ਹਰਿ ਸਿਮਰਨੁ ਕਰਿ ਭਗਤ ਪ੍ਰਗਟਾਏ ॥
ਪ੍ਰਭੂ ਦਾ ਸਿਮਰਨ ਕਰ ਕੇ ਭਗਤ (ਜਗਤ ਵਿਚ) ਮਸ਼ਹੂਰ ਹੁੰਦੇ ਹਨ,
Remembering the Lord, His devotees are famous and radiant.
ਹਰਿ ਸਿਮਰਨਿ ਲਗਿ ਬੇਦ ਉਪਾਏ ॥
ਸਿਮਰਨ ਵਿਚ ਹੀ ਜੁੜ ਕੇ (ਰਿਸ਼ੀਆਂ ਨੇ) ਵੇਦ (ਆਦਿਕ ਧਰਮ ਪੁਸਤਕ) ਰਚੇ ।
Remembering the Lord, the Vedas were composed.
ਹਰਿ ਸਿਮਰਨਿ ਭਏ ਸਿਧ ਜਤੀ ਦਾਤੇ ॥
ਪ੍ਰਭੂ ਦੇ ਸਿਮਰਨ ਦੁਆਰਾ ਹੀ ਮਨੁੱਖ ਸਿੱਧ ਬਣ ਗਏ, ਜਤੀ ਬਣ ਗਏ, ਦਾਤੇ ਬਣ ਗਏ;
Remembering the Lord, we become Siddhas, celibates and givers.
ਹਰਿ ਸਿਮਰਨਿ ਨੀਚ ਚਹੁ ਕੁੰਟ ਜਾਤੇ ॥
ਸਿਮਰਨ ਦੀ ਬਰਕਤਿ ਨਾਲ ਨੀਚ ਮਨੁੱਖ ਸਾਰੇ ਸੰਸਾਰ ਵਿਚ ਪਰਗਟ ਹੋ ਗਏ ।
Remembering the Lord, the lowly become known in all four directions.
ਹਰਿ ਸਿਮਰਨਿ ਧਾਰੀ ਸਭ ਧਰਨਾ ॥
ਪ੍ਰਭੂ ਦੇ ਸਿਮਰਨ ਨੇ ਸਾਰੀ ਧਰਤੀ ਨੂੰ ਆਸਰਾ ਦਿੱਤਾ ਹੋਇਆ ਹੈ;
For the remembrance of the Lord, the whole world was established.
ਸਿਮਰਿ ਸਿਮਰਿ ਹਰਿ ਕਾਰਨ ਕਰਨਾ ॥
ਜਗਤ ਦੇ ਕਰਤਾ ਪ੍ਰਭੂ ਨੂੰ ਸਦਾ ਸਿਮਰ ।
Remember, remember in meditation the Lord, the Creator, the Cause of causes.
ਹਰਿ ਸਿਮਰਨਿ ਕੀਓ ਸਗਲ ਅਕਾਰਾ ॥
ਪ੍ਰਭੂ ਨੇ ਸਿਮਰਨ ਵਾਸਤੇ ਸਾਰਾ ਜਗਤ ਬਣਾਇਆ ਹੈ;
For the remembrance of the Lord, He created the whole creation.
ਹਰਿ ਸਿਮਰਨ ਮਹਿ ਆਪਿ ਨਿਰੰਕਾਰਾ ॥
ਜਿਥੇ ਸਿਮਰਨ ਹੈ ਓਥੇ ਨਿਰੰਕਾਰ ਆਪ ਵੱਸਦਾ ਹੈ ।
In the remembrance of the Lord, He Himself is Formless.
ਕਰਿ ਕਿਰਪਾ ਜਿਸੁ ਆਪਿ ਬੁਝਾਇਆ ॥
ਮੇਹਰ ਕਰ ਕੇ ਜਿਸ ਮਨੁੱਖ ਨੂੰ (ਸਿਮਰਨ ਕਰਨ ਦੀ) ਸਮਝ ਦੇਂਦਾ ਹੈ,
By His Grace, He Himself bestows understanding.
ਨਾਨਕ ਗੁਰਮੁਖਿ ਹਰਿ ਸਿਮਰਨੁ ਤਿਨਿ ਪਾਇਆ ॥੮॥੧॥
ਹੇ ਨਾਨਕ! ਉਸ ਮਨੁੱਖ ਨੇ ਗੁਰੂ ਦੁਆਰਾ ਸਿਮਰਨ (ਦੀ ਦਾਤ) ਪ੍ਰਾਪਤ ਕਰ ਲਈ ਹੈ ।੮।੧।
O Nanak, the Gurmukh attains the remembrance of the Lord. ||8||1||