮਰਨਿ ਸਹਜਿ ਸਮਾਨੀ ॥
(ਭਾਵ, ਉਸ ਨੂੰ ਸਿਫ਼ਤਿ-ਸਾਲਾਹ ਦੀ ਆਦਤ ਪੈ ਜਾਂਦੀ ਹੈ) ਅਤੇ ਸਹਜ ਅਵਸਥਾ ਵਿਚ ਟਿਕਿਆ ਰਹਿੰਦਾ ਹੈ ।
Remembering God, one is absorbed into the state of intuitive ease.
ਪ੍ਰਭ ਕੈ ਸਿਮਰਨਿ ਨਿਹਚਲ ਆਸਨੁ ॥
ਪ੍ਰਭੂ ਦਾ ਸਿਮਰਨ ਕਰਨ ਨਾਲ ਮਨੁੱਖ ਦਾ (ਮਨ ਰੂਪੀ) ਆਸਨ ਡੋਲਦਾ ਨਹੀਂ ।
Remembering God, one attains the unchanging position.
ਪ੍ਰਭ ਕੈ ਸਿਮਰਨਿ ਕਮਲ ਬਿਗਾਸਨੁ ॥
ਦੇ (ਹਿਰਦੇ ਦਾ) ਕਉਲ-ਫੁੱਲ ਖਿੜਿਆ ਰਹਿੰਦਾ ਹੈ ।
Remembering God, the heart-lotus blossoms forth.
ਪ੍ਰਭ ਕੈ ਸਿਮਰਨਿ ਅਨਹਦ ਝੁਨਕਾਰ ॥
ਪ੍ਰਭੂ ਦਾ ਸਿਮਰਨ ਕਰਨ ਨਾਲ (ਮਨੁੱਖ ਦੇ ਅੰਦਰ) ਇਕ-ਰਸ ਸੰਗੀਤ (ਜਿਹਾ) (ਹੁੰਦਾ ਰਹਿੰਦਾ ਹੈ),
Remembering God, the unstruck melody vibrates.
ਸੁਖੁ ਪ੍ਰਭ ਸਿਮਰਨ ਕਾ ਅੰਤੁ ਨ ਪਾਰ ॥
ਪ੍ਰਭੂ ਦੇ ਸਿਮਰਨ ਤੋਂ ਜੋ ਸੁਖ (ਉਪਜਦਾ) ਹੈ ਉਹ (ਕਦੇ) ਮੁੱਕਦਾ ਨਹੀਂ ।
The peace of the meditative remembrance of God has no end or limitation.
ਸਿਮਰਹਿ ਸੇ ਜਨ ਜਿਨ ਕਉ ਪ੍ਰਭ ਮਇਆ ॥
ਉਹੀ ਮਨੁੱਖ (ਪ੍ਰਭੂ ਨੂੰ) ਸਿਮਰਦੇ ਹਨ, ਜਿਨ੍ਹਾਂ ਉਤੇ ਪ੍ਰਭੂ ਦੀ ਮੇਹਰ ਹੁੰਦੀ ਹੈ;
They alone remember Him, upon whom God bestows His Grace.
ਨਾਨਕ ਤਿਨ ਜਨ ਸਰਨੀ ਪਇਆ ॥੭॥
ਹੇ ਨਾਨਕ! (ਕੋਈ ਵਡਭਾਗੀ) ਉਹਨਾਂ (ਸਿਮਰਨ ਕਰਨ ਵਾਲੇ) ਜਨਾਂ ਦੀ ਸਰਣੀ ਪੈਂਦਾ ਹੈ ।੭।
Nanak seeks the Sanctuary of those humble beings. ||7||